Kejriwal on Aircraft: ਕੇਜਰੀਵਾਲ ਦੇ ਚੋਣ ਪ੍ਰਚਾਰ ਲਈ ਮਾਨ ਸਰਕਾਰ ਨੇ ਪੰਜਾਬ ਦੇ ਖਜ਼ਾਨੇ 'ਚੋਂ ਉਡਾਏ 50 ਕਰੋੜ : ਕਾਂਗਰਸ
CM Arvind Kejriwal on aircraft: ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸਿਰਫ ਪਾਰਟੀ ਦੇ ਵਿਸਥਾਰ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਚੋਣ ਰੈਲੀਆਂ 'ਚ ਲਿਜਾਣ ਲਈ ਫਿਕਸਡ ਵਿੰਗ ਜਹਾਜ਼ ਕਿਰਾਏ 'ਤੇ ਲਿਆ ਸੀ। ਬਾਜਵਾ ਨੇ ਕਿਹਾ ਕਿ ਗੁਜਰਾਤ ਵਿੱਚ ਦੋ
ਪੰਜਾਬ ਵਿੱਚ ਮੁੱਖ ਮੰਤਰੀ ਦੇ ਹਵਾਈ ਝੂਟਿਆਂ 'ਤੇ ਵਿਰੋਧੀ ਧਿਰਾਂ ਸਵਾਲ ਖੜ੍ਹੇ ਕਰ ਰਹੀਆਂ ਹਨ। ਇਹ ਮੁੱਖ ਮੰਤਰੀ ਪੰਜਾਬ ਦਾ ਨਹੀਂ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਲੈ ਕੇ ਵਿਰੋਧੀ ਪਾਰਟੀਆਂ ਭਗਵੰਤ ਮਾਨ ਸਰਕਾਰ 'ਤੇ ਸਵਾਲ ਖੜ੍ਹੇ ਕਰ ਰਹੀਆਂ ਹਨ। ਜਲੰਧਰ ਕੈਂਟ ਤੋਂ ਕਾਂਗਰਸ ਦੇ ਵਿਧਾਇਕ ਅਤੇ ਸਾਬਕਾ ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਚੋਣ ਪ੍ਰਚਾਰ 'ਚ ਲੇ ਕੇ ਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਖਜ਼ਾਨੇ 'ਚੋਂ 50 ਕਰੋੜ ਰੁਪਏ ਖਰਚ ਕਰ ਦਿੱਤੇ ਹਨ।
ਇਸ ਸਬੰਧੀ ਟਵੀਟ ਕਰਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ - ਪੰਜਾਬ ਦੀ ਵਿਗੜਦੀ ਆਰਥਿਕ ਸਥਿਤੀ ਦੇ ਬਾਵਜੂਦ @BhagwantMann ਸਰਕਾਰ, ਪੰਜਾਬ ਦੇ ਖਜ਼ਾਨੇ ਨੂੰ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ @ArvindKejriwal ਦੇ ਹਵਾਈ ਜਹਾਜ਼ ਰਾਹੀਂ ਚੋਣ ਪ੍ਰਚਾਰ ਕਰਨ ਲਈ ਵਰਤ ਰਹੀ ਹੈ। ਲਗਭਗ 50 ਕਰੋੜ ਰੁਪਏ ਖਰਚ ਕੀਤੇ ਜਾਣ ਦੀਆਂ ਖਬਰਾਂ ਆ ਰਹੀਆਂ ਹਨ। ਕੀ ਪੰਜਾਬ ਦਾ ਖਜ਼ਾਨਾ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਲੁਟਾਇਆ ਜਾ ਰਿਹਾ ਹੈ?
ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਕ ਖ਼ਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੇ ਆਪਣੇ 19 ਮਹੀਨਿਆਂ ਦੇ ਕਾਰਜਕਾਲ ਦੌਰਾਨ 'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਵਾਈ ਜਹਾਜ਼ਾਂ ਰਾਹੀਂ ਚੋਣਾਂ ਵਾਲੇ ਸੂਬਿਆਂ 'ਚ ਪਹੁੰਚਾਉਣ ਲਈ ਲਗਭਗ 50 ਕਰੋੜ ਰੁਪਏ ਖਰਚ ਕੀਤੇ ਹਨ।
ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨੇ ਸਿਰਫ ਪਾਰਟੀ ਦੇ ਵਿਸਥਾਰ ਅਤੇ ਦਿੱਲੀ ਦੇ ਮੁੱਖ ਮੰਤਰੀ ਨੂੰ ਚੋਣ ਰੈਲੀਆਂ 'ਚ ਲਿਜਾਣ ਲਈ ਫਿਕਸਡ ਵਿੰਗ ਜਹਾਜ਼ ਕਿਰਾਏ 'ਤੇ ਲਿਆ ਸੀ। ਬਾਜਵਾ ਨੇ ਕਿਹਾ ਕਿ ਗੁਜਰਾਤ ਵਿੱਚ ਦੋ ਰੋਜ਼ਾ ਚੋਣ ਰੈਲੀਆਂ ਵਿੱਚ ਪੰਜਾਬ ਸਰਕਾਰ ਨੇ ਇੱਕ ਨਿੱਜੀ ਜਹਾਜ਼ 'ਤੇ ਲਗਭਗ 45 ਲੱਖ ਰੁਪਏ ਖਰਚ ਕੀਤੇ।
ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਪਹਿਲਾਂ ਹੀ ਹੈਲੀਕਾਪਟਰ ਹੈ। ਇਸ ਤੋਂ ਇਲਾਵਾ ਇਸ ਨੇ ਫਿਕਸਡ ਵਿੰਗ ਜਹਾਜ਼ ਵੀ ਕਿਰਾਏ 'ਤੇ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਿਛਲੀਆਂ ਸਰਕਾਰਾਂ ਦਾ ਸਾਲਾਨਾ ਜਹਾਜ਼ ਖਰਚ 7-8 ਕਰੋੜ ਰੁਪਏ ਸੀ।
Join Our Official Telegram Channel:
https://t.me/abpsanjhaofficial