ਪੜਚੋਲ ਕਰੋ

Punjab News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮਜ਼ਦੂਰਾਂ ਨੂੰ ਕੀਤਾ ਖੁਸ਼; ਜਾਣੋ ਹੁਣ ਮਿਲੇਗੀ ਕਿੰਨੀ ਤਨਖ਼ਾਹ?

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਖਰੀਦ ਕਾਰਜਾਂ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਜਾਣਕਾਰੀ ਦਿੰਦੇ ਹੋਏ, ਖੁਰਾਕ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਖਰੀਦ ਕਾਰਜਾਂ ਵਿੱਚ ਸ਼ਾਮਲ ਸਾਰੇ ਹਿੱਸੇਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਜਾਣਕਾਰੀ ਦਿੰਦੇ ਹੋਏ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋਡਿੰਗ ਦੇ ਕੰਮ ਵਿੱਚ ਲੱਗੇ ਮਜ਼ਦੂਰ ਵੀ ਖਰੀਦ ਪ੍ਰਕਿਰਿਆ ਦਾ ਇੱਕ ਅਹਿਮ ਹਿੱਸਾ ਹਨ ਅਤੇ ਇਸ ਕਾਰਨ ਉਨ੍ਹਾਂ ਦੀ ਮਜ਼ਦੂਰੀ ਵਧਾ ਕੇ 2.64 ਰੁਪਏ ਪ੍ਰਤੀ ਬੋਰੀ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਅੱਜ ਇੱਥੇ ਅਨਾਜ ਭਵਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਸਾਲ ਪਹਿਲਾਂ ਤੱਕ ਮਜ਼ਦੂਰਾਂ ਨੂੰ ਪ੍ਰਤੀ ਬੋਰੀ 1.80 ਰੁਪਏ ਮਿਲਦਾ ਸੀ। ਜਿਸਨੂੰ 41 ਪੈਸੇ ਵਧਾ ਕੇ 2.21. ਰੁਪਏ ਕਰ ਦਿੱਤਾ ਗਿਆ ਸੀ। ਹੁਣ ਮਜ਼ਦੂਰੀ ਦੀਆਂ ਦਰਾਂ ਵਿੱਚ 43 ਪੈਸੇ ਹੋਰ ਵਾਧਾ ਕੀਤਾ ਗਿਆ ਹੈ। ਇਸ ਤਰ੍ਹਾਂ, ਇੱਕ ਸਾਲ ਵਿੱਚ ਕੁੱਲ 84 ਪੈਸੇ ਦਾ ਵਾਧਾ ਕੀਤਾ ਗਿਆ ਹੈ, ਜਿਸ ਨਾਲ ਮਜ਼ਦੂਰਾਂ ਨੂੰ ਕੁੱਲ 10 ਕਰੋੜ ਰੁਪਏ ਦਾ ਫਾਇਦਾ ਹੋਵੇਗਾ। ਮੰਤਰੀ ਨੇ ਕਿਹਾ ਕਿ ਇਹ ਕਦਮ ਸੂਬਾ ਸਰਕਾਰ ਦੀ ਮਜ਼ਦੂਰ ਵਰਗ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਠੋਸ ਸਬੂਤ ਹੈ। ਸਟੋਰੇਜ ਸਮਰੱਥਾ ਬਾਰੇ, ਸ਼੍ਰੀ ਕਟਾਰੂਚੱਕ ਨੇ ਦੱਸਿਆ ਕਿ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਹੋਈ ਵੀਡੀਓ ਕਾਨਫਰੰਸਿੰਗ ਵਿੱਚ, ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੀ ਸਟੋਰੇਜ ਸਮਰੱਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇਸ ਸਬੰਧ ਵਿੱਚ ਕੋਈ ਸਮੱਸਿਆ ਨਹੀਂ ਆਵੇਗੀ।

ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ 2676 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 1864 ਨਿਯਮਤ ਅਤੇ 812 ਅਸਥਾਈ ਹਨ। ਹੁਣ ਤੱਕ ਸੂਬੇ ਦੀਆਂ ਮੰਡੀਆਂ ਵਿੱਚ 4.19 ਲੱਖ ਮੀਟਰਿਕ ਟਨ (LMT) ਕਣਕ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 3.22 ਲੱਖ ਮੀਟਰਿਕ ਟਨ ਕਣਕ ਦੀ ਖਰੀਦੀ ਜਾ ਚੁੱਕੀ ਹੈ, ਜੋ ਕਿ ਕੁੱਲ ਆਮਦ ਦਾ 76 ਪ੍ਰਤੀਸ਼ਤ ਹੈ। ਇਸ ਦੇ ਨਾਲ ਹੀ, ਘੱਟੋ-ਘੱਟ ਸਮਰਥਨ ਮੁੱਲ (MSP) ਦੇ ਤਹਿਤ ਕਿਸਾਨਾਂ ਦੇ ਖਾਤਿਆਂ ਵਿੱਚ 151 ਕਰੋੜ ਰੁਪਏ ਦੀ ਰਕਮ ਅਦਾ ਕੀਤੀ ਗਈ ਹੈ। 

ਸੂਬਾ ਸਰਕਾਰ ਦੇ ਹੋਰ ਲੋਕ ਭਲਾਈ ਉਪਰਾਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪਹਿਲਾਂ ਡਿਪੂ ਹੋਲਡਰਾਂ ਦੀ ਮਾਰਜਿਨ ਮਨੀ ਅੱਠ ਸਾਲਾਂ ਬਾਅਦ 50 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕੀਤੀ ਗਈ ਸੀ। ਕਿਸਾਨਾਂ ਨੂੰ ਇਹ ਭਰੋਸਾ ਦਿਵਾਉਂਦੇ ਹੋਏ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ, ਸ੍ਰੀ ਕਟਾਰੂਚੱਕ ਨੇ ਕਿਹਾ ਕਿ ਖਰੀਦ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਅਤੇ ਸਕੱਤਰ-ਕਮ-ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget