ਚੰਡੀਗੜ੍ਹ: ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਉਹ ਰਾਜਨੀਤੀ ਕਰਨ ਦੀ ਬਜਾਏ ਸ਼ਾਸਨ ਵੱਲ ਧਿਆਨ ਦੇਣ। ਸੰਸਦ ਮੈਂਬਰ ਤਿਵਾੜੀ ਅੱਜ ਮੁਹਾਲੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਕੁਰਾਰੀ, ਸੇਖਾਂ ਮਾਜਰਾ, ਕੁਰਾਰਾ ਅਤੇ ਰਾਏਪੁਰ ਕਲਾਂ ਦੇ ਦੌਰੇ ਦੌਰਾਨ ਆਯੋਜਿਤ ਜਨ ਸਭਾਵਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਪਿੰਡ ਕੁਰਾਰੀ, ਸੇਖਾਂ ਮਾਜਰਾ, ਕੁਰਾਰਾ ਅਤੇ ਰਾਏਪੁਰ ਕਲਾਂ ਦੇ ਵਿਕਾਸ ਲਈ 5-5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।




ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਦੋਸ਼ ਲਾਇਆ ਗਿਆ ਸੀ ਕਿ ਉਸਦੇ ਕੁਝ ਵਿਧਾਇਕਾਂ ਨੂੰ ਕਥਿਤ ਤੌਰ ‘ਤੇ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਹੁਣ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਬਹੁਮਤ ਸਾਬਤ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਅਜਿਹੇ ‘ਚ ਸਰਕਾਰ ਸ਼ਾਸਨ ਨੂੰ ਭੁੱਲ ਕੇ ਸਿਰਫ ਰਾਜਨੀਤੀ ‘ਤੇ ਧਿਆਨ ਦੇ ਰਹੀ ਹੈ। ਜਦਕਿ ਕਿਸਾਨ, ਮਜ਼ਦੂਰ ਅਤੇ ਸਰਕਾਰੀ ਮੁਲਾਜ਼ਮ ਸੜਕਾਂ ‘ਤੇ ਹਨ, ਕਿਉਂਕਿ ਇਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।


ਇਸੇ ਤਰ੍ਹਾਂ ਸਰਕਾਰ ਦਿਨ-ਬ-ਦਿਨ ਵੱਖ-ਵੱਖ ਅਦਾਰਿਆਂ ਤੋਂ ਕਰਜ਼ੇ ਲੈ ਰਹੀ ਹੈ, ਜਿਸ ਕਾਰਨ ਸੂਬੇ ਦੇ ਸਿਰ ‘ਤੇ ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ। ਹਾਲਾਤ ਇਹ ਹਨ ਕਿ ਜਿਹੜੇ ਪਿੰਡਾਂ ਨੂੰ ਕਾਂਗਰਸ ਸਰਕਾਰ ਵੇਲੇ ਜਿਹੜੀ ਗਰਾਂਟ ਦਿੱਤੀ ਗਈ ਸੀ, ਉਹ ਵੀ ਵਾਪਸ ਲਈ ਜਾ ਰਹੀ ਹੈ ਅਤੇ ਸਰਕਾਰ ਵਿਕਾਸ ਕਾਰਜਾਂ ਵਿੱਚ ਅੜਿੱਕਾ ਬਣ ਰਹੀ ਹੈ।


ਇਹ ਵੀ ਪੜ੍ਹੋ- ਮਾਨਸਾ ’ਚ ਹੈਵਾਨ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੀਤਾ ਧੀ ਦੇ ਪ੍ਰੇਮੀ ਦਾ ਕਤਲ, ਲਾਸ਼ ਕੋਲ ਸੁੱਟਿਆ ਪਤੀ ਦਾ ਫ਼ੋਨ



ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।