ਪੰਜਾਬ ਸਰਕਾਰ ਵੱਲੋਂ ਖਾਸ ਐਲਾਨ, ਵੱਡੇ ਸ਼ਹਿਰਾਂ ਦੀ ਤਰਜ਼ ’ਤੇ ਹਰ ਸ਼ਹਿਰ 'ਚ ਬਣਾਏਗੀ Urban Estate
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਸਰਕਾਰ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਵੱਡੇ ਸ਼ਹਿਰਾਂ ਦੀ ਤਰਜ਼ ’ਤੇ ਹਰ ਸ਼ਹਿਰ ਵਿਚ ਅਰਬਨ ਅਸਟੇਟ ਬਣਾਈ ਜਾਵੇਗੀ ਜੋ ਅਤਿ ਆਧੁਨਿਕ ਨਕਸ਼ੇ...
Punjab Government: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਸਰਕਾਰ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ। ਵੱਡੇ ਸ਼ਹਿਰਾਂ ਦੀ ਤਰਜ਼ ’ਤੇ ਹਰ ਸ਼ਹਿਰ ਵਿਚ ਅਰਬਨ ਅਸਟੇਟ ਬਣਾਈ ਜਾਵੇਗੀ ਜੋ ਅਤਿ ਆਧੁਨਿਕ ਨਕਸ਼ੇ ਤਹਿਤ ਬਿਹਤਰ ਬੁਨਿਆਦੀ ਸਹੂਲਤਾਂ ਨਾਲ ਲੈਸ ਹੋਵੇਗੀ। ਉਨ੍ਹਾਂ ਕਿਹਾ ਕਿ ਹਰ ਸ਼ਹਿਰ ਦਾ ਸਰਵੇਖਣ ਹੋ ਰਿਹਾ ਹੈ ਅਤੇ ਵਿਭਾਗ ਵੱਲੋਂ ਜਲਦ ਅਰਬਨ ਅਸਟੇਟ ਵਿਕਸਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਭਾਗ ਨੇ ਦੋ ਵਾਰ ਜਾਇਦਾਦਾਂ ਦੀ ਕੀਤੀ ਗਈ ਈ-ਆਕਸ਼ਨ ਰਾਹੀਂ 5000 ਕਰੋੜ ਰੁਪਏ ਕਮਾਏ ਹਨ।
ਲੰਬੇ ਸਮੇਂ ਤੋਂ ਪੈਂਡਿੰਗ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ ਕੈਂਪ ਲੱਗਣਗੇ
ਮੰਤਰੀ ਮੁੰਡੀਆ ਨੇ ਅੱਗੇ ਕਿਹਾ ਕਿ ਸਰਕਾਰ ਨੇ ਲੰਬੇ ਸਮੇਂ ਤੋਂ ਪੈਂਡਿੰਗ ਪਏ ਕੇਸਾਂ ਦੇ ਨਿਪਟਾਰੇ ਲਈ ਵਿਸ਼ੇਸ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ ਜਿਸ ਤਹਿਤ ਪਹਿਲਾ ਕੈਂਪ ਲਗਾ ਕੇ ਵੱਖ-ਵੱਖ ਵਿਕਾਸ ਅਥਾਰਟੀਆਂ ਵੱਲੋਂ 51 ਪ੍ਰਮੋਟਰਾਂ/ਬਿਲਡਰਾਂ ਨੂੰ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਸੌਂਪੇ ਗਏ। ਹੁਣ ਦੂਜਾ ਕੈਂਪ 3 ਦਸੰਬਰ ਨੂੰ ਲਗਾਇਆ ਜਾ ਰਿਹਾ ਹੈ ਜਿਸ ਵਿੱਚ 100 ਤੋਂ ਵੱਧ ਅਜਿਹੇ ਹੋਰ ਸਰਟੀਫਿਕੇਟ ਵੰਡੇ ਜਾਣਗੇ।
1 ਦਸੰਬਰ ਤੋਂ ਸ਼ੁਰੂ ਹੋਣਗੀਆਂ ਬਿਨਾਂ NOC ਦੇ ਰਜਿਸਟਰੀਆਂ
ਉਨ੍ਹਾਂ ਨੇ ਕਿਹਾ ਕਿ ਬਿਨਾਂ ਐਨ.ਓ.ਸੀ. ਦੇ ਪਲਾਟਾਂ ਦੀ ਰਜਿਸਟਰੀ ਦਾ ਕੰਮ ਲਟਕਿਆ ਪਿਆ ਸੀ ਜਿਸ ਸਬੰਧੀ ਸਰਕਾਰ ਵੱਲੋਂ ਕਾਨੂੰਨ ਪਾਸ ਕਰਕੇ ਨੋਟੀਫਿਕੇਸ਼ਨ ਜਾਰੀ ਕੀਤੀ ਗਈ। 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਿਨਾਂ ਐਨ.ਓ.ਸੀ. ਤੋਂ ਹੋਵੇਗੀ ਜਿਸ ਲਈ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਦਾ ਸਮਾਂ ਮਿਲੇਗਾ। ਮੁੰਡੀਆਂ ਨੇ ਕਿਹਾ ਕਿ ਹਰ ਪਿੰਡ ਵਾਸੀ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਸੂਬੇ ਵਿਚ 2174 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਨਾਲ ਸਬੰਧਤ 15 ਪ੍ਰਾਜੈਕਟ ਮਨਜ਼ੂਰ ਕੀਤੇ ਗਏ ਹਨ।