ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਲਚਲ, IG ਰੈਂਕ ਦੇ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ
Punjab News: ਪੰਜਾਬ ਵਿੱਚ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਸਰਕਾਰ ਨੇ ਪੁਲਿਸ ਅਧਿਕਾਰੀਆਂ ਨੂੰ ਵਾਧੂ ਅਧਿਕਾਰ ਦੇਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ।

Punjab News: ਪੰਜਾਬ ਵਿੱਚ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਸਰਕਾਰ ਨੇ ਪੁਲਿਸ ਅਧਿਕਾਰੀਆਂ ਨੂੰ ਵਾਧੂ ਅਧਿਕਾਰ ਦੇਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਇਸ ਤਹਿਤ IGP ਰੈਂਕ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਅਧਿਕਾਰਤ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਸ਼ੱਕ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।
ਸਰਕਾਰ ਦਾ ਇਹ ਫ਼ੈਸਲਾ ਸੂਬੇ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਗ੍ਰਹਿ ਵਿਭਾਗ ਨੇ 21 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ। ਇਹ ਹੁਕਮ ਪੀ.ਆਈ.ਟੀ.-ਐੱਨ.ਡੀ.ਪੀ.ਐੱਸ. ਐਕਟ, 1988 ਦੀ ਧਾਰਾ 3 ਤਹਿਤ ਜਾਰੀ ਕੀਤਾ ਗਿਆ ਹੈ। ਇਸ ਕਾਨੂੰਨੀ ਵਿਵਸਥਾ ਅਧੀਨ ਨਿਰਧਾਰਤ ਸ਼ਰਤਾਂ ਪੂਰੀਆਂ ਹੋਣ ’ਤੇ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਰੋਕਣ ਲਈ ਰੋਕਥਾਮੀ ਹਿਰਾਸਤ ਦੇ ਹੁਕਮ ਦਿੱਤੇ ਜਾ ਸਕਦੇ ਹਨ।
ਟ੍ਰੈਂਡਿੰਗ ਟੌਪਿਕ

















