ਪੜਚੋਲ ਕਰੋ

ਜਿਨ੍ਹਾਂ ਕਿਸਾਨਾਂ ਦੀ ਮੂੰਗੀ ਦੀ ਫ਼ਸਲ MSP ਤੋਂ ਘੱਟ ਖਰੀਦੀ ਗਈ ਉਨ੍ਹਾਂ ਨੂੰ ਪੰਜਾਬ ਸਰਕਾਰ ਮੁਆਵਜ਼ਾ ਦੇਵੇ :  ਸੁਖਬੀਰ ਬਾਦਲ

 ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਦੀ ਅਨਾਜ ਮੰਡੀ ਵਿੱਚ ਮੂੰਗੀ ਦੀ ਫਸਲ ਦੀ ਖਰੀਦ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲਿਆ ਹੈ।

ਬਰਨਾਲਾ : ਬਰਨਾਲਾ ਜ਼ਿਲ੍ਹੇ ਦੇ ਕਸਬਾ ਤਪਾ ਦੀ ਅਨਾਜ ਮੰਡੀ ਵਿੱਚ ਮੂੰਗੀ ਦੀ ਫਸਲ ਦੀ ਖਰੀਦ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੂੰ ਆੜੇ ਹੱਥੀਂ ਲਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਝੂਠ ਬੋਲਿਆ ਸੀ ਕਿ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਬੀਜੀ ਗਈ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੇਗੀ। 

ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਹਜ਼ਾਰਾਂ-ਲੱਖਾਂ ਏਕੜ ਜ਼ਮੀਨ 'ਤੇ ਮੂੰਗੀ ਦੀ ਫਸਲ ਬੀਜੀ ਗਈ ਸੀ ਪਰ ਹੁਣ ਜਦੋਂ ਕਿਸਾਨ ਮੂੰਗੀ ਦੀ ਫਸਲ ਮੰਡੀਆਂ ਵਿੱਚ ਇਸ ਨੂੰ ਵੇਚਣ ਲਈ ਲਿਆ ਰਹੇ ਹਾਂ ਤਾਂ ਕਿਸਾਨਾਂ ਤੋਂ ਮੂੰਗੀ ਦੀ ਫ਼ਸਲ 1800 ਰੁਪਏ ਪ੍ਰਤੀ ਕੁਇੰਟਲ ਤੋਂ ਲੈ ਕੇ 5000 ਰੁਪਏ ਪ੍ਰਤੀ ਕੁਇੰਟਲ ਤੱਕ ਖਰੀਦੀ ਜਾ ਰਹੀ ਹੈ, ਜੋ ਕਿਸਾਨਾਂ ਦੀ ਸਰਾਸਰ ਲੁੱਟ ਹੈ।

ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਹੈ, ਉਨ੍ਹਾਂ ਨੂੰ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਖਰੀਦੀ ਗਈ ਮੂੰਗੀ ਦੀ ਬਾਕੀ ਰਹਿੰਦੀ ਰਕਮ ਦਾ ਮੁਆਵਜ਼ਾ ਦੇਵੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਵੀ ਆਪਣੇ ਪੈਸੇ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ, ਜਦਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੇਲੇ ਕਿਸਾਨਾਂ ਨੂੰ ਗੰਨੇ ਦੀ ਫਸਲ ਦੀ ਅਦਾਇਗੀ ਸਮੇਂ ਸਿਰ ਹੁੰਦੀ ਸੀ ਪਰ ਹੁਣ ਕਿਸਾਨਾਂ ਨੂੰ ਆਪਣੇ ਪੈਸੇ ਲੈਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਪੰਜਾਬ ਸਰਕਾਰ ਕਿਸਾਨਾਂ ਦੇ ਗੰਨੇ ਦੇ ਬਕਾਏ ਜਲਦ ਤੋਂ ਜਲਦ ਜਾਰੀ ਕਰੇ।
 
ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕਿਹਾ ਕਿ ਜੀਐਸਟੀ ਜੋ ਗੁਰਦੁਆਰਾ ਸਾਹਿਬਾਨ ਦੀ ਸਰਾ 'ਤੇ ਕੇਂਦਰ ਸਰਕਾਰ ਨੇ ਲਾਇਆ ਹੈ ,ਉਹ ਬਿਲਕੁਲ ਗਲਤ ਹੈ। ਇਹ ਇਕ ਗੁਨਾਹ ਹੈ। ਪਹਿਲਾਂ ਵੀ ਜੀਐਸਟੀ ਕੇਂਦਰ ਸਰਕਾਰ ਨੇ ਲਾਇਆ ਸੀ ,ਉਸ ਸਮੇਂ  ਹਰਸਿਮਰਤ ਕੌਰ ਨੇ ਵਾਪਿਸ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਜੀ.ਐਸ.ਟੀ ਨੂੰ ਜਲਦ ਤੋਂ ਜਲਦ ਹਟਾਇਆ ਜਾਵੇ।

ਇਸ ਦੇ ਨਾਲ ਹੀ ਗੈਂਗਸਟਰਾਂ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਪੰਜਾਬੀ ਗਾਇਕ ਜਾਨੀ ਦੇ ਪਰਿਵਾਰ ਸਮੇਤ ਪੰਜਾਬ ਛੱਡਣ ਦੀ ਗੱਲ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ 'ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਗੈਂਗਸਟਰ ਖੁੱਲ੍ਹੇਆਮ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਤਰਸਯੋਗ ਹੋ ਚੁੱਕੀ ਹੈ ਅਤੇ ਭਗਵੰਤ ਮਾਨ ਪੰਜਾਬ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਵਿੱਚ ਨਾਕਾਮ ਸਾਬਤ ਹੋਏ ਹਨ।

ਟਾਪ ਹੈਡਲਾਈਨ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget