ਪੜਚੋਲ ਕਰੋ

ਪੰਜਾਬ 'ਚ ਸਸਤੀ ਸ਼ਰਾਬ ਨੂੰ ਲੱਗੇਗਾ ਝਟਕਾ? ਭਗਵੰਤ ਮਾਨ ਸਰਕਾਰ ਦੀ ਆਬਕਾਰੀ ਨੀਤੀ ਨੂੰ ਹਾਈਕੋਰਟ 'ਚ ਚੈਲੇਂਜ

ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਵਾਲੀ ਆਬਕਾਰੀ ਨੀਤੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ।

ਸ਼ੰਕਰ ਦਾਸ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਸਰਕਾਰ ਦੀ ਸਸਤੀ ਸ਼ਰਾਬ ਵਾਲੀ ਆਬਕਾਰੀ ਨੀਤੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਹਾਈਕੋਰਟ ਵਿੱਚ 4 ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ਸਾਰੀਆਂ ਦੀ ਸੁਣਵਾਈ ਹਾਈ ਕੋਰਟ ਦੀ ਡਬਲ ਬੈਂਚ ਦੇ ਜਸਟਿਸ ਮਹਾਵੀਰ ਸਿੰਧੂ ਤੇ ਜਸਟਿਸ ਵਿਕਾਸ ਸੂਰੀ ਕਰਨਗੇ।

ਆਮ ਆਦਮੀ ਪਾਰਟੀ (AAP) ਸਰਕਾਰ 'ਤੇ ਇਲਜ਼ਾਮ ਹੈ ਕਿ ਉਹ ਸ਼ਰਾਬ ਦੇ ਕਾਰੋਬਾਰ 'ਚ ਇਜ਼ਾਰੇਦਾਰੀ ਨੂੰ ਬੜ੍ਹਾਵਾ ਦੇ ਰਹੀ ਹੈ। ਇਸ ਲਈ ਇਸ ਨੀਤੀ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਜੇਕਰ ਨੀਤੀ ਰੱਦ ਹੋ ਗਈ ਤਾਂ ਪੰਜਾਬ ਦੇ ਲੋਕਾਂ ਦੀਆਂ ਸਸਤੀ ਸ਼ਰਾਬ ਮਿਲਣ ਦੀਆਂ ਆਸਾਂ 'ਤੇ ਪਾਣੀ ਫਿਰ ਜਾਵੇਗਾ। ਇਹ ਨੀਤੀ 1 ਜੁਲਾਈ ਤੋਂ ਲਾਗੂ ਹੈ ਜਿਸ ਤੋਂ ਬਾਅਦ ਪੰਜਾਬ ਵਿੱਚ ਚੰਡੀਗੜ੍ਹ ਤੋਂ ਸਸਤੀ ਬੀਅਰ ਤੇ ਹਰਿਆਣਾ ਤੋਂ ਸਸਤੀ ਸ਼ਰਾਬ ਮਿਲੇਗੀ।

ਪਟੀਸ਼ਨ ਦੀ ਪੈਰਵੀ ਕਰ ਰਹੇ ਐਡਵੋਕੇਟ ਮੋਹਨ ਜੈਨ ਦੇ ਅਨੁਸਾਰ ਨਵੀਂ ਆਬਕਾਰੀ ਨੀਤੀ ਵਿੱਚ ਪੰਜਾਬ ਆਬਕਾਰੀ ਐਕਟ 1914 ਅਤੇ ਪੰਜਾਬ ਲਿਕਰ ਲਾਇਸੈਂਸ ਐਕਟ 1956 ਦੀ ਉਲੰਘਣਾ ਕੀਤੀ ਗਈ ਹੈ। ਇਸ ਦੇ ਨਾਲ ਹੀ ਨਵੀਂ ਨੀਤੀ ਸ਼ਰਾਬ ਦੇ ਕਾਰੋਬਾਰ ਵਿੱਚ ਏਕਾਧਿਕਾਰ ਨੂੰ ਬੜ੍ਹਾਵਾ ਮਿਲੇਗਾ।

ਚੰਡੀਗੜ੍ਹ ਦੀ ਅਰਾਈਵ ਸੇਫ਼ ਨਾਮਕ ਸੰਸਥਾ ਵੱਲੋਂ ਵੀ ਇਸ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਨੈਸ਼ਨਲ ਹਾਈਵੇਅ ਦੇ ਨੇੜੇ ਠੇਕੇ ਦੇਣ 'ਤੇ ਪਹਿਲਾਂ ਰਸਤੇ ਦੀ ਮਨਜ਼ੂਰੀ ਲਈ ਜਾਵੇ। ਇਹ ਪਟੀਸ਼ਨ ਨੈਸ਼ਨਲ ਹਾਈਵੇ 'ਤੇ ਸ਼ਰਾਬ ਕਾਰਨ ਹੋ ਰਹੇ ਹਾਦਸਿਆਂ ਦੇ ਮੱਦੇਨਜ਼ਰ ਦਾਇਰ ਕੀਤੀ ਗਈ ਹੈ।

ਨਵੀਂ ਨੀਤੀ ਵਿੱਚ ਸਰਕਾਰ ਨੇ ਪੰਜਾਬ ਵਿੱਚ ਸ਼ਰਾਬ ਦੇ ਗਰੁੱਪ ਨੂੰ 750 ਤੋਂ ਘਟਾ ਕੇ 177 ਕਰ ਦਿੱਤਾ ਹੈ। ਹੁਣ ਇੱਕ ਗਰੁੱਪ 30 ਕਰੋੜ ਰਹਿ ਗਿਆ ਹੈ। ਪਹਿਲਾਂ ਇਹ 4 ਕਰੋੜ ਸੀ। ਅਜਿਹੇ 'ਚ ਛੋਟੇ ਕਾਰੋਬਾਰੀ ਇਸ ਦੌੜ ਤੋਂ ਬਾਹਰ ਹੋ ਗਏ ਹਨ। ਪਹਿਲਾਂ ਡਰਾਅ ਰਾਹੀਂ ਠੇਕੇ ਮਿਲਦੇ ਸਨ ਪਰ ਹੁਣ ਟੈਂਡਰ ਨਿਲਾਮੀ ਹੋਵੇਗੀ। ਸਰਕਾਰ ਨੇ ਪਿਛਲੇ ਸਾਲ 6158 ਕਰੋੜ ਰੁਪਏ ਦੇ ਮੁਕਾਬਲੇ 9647 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਰੱਖਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget