ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਐਤਵਾਰ ਨੂੰ ਪੰਜਾਬ ਵਿੱਚ ਮਠਿਆਈ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੋਵੇਗੀ।
ਹਾਲਾਂਕਿ ਐਤਵਾਰ ਲੌਕਡਾਊਨ ਕਰ ਕੇ ਸੂਬੇ ਵਿੱਚ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਪਰ ਸੂਬਾ ਸਰਕਾਰ ਨੂੰ ਕਈ ਅਪੀਲਾਂ ਪ੍ਰਾਪਤ ਹੋਈਆਂ ਸਨ ਜਿਸ ਮਗਰੋਂ ਰੱਖੜੀ ਦੇ ਤਿਉਹਾਰ ’ਤੇ ਹਲਵਾਈਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।
ਖੁਫੀਆ ਏਜੰਸੀਆਂ ਵੱਲੋਂ ਅਲਰਟ, ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ, ਲੀਡਰਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ!
ਉਨ੍ਹਾਂ ਕਿਹਾ ਕਿ ਲੋਕਾਂ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਬਾਕੀ ਦਿਨਾਂ ਵਾਂਗ 2 ਤੇ 3 ਅਗਸਤ ਨੂੰ ਸਮਾਜਿਕ ਦੂਰੀ ਤੇ ਹੋਰ ਨੇਮਾਂ ਦੀ ਪਾਲਣਾ ਕਰਨੀ ਹੋਵੇਗੀ। ਰੱਖੜੀ ਦੇ ਤਿਉਹਾਰ ਵਾਲੇ ਦਿਨ ਅੰਤਰ-ਰਾਜੀ ਬੱਸਾਂ ਚਲਾਉਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ’ਚ ਬੱਸਾਂ ਚਲਾਉਣ ’ਤੇ ਕੋਈ ਬੰਦਿਸ਼ ਨਹੀਂ ਹੈ ਪਰ ਬਾਕੀ ਸੂਬਿਆਂ ਵਿੱਚ ਅਜਿਹੀਆਂ ਰੋਕਾਂ ਹੋ ਸਕਦੀਆਂ ਹਨ।
ਖੁਫੀਆ ਏਜੰਸੀਆਂ ਵੱਲੋਂ ਅਲਰਟ, ਵੱਡੇ ਅੱਤਵਾਦੀ ਹਮਲੇ ਦਾ ਖਦਸ਼ਾ, ਲੀਡਰਾਂ ਨੂੰ ਬਣਾਇਆ ਜਾ ਸਕਦਾ ਨਿਸ਼ਾਨਾ!
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਕੋਰੋਨਾ ਦੌਰਾਨ ਵੀ ਰੱਖੜੀ 'ਤੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਛੋਟ
ABP Live Focus
Updated at:
26 Jul 2020 11:48 AM (IST)
ਰੱਖੜੀ ਦੇ ਤਿਉਹਾਰ ਵਾਲੇ ਦਿਨ ਅੰਤਰ-ਰਾਜੀ ਬੱਸਾਂ ਚਲਾਉਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ’ਚ ਬੱਸਾਂ ਚਲਾਉਣ ’ਤੇ ਕੋਈ ਬੰਦਿਸ਼ ਨਹੀਂ ਹੈ ਪਰ ਬਾਕੀ ਸੂਬਿਆਂ ਵਿੱਚ ਅਜਿਹੀਆਂ ਰੋਕਾਂ ਹੋ ਸਕਦੀਆਂ ਹਨ।
- - - - - - - - - Advertisement - - - - - - - - -