Punjab News: ਪੰਜਾਬ ਵਿੱਚ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਸਰਕਾਰ ਨੇ ਪੁਲਿਸ ਅਧਿਕਾਰੀਆਂ ਨੂੰ ਵਾਧੂ ਅਧਿਕਾਰ ਦੇਣ ਵੱਲ ਇੱਕ ਅਹਿਮ ਕਦਮ ਚੁੱਕਿਆ ਹੈ। ਇਸ ਤਹਿਤ IGP ਰੈਂਕ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਅਧਿਕਾਰਤ ਕੀਤਾ ਗਿਆ ਹੈ ਤਾਂ ਜੋ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਸ਼ੱਕ ਵਾਲੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ।

Continues below advertisement

ਸਰਕਾਰ ਦਾ ਇਹ ਫ਼ੈਸਲਾ ਸੂਬੇ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਦੇ ਗ੍ਰਹਿ ਵਿਭਾਗ ਨੇ 21 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ। ਇਹ ਹੁਕਮ ਪੀ.ਆਈ.ਟੀ.-ਐੱਨ.ਡੀ.ਪੀ.ਐੱਸ. ਐਕਟ, 1988 ਦੀ ਧਾਰਾ 3 ਤਹਿਤ ਜਾਰੀ ਕੀਤਾ ਗਿਆ ਹੈ। ਇਸ ਕਾਨੂੰਨੀ ਵਿਵਸਥਾ ਅਧੀਨ ਨਿਰਧਾਰਤ ਸ਼ਰਤਾਂ ਪੂਰੀਆਂ ਹੋਣ ’ਤੇ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਰੋਕਣ ਲਈ ਰੋਕਥਾਮੀ ਹਿਰਾਸਤ ਦੇ ਹੁਕਮ ਦਿੱਤੇ ਜਾ ਸਕਦੇ ਹਨ।

Continues below advertisement
ਪੁਲਿਸ ਕਮਿਸ਼ਨਰੇਟਾਂ, ਰੇਂਜਾਂ ਅਤੇ ਹੈੱਡਕੁਆਰਟਰ ਇਕਾਈਆਂ ਵਿੱਚ ਆਈਜੀਪੀ ਰੈਂਕ ਦਾ ਅਧਿਕਾਰੀ ਤਾਇਨਾਤ
 
ਇਸ ਹੁਕਮ ਤਹਿਤ ਜਿਨ੍ਹਾਂ ਪੁਲਿਸ ਕਮਿਸ਼ਨਰੇਟਾਂ, ਰੇਂਜਾਂ ਅਤੇ ਹੈੱਡਕੁਆਰਟਰ ਇਕਾਈਆਂ ਵਿੱਚ ਆਈਜੀਪੀ ਰੈਂਕ ਦਾ ਅਧਿਕਾਰੀ ਤਾਇਨਾਤ ਨਹੀਂ ਹੈ, ਉੱਥੇ ਇਹ ਜ਼ਿੰਮੇਵਾਰੀ ਨਿਭਾਉਣ ਲਈ ਛੇ ਸੀਨੀਅਰ IPS ਅਧਿਕਾਰੀਆਂ ਨੂੰ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ। ਇਸ ਨਾਲ ਉਨ੍ਹਾਂ ਇਕਾਈਆਂ ਵਿੱਚ ਵੀ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਲਈ ਅਧਿਕਾਰਤ ਅਧਿਕਾਰੀ ਉਪਲਬਧ ਰਹਿਣਗੇ।
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।