ਪੜਚੋਲ ਕਰੋ

Punjab News: ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਨਾਲ ਹੀ ਪੰਜਾਬ ਸਰਕਾਰ ਨੇ ਬਚਾ ਲਏ 158 ਕਰੋੜ, ਮੰਤਰੀ ਈਟੀਓ ਦਾ ਦਾਅਵਾ 20 ਪ੍ਰਤੀਸ਼ਤ ਬਚਤ

Punjab News: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ...

Punjab News: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ੀ ਆਨਲਾਈਨ ਟੈਂਡਰਿੰਗ ਪ੍ਰਕ੍ਰਿਆ ਸਦਕਾ ਨਾਬਾਰਡ-28 ਸਕੀਮ ਵਿੱਚ 35 ਕਰੋੜ, 5054 ਆਰਬੀ 10 ਸੜਕਾਂ ਅਧੀਨ 87 ਕਰੋੜ, ਸੀਆਰਆਈਐਫ ਅਧੀਨ 36 ਕਰੋੜ ਰੁਪਏ ਦੀ ਬਚਤ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਵਿੱਤੀ ਵਰ੍ਹੇ ਲਈ 5054 ਆਰਬੀ 10 ਸੜਕਾਂ ਦੇ 1000 ਕਰੋੜ ਰੁਪਏ ਦੇ ਬਜਟ ਉਪਬੰਧ ਅਨੁਸਾਰ 776 ਕਰੋੜ ਰੁਪਏ ਦੀ ਪ੍ਰਸ਼ਾਸ਼ਕੀ ਪ੍ਰਵਾਨਗੀ ਜਾਰੀ ਹੋ ਚੁੱਕੀ ਹੈ ਤੇ ਬਾਕੀ ਰਹਿੰਦੀਆਂ ਪ੍ਰਵਾਨਗੀਆਂ ਵੀ ਇਸੇ ਹਫਤੇ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਕੰਮ ਸਮੇ ਸਿਰ ਮੁਕੰਮਲ ਕੀਤੇ ਜਾ ਸਕਣ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੀ ਗਈ ਇਸ ਬਚਤ ਲਈ ਜਿੱਥੇ ਸਬੰਧਤ ਅਧਿਕਾਰੀਆਂ ਦੀ ਪ੍ਰਸੰਸਾ ਕੀਤੀ ਗਈ ਹੈ, ਉੱਥੇ ਵਿਭਾਗ ਨੂੰ ਅੱਗੇ ਤੋਂ ਹੋਰ ਸੁਚੇਤ ਰਹਿ ਕੇ ਤਨਦੇਹੀ ਨਾਲ ਕੰਮ ਕਰਨ ਦੀ ਹਦਾਇਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਾਰਜਾਂ ‘ਤੇ 20 ਪ੍ਰਤੀਸ਼ਤ ਤੋਂ ਜ਼ਿਆਦਾ ਦੀ ਬਚਤ ਕੀਤੀ ਗਈ ਹੈ, ਉਸ ਬਾਰੇ ਖਾਸ ਹਿਦਾਇਤ ਕੀਤੀ ਗਈ ਕਿ ਇੰਨ੍ਹਾ ਕੰਮਾਂ ਵਿੱਚ ਮਿਆਰ ਪੱਖੋਂ ਕੋਈ ਵੀ ਕਮੀ ਨਾ ਰਹੇ।

ਇਸੇ ਦੌਰਾਨ ਲੋਕ ਨਿਰਮਾਣ ਮੰਤਰੀ ਵੱਲੋਂ ਵਿਭਾਗ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ ਜਿਸ ਵਿੱਚ ਸਕੱਤਰ ਲੋਕ ਨਿਰਮਾਣ ਵਿਭਾਗ, ਮੁੱਖ ਇੰਜੀਨੀਰਜ, ਨਿਗਰਾਨ ਇੰਜੀਨੀਰਜ ਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਦੌਰਾਨ ਹਲਕੇ ਅਨੁਸਾਰ ਪੰਜਾਬ ਭਰ ਦੀਆਂ ਵੱਖ-ਵੱਖ ਸਕੀਮਾਂ ਜਿਵੇ ਕਿ 5054 ਆਰਬੀ 10, ਸੀਆਰਆਈਐਫ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਨਾਬਾਰਡ,  ਰਾਸ਼ਟਰੀ ਮਾਰਗਾਂ ਆਦਿ ਅਧੀਨ ਚਲ ਰਹੇ ਸੜਕਾਂ ਦੇ ਕੰਮਾਂ ਦੀ ਪ੍ਰਗਤੀ ਵਾਚਦੇ ਹੋਏ ਵੱਖ ਵੱਖ ਪਹਿਲੂਆਂ ‘ਤੇ ਵਿਚਾਰ ਕੀਤਾ ਗਿਆ।

ਰਾਸ਼ਟਰੀ ਮਾਰਗਾ ਦੇ ਪੁਰਾਣੇ ਕੰਮ ਜੋ ਕਿਸੀ ਕਾਰਨ ਜਿਵੇ ਜਮੀਨ ਇਕਵਾਇਰ ਕਰਨ, ਜੰਗਲਾਤ ਹਟਾਉਣ ਆਦਿ ਕਰਕੇ ਦੇਰੀ ਨਾਲ ਹੋ ਰਹੇ ਹਨ, ਬਾਰੇ ਲੋਕ ਨਿਰਮਾਣ ਮੰਤਰੀ ਨੇ  ਸਬੰਧਿਤ ਨਿਗਰਾਨ ਇੰਜੀਨਿਯਰਜ ਨੂੰ ਹਦਾਇਤ ਕੀਤੀ ਗਈ ਕਿ ਇਸ ਪ੍ਰੀਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਮ ਜਨਤਾ ਨੂੰ ਸਮੇਂ ਸਿਰ ਸਹੂਲਤ ਦਿੱਤੀ ਜਾ ਸਕੇ।

ਮੀਟਿੰਗ ਦੌਰਾਨ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਜੇਕਰ ਇਕ ਏਜੇਂਸੀ ਨੂੰ ਕਈ ਕੰਮ ਅਲਾਟ ਹੋਏ ਹੋਣ ਤਾਂ ਇਹ ਜਿੰਮੇਵਾਰੀ ਸਬੰਧਤ ਅਧਿਕਾਰੀਆਂ ਦੀ ਹੋਵੇਗੀ ਕਿ ਏਜੇਂਸੀ ਸਭ ਜਗ੍ਹਾ ਨਾਲੋ ਨਾਲ ਕੰਮ ਕਰੇ ਕਿਉਂਕਿ ਇਹ ਵੇਖਣ ਵਿੱਚ ਆਇਆ ਹੈ ਕਿ ਏਜੇਂਸੀ ਇਕ ਕੰਮ ਮੁਕੰਮਲ ਕਰਨ ਉਪਰੰਤ ਹੀ ਦੂਸਾਰਾ ਸ਼ੁਰੂ ਕਰਦੀਆ ਹਨ ਜਿਸ ਕਾਰਨ ਆਮ ਜਨਤਾ ਨੂੰ ਤੰਗੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕੰਮ ਨੂੰ ਮੁਕੰਮਲ ਕਰਨ ਵਿਚ ਕੀਤੀ ਕੋਈ ਵੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ।

ਇਹ ਵੀ ਪੜ੍ਹੋ: Punjab News: ਭਗਵੰਤ ਮਾਨ ਸਰਕਾਰ ਨੇ 8 ਮਹੀਨਿਆਂ 'ਚ ਹੀ ਭਰ ਦਿੱਤਾ ਪੰਜਾਬ ਦਾ ਖ਼ਜ਼ਾਨਾ! ਜੀਐਸਟੀ ਆਮਦਨ 16.61% ਵਧੀ, ਵਿੱਤ ਮੰਤਰੀ ਨੇ ਦੱਸਿਆ ਰਾਜ

ਉਨ੍ਹਾਂ ਕਿਹਾ ਕਿ ਇਕਰਾਰਨਾਮੇ ਅਨੁਸਾਰ ਬਣਦਾ ਜੁਰਮਾਨਾ ਲਗਾਉਣਾ ਵੀ ਯਕੀਨੀ ਬਣਾਈ ਜਾਵੇ ਤੇ ਇਸ ਲਈ ਸਮਾਂ ਸੀਮਾ ਵਿੱਚ ਵਾਧਾ ਬਹੁਤ ਸੋਚ ਵਿਚਾਰ ਕੇ ਜਾਇਜ਼ ਕੇਸਾਂ ਵਿਚ ਹੀ ਵਿਚਾਰਿਆ ਜਾਵੇ। ਲੋਕ ਨਿਰਮਾਣ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਪਲੈਂਨ ਸੜਕਾਂ ‘ਤੇ ਜਿਥੇ ਵੀ ਮੁਰੰਮਤ ਦੀ ਲੋੜ ਹੈ ਉਹ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਸੜਕਾਂ ਨੂੰ ਟੋਇਆਂ ਤੋਂ ਮੁਕਤ ਰੱਖਿਆ ਜਾ ਸਕੇ।

ਇਹ ਵੀ ਪੜ੍ਹੋ: Viral Video: ਵਰਮਾਲਾ ਦੌਰਾਨ ਲਾੜਾ-ਲਾੜੀ ਵਿਚਾਲੇ ਛਿੜਿਆ ਮਹਾਭਾਰਤ, ਕੁੜੀ ਨੇ ਮੂੰਹ 'ਤੇ ਸੁੱਟੀਆਂ ਮਠਿਆਈਆਂ, ਲੜਕੇ ਨੇ ਮਾਰੇ ਕਈ ਥੱਪੜ

ਟਾਪ ਹੈਡਲਾਈਨ

Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਬੰਬੀਹਾ ਗੈਂਗ 'ਤੇ ਪੁਲਿਸ ਦੀ ਵੱਡੀ ਕਾਰਵਾਈ, Malaysia ਤੋਂ ਡਿਪੋਰਟ ਕੀਤੇ 3 ਗੈਂਗਸਟਰ ਗ੍ਰਿਫਤਾਰ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget