Punjab News: ਮਹਿਲਾ ਕਮਿਸ਼ਨ ਦੀ ਚੇਅਰਪਰਨ ਮਨੀਸ਼ਾ ਘੁਲਾਟੀ ਨੂੰ ਹਟਾਉਣ ਦੇ ਫੈਸਲੇ ਉੱਪਰ ਪੰਜਾਬ ਸਰਕਾਰ ਨੇ ਯੂ-ਟਰਨ ਲਿਆ ਹੈ। ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਹਟਾਉਣ ਦਾ ਫੈਸਲਾ ਵਾਪਸ ਲੈ ਲਿਆ ਹੈ। ਪੰਜਾਬ ਸਰਕਾਰ ਨੇ ਕੁਝ ਦਿਨ ਪਹਿਲਾਂ ਹੀ ਮਹਿਲਾ ਕਮਿਸ਼ਨ ਦੀ ਮੁਖੀ ਨੂੰ ਹਟਾ ਦਿੱਤਾ ਸੀ। ਇਸ ਮਗਰੋਂ ਮਨੀਸ਼ਾ ਘੁਲਾਟੀ ਨੇ ਇਸ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਮਗਰੋਂ ਸਰਕਾਰ ਨੇ ਫੈਸਲਾ ਵਾਪਸ ਲੈ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਹੁਕਮ ਵਾਪਸ ਲੈਣ ਬਾਰੇ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ।
ਇਸ ਦੇ ਨਾਲ ਹੁਣ ਮਨੀਸ਼ਾ ਗੁਲਾਟੀ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦਾ ਅਹੁਦਾ ਸੰਭਾਲੇ ਰੱਖਣਗੇ। ਜਦੋਂ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਕਾਰਜਕਾਲ 6 ਮਹੀਨੇ ਪਹਿਲਾਂ ਹੀ ਖਤਮ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਸਨ। ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈਕੋਰਟ 'ਚ ਚੁਣੌਤੀ ਦਿੱਤੀ ਸੀ, ਜਿਸ 'ਤੇ ਅੱਜ ਸੁਣਵਾਈ ਹੋਈ।
2018 'ਚ ਨਿਯੁਕਤ ਕੀਤਾ ਗਿਆ ਤੇ 2020 ਕੀਤਾ ਗਿਆ ਸੀ 3 ਸਾਲ ਦਾ ਵਾਧਾ
ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ। ਇਸ ਤੋਂ ਬਾਅਦ 20 ਫਰਵਰੀ 2022 ਨੂੰ ਉਹ ਵੀ ਭਾਜਪਾ 'ਚ ਸ਼ਾਮਲ ਹੋ ਗਈ ਪਰ ਆਪਣੇ ਅਹੁਦੇ 'ਤੇ ਬਣੀ ਰਹੀ।
ਇਹ ਵੀ ਪੜ੍ਹੋ: Champions League scores: 16ਵੇਂ ਰਾਊਂਡ 'ਚ ਵੱਡਾ ਧਮਾਕਾ, ਬਾਇਰਨ ਮਿਊਨਿਕ ਟੀਮ ਦੀ ਪੀਐਸਜੀ ਟੀਮ ਨੂੰ ਕਰਾਰੀ ਸ਼ਿਕਸਤ, ਪੜ੍ਹੋ ਹਾਈਲਾਈਟਸ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Amritsar News: 'ਆਪ' ਸਰਕਾਰ ਦੀ ਪਿਰਤ ਦਾ ਅਸਰ! ਹੁਣ ਸ਼੍ਰੋਮਣੀ ਕਮੇਟੀ ਵੀ ਸੰਗਤ ਦੀ ਸਲਾਹ ਨਾਲ ਬਣਾਏਗੀ ਸਾਲਾਨਾ ਬਜਟ