Punjab VIP Security: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ ਵਿੱਚ ਕਟੌਤੀ ਲਈ ਭਗਵੰਤ ਮਾਨ ਸਰਕਾਰ ਦੀ ਭਾਰੀ ਆਲੋਚਨਾ ਹੋਈ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਕਈ ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੜ ਸੁਰੱਖਿਆ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੱਲੋਂ ਸੁਰੱਖਿਆ ਬਹਾਲ ਕਰਨ ਦੇ ਫੈਸਲੇ ਦੇ ਬਾਵਜੂਦ ਜਥੇਦਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਨਹੀਂ ਲਿਆ। ਤਿੰਨ ਦਿਨ ਪਹਿਲਾਂ ਜਥੇਦਾਰ ਦੇ ਤਿੰਨ ਸੁਰੱਖਿਆ ਗਾਰਡਸ ਨੂੰ ਹਟਾ ਦਿੱਤਾ ਗਿਆ ਸੀ, ਬਾਕੀ ਤਿੰਨ ਨੂੰ ਜਥੇਦਾਰ ਨੇ ਖੁਦ ਵਾਪਸ ਭੇਜ ਦਿੱਤਾ ਸੀ।


ਦੱਸ ਦੇਈਏ ਕਿ ਸ਼ਨੀਵਾਰ 28 ਮਈ ਨੂੰ ਪੰਜਾਬ ਸਰਕਾਰ ਨੇ 424 ਵੀਆਈਪੀਜ਼ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ। ਇਨ੍ਹਾਂ ਵਿੱਚ ਕਈ ਗਾਇਕ, ਸੇਵਾਮੁਕਤ ਅਧਿਕਾਰੀ, ਧਾਰਮਿਕ ਆਗੂ, ਸਾਬਕਾ ਵਿਧਾਇਕ ਸ਼ਾਮਲ ਸਨ। ਇਨ੍ਹਾਂ ਲੋਕਾਂ ਵਿਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਾਂ ਵੀ ਸ਼ਾਮਲ ਸੀ। ਇੱਕ ਦਿਨ ਬਾਅਦ ਐਤਵਾਰ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ।


ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੋ ਰਹੀ ਆਲੋਚਨਾ


ਮਸ਼ਹੂਰ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ 'ਚ ਕਟੌਤੀ ਲਈ ਪੰਜਾਬ ਸਰਕਾਰ ਦੀ ਕਾਫੀ ਆਲੋਚਨਾ ਹੋਈ ਸੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੂਸੇਵਾਲਾ ਕਾਂਗਰਸੀ ਆਗੂ ਵੀ ਸੀ। ਉਨ੍ਹਾਂ ਦਾ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਮੂਸਾ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।


ਇਸ ਤੋਂ ਪਹਿਲਾਂ ਵੀ ਵਾਪਸ ਲੈ ਲਈ ਗਈ ਸੀ 184 ਲੋਕਾਂ ਦੀ ਸੁਰੱਖਿਆ


ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। ਸੁਰੱਖਿਆ ਵਿਚ ਕਟੌਤੀਆਂ ਨੂੰ ਲੈ ਕੇ ਭਾਜਪਾ, ਕਾਂਗਰਸ ਸਮੇਤ ਕਈ ਪਾਰਟੀਆਂ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਘੇਰਿਆ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਕਈ ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰਨ ਦੇ ਹੁਕਮ ਦਿੱਤੇ ਹਨ।


ਦੱਸ ਦਈਏ ਕਿ ਇਸ ਤੋਂ ਪਹਿਲਾਂ ਅਪ੍ਰੈਲ 'ਚ ਵੀ ਪੰਜਾਬ ਦੀ 'ਆਪ' ਸਰਕਾਰ ਨੇ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਹੋਰ ਨੇਤਾਵਾਂ ਸਮੇਤ 184 ਲੋਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਸੀ।


ਇਹ ਵੀ ਪੜ੍ਹੋ: BSP Punjab: ਬਸਪਾ 8 ਜੂਨ ਨੂੰ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰੇਗੀ- ਜਸਵੀਰ ਸਿੰਘ ਗੜ੍ਹੀ