ਪੰਜਾਬ ਵਿਧਾਨ ਸਭਾ ਦਾ ਸੈਸ਼ਨ ਖ਼ਤਮ, ਗਵਰਨਰ ਨੇ ਜਾਰੀ ਕੀਤੇ ਹੁਕਮ, ਹੁਣ ਸਰਕਾਰ ਸੱਦੇਗੀ ਬਜਟ ਸੈਸ਼ਨ
Punjab News: ਪਿਛਲੇ ਮਹੀਨੇ ਸ਼ੁਰੂ ਹੋਇਆ ਪੰਜਾਬ ਸਰਕਾਰ ਦਾ ਵਿਧਾਨ ਸਭਾ ਸੈਸ਼ਨ ਖਤਮ ਹੋ ਗਿਆ ਹੈ। ਪਿਛਲੇ ਮਹੀਨੇ ਸਰਕਾਰ ਨੇ 24 ਅਤੇ 25 ਫਰਵਰੀ ਨੂੰ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਸੀ।

Punjab News: ਪਿਛਲੇ ਮਹੀਨੇ ਸ਼ੁਰੂ ਹੋਇਆ ਪੰਜਾਬ ਸਰਕਾਰ ਦਾ ਵਿਧਾਨ ਸਭਾ ਸੈਸ਼ਨ ਖਤਮ ਹੋ ਗਿਆ ਹੈ। ਪਿਛਲੇ ਮਹੀਨੇ ਸਰਕਾਰ ਨੇ 24 ਅਤੇ 25 ਫਰਵਰੀ ਨੂੰ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਸੀ। ਜਿਸ ਤੋਂ ਬਾਅਦ ਇਸਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
ਹੁਣ, ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੈਸ਼ਨ ਨੂੰ ਬੰਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਹੁਣ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਜਲਦੀ ਹੀ ਇਸ ਸਬੰਧ ਵਿੱਚ ਤਰੀਕ ਦਾ ਐਲਾਨ ਕਰੇਗੀ।
ਪੰਜਾਬ ਵਿੱਚ ਇਦਾਂ ਚੱਲਿਆ ਬਜਟ ਸੈਸ਼ਨ
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ 2024 ਤੋਂ 15 ਮਾਰਚ 2024 ਤੱਕ ਹੋਇਆ, ਜਿਸ ਵਿੱਚ ਬਜਟ 5 ਮਾਰਚ 2024 ਨੂੰ ਪੇਸ਼ ਕੀਤਾ ਗਿਆ। ਜਦੋਂ ਕਿ ਮਾਨਸੂਨ ਸੈਸ਼ਨ 2 ਸਤੰਬਰ 2024 ਤੋਂ 4 ਸਤੰਬਰ 2024 ਤੱਕ ਹੋਇਆ ਸੀ। ਇਹ ਸੈਸ਼ਨ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਤਹਿ ਕੀਤਾ ਗਿਆ ਸੀ।
ਇਸ ਦੌਰਾਨ ਫਾਇਰ ਸੇਫਟੀ ਐਨ.ਓ.ਸੀ. ਦੀ ਵੈਧਤਾ ਮਿਆਦ ਇੱਕ ਸਾਲ ਤੋਂ ਵਧਾ ਕੇ ਤਿੰਨ ਸਾਲ ਕਰ ਦਿੱਤੀ ਗਈ, ਅਤੇ ਪੰਜਾਬ ਦੀ ਪਹਿਲੀ ਖੇਡ ਨੀਤੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਜਦੋਂ ਕਿ ਵਿੰਟਰ ਸੈਸ਼ਨ ਨਹੀਂ ਹੋਇਆ ਸੀ। ਇਸ ਤੋਂ ਬਾਅਦ, ਸਰਕਾਰ ਨੇ 24 ਅਤੇ 25 ਫਰਵਰੀ ਨੂੰ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ। ਇਸ ਤੋਂ ਬਾਅਦ ਇਸਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















