ਪੰਜਾਬ ਸਰਕਾਰ ਨੇ ਮੁਅੱਤਲ IPS ਅਧਿਕਾਰੀ ਮਨਿੰਦਰ ਸਿੰਘ ਨੂੰ ਕੀਤਾ ਬਹਾਲ
Punjab News: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਇੱਕ ਮਹੱਤਵਪੂਰਨ ਫ਼ੈਸਲਾ ਲੈਂਦਿਆਂ 2019 ਬੈਚ ਦੇ IPS ਅਧਿਕਾਰੀ ਮਨਿੰਦਰ ਸਿੰਘ ਦੀ ਮੁਅੱਤਲੀ ਮਿਆਦ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ।

Punjab News: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਇਸ ਤਹਿਤ 2019 ਬੈਚ ਦੇ IPS ਅਧਿਕਾਰੀ ਮਨਿੰਦਰ ਸਿੰਘ (IPS Officer Maninder Singh) ਦੀ ਮੁਅੱਤਲੀ ਮਿਆਦ ਨੂੰ ਤੁਰੰਤ ਪ੍ਰਭਾਵ ਨਾਲ ਖ਼ਤਮ ਕਰ ਦਿੱਤਾ ਹੈ।
ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਮਨਿੰਦਰ ਸਿੰਘ (Maninder Singh) ਨੂੰ ਬਹਾਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਨਵੀਂ ਤਾਇਨਾਤੀ ਸਬੰਧੀ ਹੁਕਮ ਵੱਖਰੇ ਤੌਰ ’ਤੇ ਜਾਰੀ ਕੀਤੇ ਜਾਣਗੇ। ਇਹ ਫ਼ੈਸਲਾ ਪ੍ਰਸ਼ਾਸਨਿਕ ਅਤੇ ਪੁਲਿਸ ਹਲਕਿਆਂ 'ਚ ਖ਼ਾਸ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਸਰਕਾਰੀ ਜਾਣਕਾਰੀ ਮੁਤਾਬਕ ਗ੍ਰਹਿ ਵਿਭਾਗ ਵੱਲੋਂ 15 ਨਵੰਬਰ, 2025 ਨੂੰ ਜਾਰੀ ਕੀਤਾ ਗਿਆ ਮੁਅੱਤਲੀ ਦਾ ਹੁਕਮ ਹੁਣ ਪੰਜਾਬ ਦੇ ਰਾਜਪਾਲ ਨੇ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮ, 1969 ਦੇ ਨਿਯਮ 3(7)(c) ਦੇ ਅਧੀਨ ਵਾਪਸ ਲੈ ਲਿਆ ਹੈ। ਇਸ ਨਾਲ ਸਪੱਸ਼ਟ ਹੋ ਗਿਆ ਹੈ ਕਿ ਮਨਿੰਦਰ ਸਿੰਘ ਹੁਣ ਮੁੜ ਸਰਗਰਮ ਸੇਵਾ 'ਚ ਆ ਗਏ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















