Punjab news: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਬਹਾਲ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਅੱਗੇ ਵਧਾਉਂਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਟੀਚਰ ਆਫ਼ ਦਿ ਵੀਕ ਮੁਹਿੰਮ ਸ਼ੁਰੂ ਕਰਨ ਦਾ ਹੁਕਮ ਦਿੱਤਾ ਹੈ।
ਅਧਿਆਪਕਾਂ ਦਾ ਵੀ ਸਨਮਾਨ ਹੋਣਾ ਜ਼ਰੂਰੀ-ਹਰਜੋਤ ਸਿੰਘ ਬੈਂਸ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕ ਬੱਚਿਆਂ ਨੂੰ ਸਿੱਖਿਆ ਦੇਣ ਤੋਂ ਇਲਾਵਾ ਸਕੂਲ ਦੀ ਬਿਹਤਰੀ ਲਈ ਜੀਅ-ਜਾਨ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਅਧਿਆਪਕਾਂ ਦਾ ਵੀ ਸਨਮਾਨ ਹੋਣਾ ਜ਼ਰੂਰੀ ਹੈ।
ਇਹ ਵੀ ਪੜ੍ਹੋ: Sangrur news: ਪੀਜੀਆਈ ਘਾਵਦਾ ਸੈਟੇਲਾਈਟ ਸੈਂਟਰ ਸੰਗਰੂਰ ਨੇ ਕਾਨਟਰੈਕਟ ਮੁਲਾਜ਼ਮਾਂ ਨੂੰ ਦਿਖਾਇਆ ਬਾਹਰ ਦਾ ਰਸਤਾ, ਦੱਸੀ ਇਹ ਵਜ੍ਹਾ
'ਟੀਚਰ ਆਫ਼ ਦਿ ਟੀਕ ਮੁਹਿੰਮ ਸ਼ੁਰੂ ਕਰਨ ਨਾਲ ਸਾਡੇ ਸਕੂਲ ਹੋਰ ਜ਼ਿਆਦਾ ਬਿਹਤਰ ਬਣਨਗੇ'
ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਟੀਚਰ ਆਫ਼ ਦਿ ਟੀਕ ਮੁਹਿੰਮ ਸ਼ੁਰੂ ਕਰਨ ਨਾਲ ਸੂਬੇ ਦੇ ਸਾਰੇ ਅਧਿਆਪਕਾਂ ਵਿੱਚ ਇਸ ਸਨਮਾਨ ਨੂੰ ਹਾਸਲ ਕਰਨ ਦਾ ਜਜ਼ਬਾ ਪੈਦਾ ਹੋਵੇਗਾ ਜਿਸ ਨਾਲ ਸਾਡੇ ਸਕੂਲ ਹੋਰ ਜ਼ਿਆਦਾ ਬਿਹਤਰ ਬਣਨਗੇ।
ਇਨ੍ਹਾਂ ਸਕੂਲਾਂ ਵਿੱਚ ਬੀਤੇ ਹਫ਼ਤੇ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਅਧਿਆਪਕਾਂ ਨੂੰ ਦਿੱਤਾ ਜਾਵੇਗਾ ਸਨਮਾਨ
ਉਨ੍ਹਾਂ ਦੱਸਿਆ ਕਿ ਇਹ ਐਵਾਰਡ ਪ੍ਰਾਇਮਰੀ, ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੀਤੇ ਹਫ਼ਤੇ ਦੀ ਕਾਰਗੁਜ਼ਾਰੀ ਦੇ ਆਧਾਰ ‘ਤੇ ਅਧਿਆਪਕਾਂ ਨੂੰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: Drug Raid: ਪਰਵਿੰਦਰ ਝੋਟੇ ਦੀ ਰਿਹਾਈ ਨੂੰ ਲੈ ਕੇ ਆਈ ਵੱਡੀ ਖ਼ਬਰ, ਸੀਐਮ ਦੇ OSD ਨਾਲ ਦੇਖੋ ਕੀ ਬਣੀ ਸਹਿਮਤੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।