Punjab News: ਪੰਜਾਬ ਸਰਕਾਰ ਦੇ 'ਬੁਲਡੋਜ਼ਰ' ਐਕਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਣਾਈ, ਨੋਟਿਸ ਜਾਰੀ ਕਰ ਸੂਬਾ ਸਰਕਾਰ ਤੋਂ ਮੰਗਿਆ ਜਵਾਬ
ਨਸ਼ਾ ਤਸਕਰਾਂ ਖਿਲਾਫ਼ ਪੰਜਾਬ ਸਰਕਾਰ ਵਲੋਂ ਚਲਾਇਆ ਜਾ ਰਿਹਾ 'ਬੁਲਡੋਜ਼ਰ' ਐਕਸ਼ਨ ਹੁਣ ਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਦੇ ਵਿੱਚ ਅੱਜ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਣਾਈ ਹੋਈ। ਹੁਣ ਇਸ ਮਾਮਲੇ ਚ ਕੋਰਟ ਨੇ ਸੂਬਾ ਸਰਕਾਰ ਤੋਂ ਜਵਾਬ ਮੰਗਿਆ ਹੈ।

Punjab-Haryana High Court Issues Notice To Punjab Government: ਨਸ਼ਾ ਤਸਕਰਾਂ ਖਿਲਾਫ਼ ਸਰਕਾਰ ਵਲੋਂ ਚਲਾਇਆ ਜਾ ਰਿਹਾ 'ਬੁਲਡੋਜ਼ਰ' ਐਕਸ਼ਨ ਮਾਮਲੇ 'ਚ ਪੰਜਾਬ ਹਰਿਆਣਾ ਹਾਈਕੋਰਟ 'ਚ ਸੁਣਾਈ ਹੋਈ। ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਕੀਤਾ ਨੋਟਿਸ ਜਾਰੀ ਤੇ ਸਰਕਾਰ ਕਰੇ ਜਵਾਬ ਤਲਬ।
ਇਸ ਮਾਮਲੇ ਵਿੱਚ ਇੱਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਨਾ ਸਹੀ ਹੈ, ਪਰ ਇਸਨੂੰ ਢਾਹੁਣਾ ਕਿਸੇ ਵੀ ਪੱਧਰ 'ਤੇ ਸਹੀ ਨਹੀਂ ਹੈ। ਇਸ ਕਾਰਵਾਈ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਦੇ ਵਿਰੁੱਧ ਵੀ ਕਿਹਾ ਗਿਆ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਸੁਣਵਾਈ ਦੇ ਲਈ ਅੱਜ ਦਾ ਦਿਨ ਯਾਨੀਕਿ 4 ਮਾਰਚ ਨੂੰ ਤੈਅ ਕੀਤੀ ਸੀ।
ਪੰਜਾਬ ਸਰਕਾਰ ਵੱਲੋਂ ਜਿੱਥੇ ਯੁੱਧ ਨਸ਼ੇ ਵਿਰੁੱਧ ਜਾਰੀ ਹੈ,ਉਥੇ ਹੀ ਬੁਲਡੋਜ਼ਰ ਐਕਸ਼ਨ ਵੀ ਲਗਾਤਾਰ ਕੀਤੇ ਜਾ ਰਹੇ ਹਨ। ਇਸ ਸਿਲਸਿਲ ਦੇ ਚੱਲਦੇ ਫਿਲੌਰ, ਪਟਿਆਲਾ, ਬਠਿੰਡਾ, ਜਲੰਧਰ ਤੱਕ ਵੱਡੀ ਕਾਰਵਾਈ ਵੇਖਣ ਨੂੰ ਮਿਲੀ ਹੈ। ਧੱਕੇ ਨਾਲ ਨਾਜਾਇਜ਼ ਤੌਰ 'ਤੇ ਕਬਜ਼ਾ ਕਰਕੇ ਅਤੇ ਨਸ਼ਾ ਤਸਕਰੀ ਦੇ ਮਾੜੇ ਪੈਸੇ ਨਾਲ ਘਰ ਬਣਾਇਆ ਹੋਇਆ ਹੈ, ਐਕਸ਼ਨ ਕਰਦੇ ਹੋਏ ਮਕਾਨਾਂ ਨੂੰ ਢਹਿ-ਢੇਰੀ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਦਾ ਨਸ਼ਾ ਤਸਕਰਾਂ ਨੂੰ ਸਾਫ਼ ਅਤੇ ਸਪੱਸ਼ਟ ਸੰਦੇਸ਼ ਹੈ ਕਿ ਉਹ ਜਾਂ ਤਾਂ ਨਸ਼ਾ ਵੇਚਣਾ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ।
ਬੀਤੇ ਦਿਨੀਂ ਪੰਜਾਬ ਪੁਲਿਸ ਨੇ ਬੁਲਡੋਜ਼ਰ ਐਕਸ਼ਨ ਤਹਿਤ ਹੁਣ ਬਠਿੰਡਾ 'ਚ ਨਸ਼ਾ ਤਸਕਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਸੀ। ਪੁਲਿਸ ਨੇ ਬੀੜ ਤਲਾਅ ਵਿਖੇ ਨਸ਼ਾ ਤਸਕਰ ਦੇ ਘਰ ਜੇ. ਸੀ. ਬੀ. ਚਲਾ ਦਿੱਤੀ ਅਤੇ ਉਸ ਦਾ ਘਰ ਢਹਿ-ਢੇਰੀ ਕਰ ਦਿੱਤਾ। ਜਾਣਕਾਰੀ ਮੁਤਾਬਕ ਬੀੜ ਤਲਾਅ ਬਸਤੀ 'ਚ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਵਿਅਕਤੀ ਦੀ ਪਤਨੀ ਵਲੋਂ ਨਵੇਂ ਘਰ ਦੀ ਉਸਾਰੀ ਕਰਵਾਈ ਜਾ ਰਹੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















