Drug Report: ਪੰਜਾਬ ਸਰਕਾਰ ਦਾ ਬਜਟ ਹਿਲਾ ਗਏ ਨਸ਼ੇੜੀ, 550 ਕਰੋੜ ਦੀ ਖਾ ਗਏ ਦਵਾਈ, ਕੇਂਦਰਾਂ 'ਚ ਨਸ਼ਾ ਛੱਡਣ ਆਏ ਹੁਣ ਗੋਲੀਆਂ 'ਤੇ ਲੱਗੇ
Bupronorphine pill: ਸਾਲ ਪਹਿਲਾਂ ਪੰਜਾਬ ਵਿਧਾਨ ਸਭਾ 'ਚ ਅੰਕੜਾ ਸਾਹਮਣੇ ਆਇਆ ਸੀ ਕਿ ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ 'ਚ ਲੰਘੇ ਸਵਾ ਛੇ ਵਰ੍ਹਿਆਂ 'ਚ 8.82 ਲੱਖ ਮਰੀਜ਼ ਪੁੱਜੇ ਪਰ ਇਨ੍ਹਾਂ ਵਿੱਚੋਂ ਸਿਰਫ਼ 4106 ਨਸ਼ੇੜੀਆਂ ਨੇ ਹੀ ਨਸ਼ਾ
Bupronorphine pill: ਨਸ਼ਿਆਂ 'ਤੇ ਲੱਗੇ ਹੋਏ ਨੌਜਵਾਨਾਂ ਦੇ ਇਲਾਜ ਲਈ ਵਰਤੀ ਜਾਣ ਵਾਲੀ ਗੋਲੀ ਹੁਣ ਨਸ਼ੇੜੀਆਂ ਲਈ ਆਖਰੀ ਉਮੀਦ ਬਚੀ ਹੈ। ਇਹਨਾਂ ਵਿੱਚੋਂ ਕਈ ਤਾਂ ਅਜਿਹੇ ਵੀ ਹਨ ਜੋ ਬਾਕੀ ਨਸ਼ਾ ਛੱਡ ਕੇ ਹੁਣ ਇਹਨਾਂ ਗੋਲੀਆਂ 'ਤੇ ਹੀ ਲੱਗ ਗਏ ਹਨ। ਜਿਸ ਦੇ ਕਾਰਨ ਪੰਜਾਬ ਦੇ ਸਰਕਾਰ ਅਤੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਸ ਗੋਲੀ ਦੇ ਸਭ ਤੋਂ ਚਰਚੇ ਹਨ ਅਤੇ ਸਰਕਾਰੀ ਦਰਬਾਰੇ ਇਸ ਦੇ ਸਭ ਤੋਂ ਵੱਧ ਖਰਚੇ ਹਨ।
ਤਾਜ਼ਾ ਅੰਕੜਿਆਂ 'ਤੇ ਝਾਤ ਮਾਰੀਏ ਤਾਂ ਪੰਜਾਬ ਦੇ ਸਰਕਾਰੀ ਤੇ ਪ੍ਰਾਈਵੇਟ ਕੇਂਦਰਾਂ ਵਿੱਚੋਂ ਲੰਘੇ ਸਾਢੇ ਪੰਜ ਵਰ੍ਹਿਆਂ ਵਿੱਚ 127.64 ਕਰੋੜ ਗੋਲੀਆਂ ਨਸ਼ੇੜੀਆਂ ਨੂੰ ਸਪਲਾਈ ਕੀਤੀਆਂ ਜਾ ਚੁੱਕੀਆਂ ਹਨ ਜਿਸ 'ਤੇ ਕਰੀਬ 550 ਕਰੋੜ ਰੁਪਏ ਖ਼ਰਚੇ ਗਏ ਹਨ। ਪੰਜਾਬ ਸਰਕਾਰ ਵੱਲੋਂ 282.51 ਕਰੋੜ ਰੁਪਏ ਪੰਜ ਵਰ੍ਹਿਆਂ ਵਿਚ ਬੁਪਰੋਨੋਰਫਿਨ ਜੋ ਮੁਫ਼ਤ ਦੀ ਗੋਲੀ ਵਜੋਂ ਮਸ਼ਹੂਰ ਹੈ, 'ਤੇ ਖ਼ਜ਼ਾਨੇ ਵਿੱਚੋਂ ਖ਼ਰਚ ਕੀਤੇ ਜਾ ਚੁੱਕੇ ਹਨ।
ਪੰਜਾਬ ਵਿੱਚ ਇਸ ਵੇਲੇ 529 ਸਰਕਾਰੀ ਓਟ ਕਲੀਨਿਕ, ਨਸ਼ਾ ਛੁਡਾਉ ਕੇਂਦਰ ਹਨ ਜਦੋਂਕਿ 2019 ਵਿੱਚ ਇਨ੍ਹਾਂ ਦੀ ਗਿਣਤੀ 193 ਸੀ। 2019 ਵਿੱਚ ਪ੍ਰਾਈਵੇਟ ਕੇਂਦਰ 105 ਸਨ, ਜਿਹੜੇ ਹੁਣ 177 ਹੋ ਗਏ ਹਨ। ਓਟ ਕਲੀਨਿਕਾਂ ਦੇ ਬਾਹਰ ਹਫ਼ਤੇ ਵਿੱਚੋਂ ਛੇ ਦਿਨ ਲੰਮੀਆਂ ਕਤਾਰਾਂ ਲੱਗੀਆਂ ਰਹਿੰਦੀਆਂ ਹਨ।
ਸਾਲ ਪਹਿਲਾਂ ਪੰਜਾਬ ਵਿਧਾਨ ਸਭਾ 'ਚ ਅੰਕੜਾ ਸਾਹਮਣੇ ਆਇਆ ਸੀ ਕਿ ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ 'ਚ ਲੰਘੇ ਸਵਾ ਛੇ ਵਰ੍ਹਿਆਂ 'ਚ 8.82 ਲੱਖ ਮਰੀਜ਼ ਪੁੱਜੇ ਪਰ ਇਨ੍ਹਾਂ ਵਿੱਚੋਂ ਸਿਰਫ਼ 4106 ਨਸ਼ੇੜੀਆਂ ਨੇ ਹੀ ਨਸ਼ਾ ਛੱਡਿਆ। 26 ਅਕਤੂਬਰ 2017 ਤੋ ਨਸ਼ਾ ਛੁਡਾਊ ਕੇਂਦਰਾਂ 'ਚ ਰਜਿਸਟਰਡ ਹੋਣ ਵਾਲੇ ਮਰੀਜ਼ਾਂ ਦਾ ਰਿਕਾਰਡ ਰੱਖਿਆ ਜਾਣ ਲੱਗਿਆ ਹੈ।
ਤਾਜ਼ਾ ਵੇਰਵਿਆਂ ਅਨੁਸਾਰ ਸਰਕਾਰ ਵੱਲੋਂ ਇਨ੍ਹਾਂ ਗੋਲੀਆਂ 'ਤੇ 2019 ਵਿੱਚ 20.97 ਕਰੋੜ, ਸਾਲ 2023 ਵਿੱਚ 85.95 ਕਰੋੜ ਰੁਪਏ ਖਰਚੇ ਗਏ। ਸਰਕਾਰ ਔਸਤਨ ਰੋਜ਼ਾਨਾ 23.54 ਲੱਖ ਰੁਪਏ ਨਸ਼ੇੜੀਆਂ 'ਤੇ ਖ਼ਰਚ ਰਹੀ ਹੈ। ਸਰਕਾਰ ਜਨਵਰੀ 2019 ਤੋਂ ਜੂਨ 2024 ਤੱਕ 46.73 ਕਰੋੜ ਬੁਪਰੋਨੋਰਫਿਨ ਗੋਲੀ ਦੀ ਸਪਲਾਈ ਕਰ ਚੁੱਕੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial