Punjab Budget: ਪੰਜਾਬ ਸਰਕਾਰ ਨੇ ਪੇਸ਼ ਕੀਤਾ ਹੁਣ ਤੱਕ ਦਾ ਸਭ ਤੋਂ ਵੱਡਾ ਬਜਟ, CM ਮਾਨ ਨੇ ਕਿਹਾ- ਉੱਡਦਾ ਜਾਂ ਕੰਗਾਲ ਨਹੀਂ ਹੁਣ ਬਣੇਗਾ ਰੰਗਲਾ ਤੇ ਹੱਸਦਾ-ਵੱਸਦਾ ਪੰਜਾਬ
ਮਾਨ ਨੇ ਕਿਹਾ ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨ, ਉਦਯੋਗ ਦੇ ਨਾਲ-ਨਾਲ ਪੇਂਡੂ ਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਰੱਖੇ ਫੰਡਾਂ ਨਾਲ ਸਹੀ ਮਾਅਨੇ ‘ਚ ਪੰਜਾਬੀਆਂ ਨੂੰ ਬਦਲਦੇ ਪੰਜਾਬ ਦੀ ਤਸਵੀਰ ਦਿਖੇਗੀ। ਵਿੱਤ ਮੰਤਰੀ ਸਮੇਤ ਵਿੱਤ ਮੰਤਰਾਲੇ ਦੇ ਸਾਰੇ ਅਫ਼ਸਰ-ਅਧਿਕਾਰੀ ਇੱਕ ਹੋਰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ ਦੇ ਪਾਤਰ ਨੇ।
Punjab Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਪੰਜਾਬ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ। ਮੌਜੂਦਾ ਬਜਟ 2 ਲੱਖ 36 ਹਜ਼ਾਰ 80 ਕਰੋੜ ਦਾ ਰਿਹਾ ਜੋ ਕਿ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ। ਸਦਨ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, 'ਮਾਨ ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਪੰਜਾਬ ਵਿੱਚ ਬਦਲਣ ਦਾ ਕੰਮ ਕੀਤਾ ਹੈ।
ਇਸ ਬਜਟ ਨੂੰ ਪੇਸ਼ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਸ਼ਲ ਮੀਡੀਆ ਉੱਤੇ ਲਿਖਿਆ, ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2025-26 ਦਾ ₹2,36,080 ਕਰੋੜ ਦਾ ਬਜਟ ਹੁਣ ਤੱਕ ਪੰਜਾਬ ਦਾ ਸਭ ਤੋਂ ਵੱਡਾ ਬਜਟ ਹੈ। ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਪੰਜਾਬ ‘ਤੇ ਕਦੇ ‘ਉੱਡਦਾ ਪੰਜਾਬ’..‘ਪਰਿਵਾਰਵਾਦ ਵਾਲਾ ਪੰਜਾਬ’..‘ਕੰਗਾਲ ਪੰਜਾਬ’ ਦਾ ਟੈਗ ਲੱਗਿਆ।
CM ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦੀ ਲਗਾਤਾਰ ਇਹੀ ਕੋਸ਼ਿਸ਼ ਹੈ ਪੰਜਾਬ ਨੂੰ ਦੁਨੀਆ ‘ਰੰਗਲਾ ਪੰਜਾਬ’..’ਤੰਦਰੁਸਤ ਪੰਜਾਬ’..‘ਹੱਸਦਾ-ਵੱਸਦਾ ਪੰਜਾਬ’ ਦੇ ਨਾਮ ਨਾਲ ਜਾਣੇ। ਆਮ ਲੋਕਾਂ ਦੀ ਸਰਕਾਰ ਵੱਲੋਂ ਲਗਾਤਾਰ ਚੌਥੇ ਸਾਲ ਲਈ ਲੋਕਾਂ ‘ਤੇ ਕੋਈ ਵੀ ਨਵਾਂ ਟੈਕਸ ਨਹੀਂ ਲਗਾਇਆ ਗਿਆ।
ਪੰਜਾਬ ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2025-26 ਦਾ ₹2,36,080 ਕਰੋੜ ਦਾ ਬਜਟ ਹੁਣ ਤੱਕ ਪੰਜਾਬ ਦਾ ਸਭ ਤੋਂ ਵੱਡਾ ਬਜਟ ਹੈ। ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਪੰਜਾਬ ‘ਤੇ ਕਦੇ ‘ਉੱਡਦਾ ਪੰਜਾਬ’..‘ਪਰਿਵਾਰਵਾਦ ਵਾਲਾ ਪੰਜਾਬ’..‘ਕੰਗਾਲ ਪੰਜਾਬ’ ਦਾ ਟੈਗ ਲੱਗਿਆ। ਸਾਡੀ ਸਰਕਾਰ ਦੀ ਲਗਾਤਾਰ ਇਹੀ ਕੋਸ਼ਿਸ਼ ਹੈ ਪੰਜਾਬ ਨੂੰ… pic.twitter.com/KoJayfmM8A
— Bhagwant Mann (@BhagwantMann) March 26, 2025
ਮਾਨ ਨੇ ਕਿਹਾ ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨ, ਉਦਯੋਗ ਦੇ ਨਾਲ-ਨਾਲ ਪੇਂਡੂ ਤੇ ਸ਼ਹਿਰੀ ਖੇਤਰ ਦੇ ਵਿਕਾਸ ਲਈ ਰੱਖੇ ਫੰਡਾਂ ਨਾਲ ਸਹੀ ਮਾਅਨੇ ‘ਚ ਪੰਜਾਬੀਆਂ ਨੂੰ ਬਦਲਦੇ ਪੰਜਾਬ ਦੀ ਤਸਵੀਰ ਦਿਖੇਗੀ। ਵਿੱਤ ਮੰਤਰੀ ਸਮੇਤ ਵਿੱਤ ਮੰਤਰਾਲੇ ਦੇ ਸਾਰੇ ਅਫ਼ਸਰ-ਅਧਿਕਾਰੀ ਇੱਕ ਹੋਰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ ਦੇ ਪਾਤਰ ਨੇ।
ਕਰਜ਼ਾ ਮੁਆਫ਼ੀ ਦਾ ਕੀਤਾ ਐਲਾਨ
ਪੰਜਾਬ ਬਜਟ ਵਿਚ ਸਮਾਜਿਕ ਨਿਆਂ ਅਤੇ ਅਨੁਸੂਚਿਤ ਜਾਤੀਆਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਨੇ ਐਲਾਨ ਕਰਦੇ ਕਿਹਾ ਕਿ ਅਨੁਸੂਚਿਤ ਜਾਤੀ ਦੇ ਭਾਈਚਾਰੇ ਵੱਲੋਂ 'ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ' ਤੋਂ 2020 ਤੱਕ ਲਏ ਗਏ ਸਾਰੇ ਕਰਜ਼ੇ ਮੁਆਫ਼ ਕੀਤੇ ਜਾਂਦੇ ਹਨ। ਇਸ ਦੇ ਨਾਲ 5 ਹਜ਼ਾਰ ਲੋਕਾਂ ਨੂੰ ਲਾਭ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਸਾਰੇ ਦਲਿਤ ਵਰਗਾਂ ਦੇ ਵਿਕਾਸ ਲਈ ਵਿੱਤੀ ਸਾਲ 2025-26 ਵਿਚ ਅਨੁਸੂਚਿਤ ਜਾਤੀਆਂ ਉੱਪ-ਯੋਜਨਾ (ਐੱਸ. ਸੀ. ਐੱਸ. ਪੀ) ਲਈ 13,937 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ, ਜੋ ਸੂਬੇ ਦੇ ਕੁੱਲ੍ਹ ਬਜਟ ਦਾ 34 ਫ਼ੀਸਦੀ ਹੈ।






















