(Source: ECI/ABP News/ABP Majha)
ਠੇਕੇ 'ਤੇ ਰੱਖੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਜਲਦ ਮਿਲ ਸਕਦੀ ਵੱਡੀ ਖੁਸ਼ਖਬਰੀ, ਪੰਜਾਬ ਸਰਕਾਰ ਨੇ ਖਿੱਚੀ ਤਿਆਰੀ
ਪੰਜਾਬ ਰੋਡਵੇਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਖੁਸ਼ਖਬਰੀ ਮਿਲ ਸਕਦੀ ਹੈ। ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਤਿਆਰੀ ਕਰ ਰਹੀ ਹੈ।
ਚੰਡੀਗੜ੍ਹ : ਪੰਜਾਬ ਰੋਡਵੇਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਖੁਸ਼ਖਬਰੀ ਮਿਲ ਸਕਦੀ ਹੈ। ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਮੁਤਾਬਕ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਪੱਕੇ ਕਰਨ ਸਬੰਧੀ ਕੇਸ ਕੈਬਨਿਟ ਦੀ ਤਿੰਨ ਮੈਂਬਰੀ ਸਬ-ਕਮੇਟੀ ਨੂੰ ਭੇਜ ਦਿੱਤਾ ਹੈ। ਇਸ ਬਾਰੇ ਅਗਲੇ ਦਿਨਾਂ ਵਿੱਚ ਫੈਸਲਾ ਹੋ ਸਕਦਾ ਹੈ।
ਦੱਸ ਦਈਏ ਕਿ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿੱਚ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ, ਪੰਜਾਬ ਰੋਡਵੇਜ਼/ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ, ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਅਤੇ ਪੰਜਾਬ ਰੋਡਵੇਜ਼/ਪਨਬੱਸ ਆਜ਼ਾਦ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ।
ਇਹ ਵੀ ਪੜ੍ਹੋ : Terrorist arrested : ਸੋਪੋਰ 'ਚ ਲਸ਼ਕਰ ਦੇ 2 ਹਾਈਬ੍ਰਿਡ ਅੱਤਵਾਦੀ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼/ਪਨਬੱਸ ਵਿੱਚ ਠੇਕਾ ਆਧਾਰਤ ਡਰਾਈਵਰਾਂ ਤੇ ਕੰਡਕਟਰਾਂ ਨੂੰ ਪੱਕੇ ਕਰਨ ਸਬੰਧੀ ਕੇਸ ਕੈਬਨਿਟ ਦੀ ਤਿੰਨ ਮੈਂਬਰੀ ਸਬ-ਕਮੇਟੀ ਨੂੰ ਭੇਜ ਦਿੱਤਾ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਵਿੱਚ ਠੇਕਾ ਆਧਾਰ ’ਤੇ ਰੱਖੇ ਡਰਾਈਵਰਾਂ ਤੇ ਕੰਡਕਟਰਾਂ ਦੀ ਡਿਊਟੀ ਦੌਰਾਨ ਮੌਤ ’ਤੇ ਵਾਰਸਾਂ ਨੂੰ ਆਊਟਸੋਰਸ ਆਧਾਰ ’ਤੇ ਨੌਕਰੀ ਦੇਣ ’ਤੇ ਵਿਚਾਰ ਕੀਤਾ ਜਾਵੇ।
ਇਹ ਵੀ ਪੜ੍ਹੋ : Raju Srivastav Last Rites : ਪੰਜ ਤੱਤਾਂ 'ਚ ਵਿਲੀਨ ਹੋਣਗੇ ਕਾਮੇਡੀ ਦੇ ਬਾਦਸ਼ਾਹ ਕਹੇ ਜਾਣ ਵਾਲੇ ਰਾਜੂ ਸ਼੍ਰੀਵਾਸਤਵ , ਅੱਜ ਦਿੱਲੀ ਵਿੱਚ ਹੋਵੇਗਾ ਅੰਤਿਮ ਸਸਕਾਰ
ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਭਰੋਸਾ ਦਿਵਾਇਆ ਕਿ ਇਸ ਮੁੱਦੇ ’ਤੇ ਸਰਕਾਰ ਹਮਦਰਦੀ ਨਾਲ ਹਾਂ-ਪੱਖੀ ਫ਼ੈਸਲਾ ਲਵੇਗੀ। ਉਨ੍ਹਾਂ ਕਿਹਾ ਕਿ ਆਊਟਸੋਰਸ ਕੰਟਰੈਕਟਰ ਤੇ ਸਬੰਧਤ ਬੈਂਕ ਤੋਂ ਵੀ ਮੁਲਾਜ਼ਮਾਂ ਲਈ ਬੀਮਾ ਯੋਜਨਾ ਸ਼ੁਰੂ ਕਰਾਉਣ ਲਈ ਚਾਰਾਜੋਈ ਕੀਤੀ ਜਾਵੇਗੀ। ਵਿਭਾਗ ਦੇ ਆਊਟਸੋਰਸ ਤੇ ਕੰਟਰੈਕਟਰ ਮੁਲਾਜ਼ਮਾਂ ਨੂੰ ਈਐਸਆਈ ਤੇ ਹੋਰ ਸਹੂਲਤਾਂ ਦੇਣਾ ਵੀ ਯਕੀਨੀ ਬਣਾਇਆ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।