Punjab News: ਗੰਨਾ ਕਾਸ਼ਤਕਾਰਾਂ ਨੂੰ 50 ਕਰੋੜ ਬਕਾਇਆ ਰਾਸ਼ੀ ਜਾਰੀ, ਪਿਛਲੇ ਹਫ਼ਤੇ ਵੀ 50 ਕਰੋੜ ਰੁਪਏ ਪਾਏ ਸੀ ਖਾਤੇ 'ਚ
ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਤੇ ਕਿਸਾਨਾਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕਣ ਲਈ ਦ੍ਰਿੜ ਸੰਕਲਪ ਹੈ।
ਬਟਾਲਾ : ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਤੇ ਕਿਸਾਨਾਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕਣ ਲਈ ਦ੍ਰਿੜ ਸੰਕਲਪ ਹੈ। ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਸੈਰੀ ਕਲਸੀ, ਵਿਧਾਇਕ ਬਟਾਲਾ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫਸਲ ਦੀ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ ਅਤੇ ਪੰਜਾਬ ਸਰਕਾਰ ਨੇ ਪਿਛਲੇ ਹਫਤੇ 28 ਜੂਨ ਨੂੰ ਵੀ 50 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਕੀਤੀ ਸੀ।
ਇਸ ਮੌਕੇ ਗੰਨਾ ਕਾਸ਼ਤਕਾਰਾਂ ਨੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਕਾਇਆ ਰਾਸ਼ੀ ਜਾਰੀ ਕਰਕੇ ਕਿਸਾਨਾਂ ਦੀ ਬਾਂਹ ਫੜੀ ਹੈ, ਜਿਸ ਲਈ ਉਹ ਸਰਕਾਰ ਦੇ ਰਿਣੀ ਹਨ। ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਜਗਜੀਤ ਸਿੰਘ ਸਰਪੰਚ ਵਡਾਲਾ, ਨਿਰਮਲ ਸਿੰਘ ਤਲਵੰਡੀ, ਟੋਨੀ ਲੰਬੜਦਾਰ, ਬਿਕਰਮਜੀਤ ਸਿੰਘ ਤਲਵੰਡੀ, ਜੋਗਿੰਦਰ ਸਿੰਘ ਤਲਵੰਡੀ, ਕੁਲਦੀਪ ਸਿੰਘ ਰਸੂਲਪੁਰ, ਸੁੱਖ ਅਵਾਣ, ਜਤਿੰਦਰ ਸਿੰਘ ਸਰਪੰਚ ਮਨੋਹਰਪੁਰ, ਬਲਵਿੰਦਰ ਸਿੰਘ ਤੇ ਸਤਨਾਮ ਸਿੰਘ ਤਲਵੰਡੀ ਨੇ ਕਿਹਾ ਕਿ ਉਹ ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸੂ ਅਗਰਵਾਲ ਦਾ ਧੰਨਵਾਦ ਕਰਦੇ ਹਨ, ਜਿਨਾਂ ਨੇ ਹਮੇਸ਼ਾਂ ਉਨਾਂ ਦੀ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਸੁਣੀਆਂ ਅਤੇ ਹੱਲ ਕਰਵਾਈਆਂ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸਹਿਕਾਰੀ ਮਿੱਲਾਂ ਨੂੰ ਬਕਾਇਆ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਹਿਕਾਰੀ ਮਿੱਲ ਬਟਾਲਾ ਨੂੰ 6 ਕਰੋੜ 88 ਲੱਖ ਰੁਪਏ ਅਤੇ ਸਹਿਕਾਰੀ ਮਿੱਲ ਪਨਿਆੜ, ਗੁਰਦਾਸਪੁਰ 9 ਕਰੋੜ 86 ਲੱਖ ਰੁਪਏ ਜਾਰੀ ਕੀਤੇ ਗਏ ਹਨ, ਜੋ ਕਿਸਾਨਾਂ ਦੇ ਖਾਤਿਆਂ ਵਿਚ ਪਾ ਦਿੱਤੇ ਗਏ ਹਨ।
ਇਸ ਮੌਕੇ ਗੱਲ ਕਰਦਿਆਂ ਸਹਿਕਾਰੀ ਖੰਡ ਮਿੱਲ ਬਟਾਲਾ ਦੇ ਜੀਐਮ ਅਰਵਿੰਦਰ ਪਾਲ ਸਿੰਘ ਕੈਂਰੋ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਦੀ 01 ਅਪਰੈਲ 2023 ਤੱਕ ਦੀ ਬਕਾਇਆ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਸਹਿਕਾਰੀ ਖੰਡ ਮਿੱਲ ਪਨਿਆੜ ਦੇ ਜੀਐਮ ਸਰਬਜੀਤ ਸਿੰਘ ਨੇ ਦੱਸਿਆ ਕਿ 11 ਅਪ੍ਰੈਲ 2023 ਤੱਕ ਦੀ ਰਾਸ਼ੀ, ਗੰਨਾ ਕਾਸ਼ਤਕਾਰਾਂ ਦੇ ਖਾਤੇ ਵਿੱਚ ਜਾਰੀ ਕੀਤੀ ਜਾ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial