ਪੜਚੋਲ ਕਰੋ

ਪੰਜਾਬ ਦੇ ਅਧਿਆਪਕਾਂ ਨੂੰ ਲੈਕੇ ਸਰਕਾਰ ਦਾ ਵੱਡਾ ਐਲਾਨ, ਟ੍ਰੇਨਿੰਗ ਲਈ ਜਾਣਗੇ ਫਿਨਲੈਂਡ; ਸਿਰਫ ਆਹ Teacher ਕਰ ਸਕਦੇ ਅਪਲਾਈ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (BPEO, CHT, HT) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਭੇਜਿਆ ਜਾਵੇਗਾ।

Punjab News: ਪੰਜਾਬ ਸਰਕਾਰ ਵੱਲੋਂ ਸੂੰਬੇ ਦੀ ਸਕੂਲ ਸਿੱਖਿਆ ਪ੍ਰਣਾਲੀ ਨੂੰ ਵਿਸ਼ਵ ਪੱਧਰੀ ਮਿਆਰਾਂ ਦੇ ਬਰਾਬਰ ਲਿਆਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਇਸ ਤਹਿਤ ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਚੁਣੇ ਗਏ ਅਧਿਆਪਕਾਂ ਨੂੰ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਭੇਜਿਆ ਜਾਵੇਗਾ ਤਾਂ ਜੋ ਉਹ ਉੱਥੋਂ ਦੇ ਸਿੱਖਿਆ ਤਰੀਕਿਆਂ ਨੂੰ ਸਮਝ ਸਕਣ ਅਤੇ ਪੰਜਾਬ ਦੇ ਬੱਚੇ ਵੀ ਵਿਦੇਸ਼ਾਂ ਵਾਂਗ ਸਿੱਖਿਆ ਪ੍ਰਾਪਤ ਕਰ ਸਕਣ।

ਅਧਿਆਪਕ ਆਨਲਾਈਨ ਕਰ ਸਕਦੇ ਅਪਲਾਈ 
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 72 ਪ੍ਰਾਇਮਰੀ ਅਤੇ ਐਲੀਮੈਂਟਰੀ ਅਧਿਆਪਕਾਂ (BPEO, CHT, HT) ਦੇ ਦੂਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਭੇਜਿਆ ਜਾਵੇਗਾ। ਇਸ 3 ਹਫ਼ਤਿਆਂ ਦੇ ਸਿਖਲਾਈ ਪ੍ਰੋਗਰਾਮ ਦੌਰਾਨ, ਇੱਕ ਹਫ਼ਤੇ ਦੀ ਸਿਖਲਾਈ ਪੰਜਾਬ ਵਿੱਚ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਦੋ ਹਫ਼ਤਿਆਂ ਦੀ ਸਿਖਲਾਈ ਫਿਨਲੈਂਡ ਵਿੱਚ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇੱਛੁਕ ਅਧਿਆਪਕ 2 ਫਰਵਰੀ, 2025 ਨੂੰ ਸ਼ਾਮ 5 ਵਜੇ ਤੱਕ ਈ-ਪੰਜਾਬ ਸਕੂਲ ਪੋਰਟਲ epunjabschool.gov.in 'ਤੇ ਔਨਲਾਈਨ ਅਪਲਾਈ ਕਰ ਸਕਦੇ ਹਨ।

ਅਪਲਾਈ ਕਰਨ ਵਾਲੇ ਅਧਿਆਪਕਾਂ ਦੀ ਉਮਰ 43 ਸਾਲ ਤੋਂ ਘੱਟ ਹੋਣੀ ਚਾਹੀਦੀ 

ਮੰਤਰੀ ਬੈਂਸ ਨੇ ਕਿਹਾ- ਸਿਖਲਾਈ ਲਈ ਜਾਣ ਵਾਲੇ ਉਮੀਦਵਾਰਾਂ ਦੀ ਉਮਰ 31 ਜਨਵਰੀ, 2025 ਨੂੰ 43 ਸਾਲ ਜਾਂ ਘੱਟ ਹੋਣੀ ਚਾਹੀਦੀ ਹੈ। ਜਦੋਂ ਕਿ HT, CHT ਅਤੇ BPEO ਲਈ ਉਮਰ 48 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ, ਬਿਨੈਕਾਰਾਂ ਕੋਲ ਘੱਟੋ-ਘੱਟ ਸਤੰਬਰ 2025 ਤੱਕ ਵੈਧ ਭਾਰਤੀ ਪਾਸਪੋਰਟ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਉਮੀਦਵਾਰਾਂ ਵਿਰੁੱਧ ਕੋਈ ਐਫਆਈਆਰ ਜਾਂਚ ਜਾਂ ਅਪਰਾਧਿਕ ਮਾਮਲਾ ਲੰਬਿਤ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਸਿੱਖਿਆ) ਵੱਲੋਂ 3 ਫਰਵਰੀ ਨੂੰ ਸ਼ੁਰੂ ਕੀਤੀ ਜਾਵੇਗੀ। ਮੰਤਰੀ ਬੈਂਸ ਨੇ ਕਿਹਾ ਕਿ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨ ਵਾਲੇ ਸਾਰੇ ਉਮੀਦਵਾਰ ਦੂਜੇ ਗੇੜ ਵਿੱਚ ਜਾਣਗੇ। ਦੂਜੇ ਪੜਾਅ ਵਿੱਚ ਯੋਗ ਅਧਿਆਪਕਾਂ ਦੀ ਚੋਣ ਵਿਦਿਅਕ ਯੋਗਤਾ, ਤਜਰਬੇ, ਏ.ਸੀ.ਆਰ., ਇੰਟਰਵਿਊ-ਕਮ-ਪ੍ਰਸਤੁਤੀ ਵਿੱਚ ਪ੍ਰਦਰਸ਼ਨ ਅਤੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਯੋਗਦਾਨ ਦੇ ਆਧਾਰ 'ਤੇ ਕੀਤੀ ਜਾਵੇਗੀ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget