Firecrackers Guidelines in Punjab: ਪਟਾਕਿਆਂ 'ਤੇ ਪੰਜਾਬ ਸਰਕਾਰ ਦੀ ਸਖਤੀ, ਦੀਵਾਲੀ, ਗੁਰਪੁਰਬ ਤੇ ਕ੍ਰਿਸਮਸ ਲਈ ਗਾਈਡਲਾਈਨਜ਼ ਜਾਰੀ
Firecrackers Guidelines in Punjab: ਪੰਜਾਬ ਸਰਕਾਰ ਨੇ ਦੀਵਾਲੀ ਤੇ ਗੁਰਪੁਰਬ ਮੌਕਿਆਂ ’ਤੇ ਸੂਬੇ 'ਚ ਪ੍ਰਦੂਸ਼ਣ ਰਹਿਤ ਪਟਾਕੇ ਚਲਾਉਣ ਲਈ ਦੋ ਘੰਟੇ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ।
Firecrackers Guidelines in Punjab: ਪੰਜਾਬ ਸਰਕਾਰ ਨੇ ਦੀਵਾਲੀ ਤੇ ਗੁਰਪੁਰਬ ਮੌਕਿਆਂ ’ਤੇ ਸੂਬੇ 'ਚ ਪ੍ਰਦੂਸ਼ਣ ਰਹਿਤ ਪਟਾਕੇ ਚਲਾਉਣ ਲਈ ਦੋ ਘੰਟੇ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਹ ਹੁਕਮ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਸਿਫ਼ਾਰਸ਼ 'ਤੇ ਸਬੰਧਤ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਵੱਲੋਂ ਲਾਗੂ ਕੀਤੇ ਜਾਣਗੇ।
ਹਾਸਲ ਜਾਣਕਾਰੀ ਮੁਤਾਬਕ 24 ਅਕਤੂਬਰ (ਦੀਵਾਲੀ) ਨੂੰ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ, ਜਦਕਿ 8 ਨਵੰਬਰ (ਗੁਰਪੁਰਬ) ਨੂੰ ਤੜਕੇ 4 ਵਜੇ ਤੋਂ ਸਵੇਰੇ 5 ਵਜੇ ਤੇ ਰਾਤ 9 ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ।
ਇਸੇ ਤਰ੍ਹਾਂ 25 ਦਸੰਬਰ (ਕ੍ਰਿਸਮਸ) ਨੂੰ ਰਾਤ 11.55 ਤੋਂ 12.30 ਵਜੇ ਤੱਕ ਅਤੇ 31 ਦਸੰਬਰ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਰਾਤ 11.55 ਤੋਂ 12.30 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਦਾਲਤ ਦੁਆਰਾ ਮਨਜ਼ੂਰ ਪ੍ਰਦੂਸ਼ਣ ਰਹਿਤ ਪਟਾਕਿਆਂ ਦੀ ਹੀ ਇਜਾਜ਼ਤ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :