(Source: ECI/ABP News)
ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੀ ਬਦਲੇਗੀ ਨੁਹਾਰ, ਸਿੱਖਿਆ ਵਿਭਾਗ ਦਾ ਵੱਡਾ ਅਹਿਦ
ਟੀਮ ਦੇ ਸਾਰੇ ਮੈਂਬਰ ਆਪਣੇ-ਆਪਣੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਕੰਮ ਕਰਨਗੇ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਜ਼ਿਲ੍ਹਾ ਸਕੂਲ ਸਿੱਖਿਆ ਸੁਧਾਰ ਟੀਮ ਦੇ ਪ੍ਰਮੁੱਖ ਹੋਣਗੇ।
![ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੀ ਬਦਲੇਗੀ ਨੁਹਾਰ, ਸਿੱਖਿਆ ਵਿਭਾਗ ਦਾ ਵੱਡਾ ਅਹਿਦ Punjab government schools will be converted into Smart schools ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੀ ਬਦਲੇਗੀ ਨੁਹਾਰ, ਸਿੱਖਿਆ ਵਿਭਾਗ ਦਾ ਵੱਡਾ ਅਹਿਦ](https://static.abplive.com/wp-content/uploads/sites/5/2020/11/04191702/smart-school.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਸਿੱਖਿਆ ਵਿਭਾਗ ਨੇ ਹੁਣ ਹਰ ਸਰਕਾਰੀ ਸਕੂਲ ਨੂੰ ਸਮਾਰਟ ਸਕੂਲਾਂ 'ਚ ਬਦਲਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ 'ਚ ਸਿੱਖਿਆ ਸੁਧਾਰ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਵਿਭਾਗ ਨੇ ਇਸ ਨੂੰ ਲੈਕੇ ਹਿਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਇਸ 'ਚ ਟੀਮ ਦੇ ਸਾਰੇ ਮੈਂਬਰ ਆਪਣੇ-ਆਪਣੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਕੰਮ ਕਰਨਗੇ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਜ਼ਿਲ੍ਹਾ ਸਕੂਲ ਸਿੱਖਿਆ ਸੁਧਾਰ ਟੀਮ ਦੇ ਪ੍ਰਮੁੱਖ ਹੋਣਗੇ। ਡਾਇਰੈਕੋਰੇਟ ਵੱਲੋਂ ਜਾਰੀ ਹਿਦਾਇਤਾਂ 'ਚ ਕਿਹਾ ਗਿਆ ਕਿ ਕੋਵਿਡ 19 ਦੀਆਂ ਹਿਦਾਇਤਾਂ ਮੁਤਾਬਕ ਸੂਬੇ ਦੇ ਸਾਰੇ ਨੌਵੀਂ ਤੋਂ 12ਵੀਂ ਜਮਾਤ ਦੇ ਸਕੂਲ ਖੋਲ੍ਹੇ ਜਾ ਚੁੱਕੇ ਹਨ। ਮੌਜੂਦਾ ਸਮੇਂ ਪੰਜਾਬ ਅਚੀਵਮੈਂਟ ਸਰਵੇਖਣ, ਸਮਾਰਟ ਸਕੂਲ ਪ੍ਰੋਜੈਕਟ, ਮਿਸ਼ਨ ਸ਼ਤ-ਪ੍ਰਤੀਸ਼ਤ, ਇੰਗਲਿਸ਼ ਬੂਸਟਰ ਕਲੱਬ, ਵੈਲਕਮ ਲਾਈਫ ਵਿਸ਼ਾ, ਐਨਰੋਲਮੈਂਟ ਡਰਾਈਵ ਆਦਿ ਪ੍ਰੋਜੈਕਟ ਚੱਲ ਰਹੇ ਹਨ। ਇਨ੍ਹਾਂ ਸਾਰੇ ਪ੍ਰੋਜੈਕਟਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਾਉਣ ਲਈ ਟੀਮਾਂ ਬਣਾਈਆਂ ਹਨ।
ਖਾਲਿਸਤਾਨੀ ਸੰਗਠਨਾਂ ਵੱਲੋਂ ਬੰਬ ਧਮਾਕਿਆਂ ਦੀ ਧਮਕੀ, ਹਵਾਈ ਅੱਡਿਆਂ 'ਤੇ ਅਲਰਟ, ਸੁਰੱਖਿਆ ਏਜੰਸੀਆਂ ਚੌਕਸ
ਟੀਮਾਂ ਦੇ ਮੈਂਬਰ ਸਾਰੇ ਜ਼ਿਲ੍ਹਿਆਂ ਨਾਲ ਸਬੰਧੀ ਮੈਂਟੋਰ, ਬਲੌਕ ਮੌਂਟੋਰ ਦੇ ਨਾਲ ਸੰਪਰਕ ਰੱਖਣ ਤੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਦੀਆਂ ਗਤੀਵਿਧੀਆਂ ਦੇ ਮੁਤਾਬਕ ਆਪਣੀ ਪਲਾਨਿੰਗ ਤਿਆਰ ਕਰਕੇ ਸਿੱਖਿਆ ਦੀ ਗੁਣਵੱਤਾ ਸੁਧਾਰ 'ਚ ਸਹਿਯੋਗ ਦੇਣ। ਸਿੱਖਿਆ ਵਿਭਾਗ ਦਾ ਟੀਚਾ ਹੈ ਕਿ ਹਰ ਸਕੂਲ ਸਾਮਰਟ ਸਕੂਲ 'ਚ ਤਬਦੀਲ ਹੋਵੇ। ਇਸ ਲਈ ਸਾਰੀਆਂ ਟੀਮਾਂ ਆਪਣੇ ਜ਼ਿਲ੍ਹਿਆਂ ਦੇ ਸਕੂਲ ਮੁਖੀਆਂ ਸਮੇਤ ਅਧਿਆਪਕਾਂ ਨੂੰ ਪ੍ਰੇਰਿਤ ਕਰਨਗੀਆਂ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)