ਚੰਡੀਗੜ੍ਹ: ਆਪਣੀ ਕਿਸਾਨ ਕਰਜ਼ਾ ਮੁਆਫੀ ਸਕੀਮ (farm loan waiver scheme) ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ (Punjab government) ਨੇ ਸ਼ੁੱਕਰਵਾਰ ਨੂੰ ਬੇਜ਼ਮੀਨੇ ਕਿਸਾਨਾਂ, ਖੇਤ ਮਜ਼ਦੂਰਾਂ ਅਤੇ ਐਸਸੀ/ਬੀਸੀ ਲਾਭਪਾਤਰੀਆਂ ਨੂੰ 590 ਕਰੋੜ ਰੁਪਏ ਦੀ ਮੁਆਫੀ (Rs 590-crore waiver) ਵਧਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਅਗਲੀਆਂ ਚੋਣਾਂ ਤੋਂ ਪਹਿਲਾਂ 2.85 ਲੱਖ ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਦਾ ਲਾਭ ਦੇਣਾ ਚਾਹੁੰਦੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਲ ਵਿੱਚ ਕਰਜ਼ਾ ਮੁਆਫੀ ਦੀ ਸ਼ੁਰੂਆਤ ਕਰਨਗੇ ਅਤੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ਵਿੱਚ ਚੈਕ ਮੁਹੱਈਆ ਕਰਵਾਏ ਜਾਣਗੇ।


ਇਸ ਦੇ ਨਾਲ ਹੀ ਦੂਜੇ ਪਾਸੇ, ਟਰੇਡ ਯੂਨੀਅਨਾਂ ਚਾਹੁੰਦੀਆਂ ਹਨ ਕਿ ਮਜ਼ਦੂਰਾਂ ਦੇ 6000 ਕਰੋੜ ਰੁਪਏ ਦੇ ਸਾਰੇ ਕਰਜ਼ੇ ਮੁਆਫ ਕੀਤੇ ਜਾਣ। ਉਨ੍ਹਾਂ ਦਾ ਕਹਿਣਾ ਹੈ ਕਿ ਬੇਸ਼ੱਕ ਉਨ੍ਹਾਂ ਨੇ ਇਹ ਕਰਜ਼ਾ ਆੜ੍ਹਤੀਆਂ ਜਾਂ ਕਿਸੇ ਵਿੱਤ ਕੰਪਨੀ ਤੋਂ ਲਿਆ ਹੋਵੇ। 14 ਜੁਲਾਈ ਨੂੰ ਇਹ ਐਲਾਨ ਕੀਤਾ ਗਿਆ ਸੀ ਕਿ ਲਾਭਪਾਤਰੀਆਂ ਨੂੰ 20 ਅਗਸਤ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਚੈਕ ਸੌਂਪੇ ਜਾਣਗੇ, ਜੋ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਜਯੰਤੀ ਦਾ ਦਿਨ ਹੈ।


ਦੱਸ ਦਈਏ ਕਿ ਵੀਰਵਾਰ ਨੂੰ ਟਰੇਡ ਯੂਨੀਅਨਾਂ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨਾਲ ਕਰਜ਼ਾ ਮੁਆਫੀ ਸਮੇਤ ਕੁਝ ਹੋਰ ਮੰਗਾਂ ਸਬੰਧੀ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਮੰਤਰੀਆਂ ਅਤੇ ਸਕੱਤਰਾਂ ਨੇ ਵੀ ਸ਼ਾਮਲ ਹੋਣਾ ਸੀ, ਪਰ ਉਨ੍ਹਾਂ ਦੀ ਗੈਰ ਹਾਜ਼ਰੀ ਕਾਰਨ ਮਜ਼ਦੂਰ ਜਥੇਬੰਦੀਆਂ ਗੁੱਸੇ ਵਿੱਚ ਹਨ। ਹਾਲਾਂਕਿ ਬ੍ਰਹਮ ਮਹਿੰਦਰਾ ਨੇ ਉਨ੍ਹਾਂ ਨੂੰ ਮਨਾਉਣ ਲਈ ਮੰਤਰੀਆਂ ਅਤੇ ਹੋਰ ਵਿਭਾਗਾਂ ਦੇ ਸਕੱਤਰਾਂ ਨੂੰ ਬੁਲਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਨਹੀਂ ਆਇਆ, ਜਿਸ ਤੋਂ ਬਾਅਦ ਮੀਟਿੰਗ 25 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ।


ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਲਈ ਪੰਜਾਬ ਸਰਕਾਰ ਸ਼ੁੱਕਰਵਾਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰੇਗੀ। ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਹੋਣਗੇ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਆਫੀ ਦਾ ਸਰਟੀਫਿਕੇਟ ਮੁਹੱਈਆ ਕਰਵਾਉਣਗੇ। ਕਰਜ਼ਾ ਮੁਆਫੀ ਦਾ ਇਹ ਫੈਸਲਾ ਸਰਕਾਰ ਨੇ ਪਿਛਲੇ ਸਾਲ ਲਿਆ ਸੀ ਜਿਸ ਨੂੰ ਸਰਕਾਰ ਹੁਣ ਪੂਰਾ ਕਰਨ ਜਾ ਰਹੀ ਹੈ।


ਨਾਲ ਹੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 7,600 ਲਾਭਪਾਤਰੀਆਂ ਨੂੰ ਲਾਭ ਮੁਹੱਈਆ ਕਰਵਾਏ ਜਾਣਗੇ। ਕੁੱਲ ਮਿਲਾ ਕੇ ਰਾਜ ਸਰਕਾਰ ਨੇ 5.64 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 4624 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਲਾਭ ਪ੍ਰਦਾਨ ਕੀਤਾ ਹੈ। ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ, “ਮੰਤਰੀ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਲਾਭ ਪ੍ਰਦਾਨ ਕਰਨਗੇ।”


ਇਹ ਵੀ ਪੜ੍ਹੋ: Haryana Assembly Monsoon Session: ਅੱਜ ਤੋਂ ਹਰਿਆਣਾ ਮੌਨਸੂਨ ਸੈਸ਼ਨ ਸ਼ੁਰੂ, ਸੱਤਾਧਾਰੀ ਅਤੇ ਵਿਰੋਧੀ ਧਿਰ ਨੇ ਬਣਾਈ ਰਣਨੀਤੀ, ਹੰਗਾਮੇਦਾਰ ਸੈਸ਼ਨ ਦੀ ਪੂਰੀ ਉਮੀਦ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904