ਪੰਜਾਬ ਸਰਕਾਰ ਨੇ ਕੋਰੋਨਾ ਜੰਗ ਜਿੱਤਣ ਲਈ ਵਧਾਈ ਸਖ਼ਤੀ, ਅੱਜ ਤੋਂ ਸੂਬੇ 'ਚ ਨਵੇਂ ਨਿਯਮ
ਮਾਜਿਕ ਸਮਾਗਮਾਂ 'ਚ ਨਿਯਮਾਂ ਦਾ ਪਾਲਣ ਨਾ ਕਰਨ 'ਤੇ 10 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਹੋਮ ਕੁਆਰੰਟੀਨ ਦੀ ਉਲੰਘਣਾ ਕਰਨ 'ਤੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।

ਚੰਡੀਗੜ੍ਹ: ਪੰਜਾਬ 'ਚ ਰੋਜ਼ਾਨਾ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਵਧ ਰਿਹਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੋਰਨਾ ਪਸਾਰ ਰੋਕਣ ਲਈ ਲਾਗੂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਮਾਜਿਕ ਸਮਾਗਮਾਂ 'ਚ ਨਿਯਮਾਂ ਦਾ ਪਾਲਣ ਨਾ ਕਰਨ 'ਤੇ 10 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਹੋਮ ਕੁਆਰੰਟੀਨ ਦੀ ਉਲੰਘਣਾ ਕਰਨ 'ਤੇ ਕੋਵਿਡ ਮਰੀਜ਼ਾਂ ਨੂੰ 5000 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
ਪੈਟਰੋਲ 'ਤੇ 200 % ਤੇ ਡੀਜ਼ਲ ਤੇ 170 % ਟੈਕਸ! ਹਾਈਕੋਰਟ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਨੋਟਿਸ
ਦੁਕਾਨਾਂ ਤੇ ਵਪਾਰਕ ਸਥਾਨਾਂ 'ਤੇ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲੇ ਨੂੰ 2000 ਰੁਪਏ ਜ਼ੁਰਮਾਨਾ ਲਾਇਆ ਜਾਵੇਗਾ। ਬੱਸਾਂ 'ਚ ਸਰੀਰਕ ਦੂਰੀ ਦੀ ਉਲੰਘਣਾ ਕਰਨ 'ਤੇ 3000 ਰੁਪਏ ਤੇ ਕਾਰਾਂ 'ਚ ਸਰੀਰਕ ਦੂਰੀ ਦੀ ਉਲੰਘਣਾ ਕਰਨ 'ਤੇ 2000 ਰੁਪਏ ਜ਼ੁਰਮਾਨਾ ਵਸੂਲਿਆ ਜਾਵੇਗਾ। ਆਟੋ ਰਿਕਸ਼ਾ ਤੇ ਦੋਪਹੀਆ ਵਾਹਨਾਂ 'ਤੇ ਚੱਲਣ ਵਾਲੇ ਜੇਕਰ ਨਿਯਮ ਤੋੜਦੇ ਹਨ ਤਾਂ 500 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
ਵਿਆਹ ਕਰਵਾਉਣ ਲਈ ਪ੍ਰੇਮੀ ਦੇ ਘਰ ਅੱਗੇ ਕੁੜੀ ਨੇ ਲਾਇਆ ਧਰਨਾ
ਅਮਿਤ ਸ਼ਾਹ ਦਾ ਨਿੱਜੀ ਸਕੱਤਰ ਬਣ ਕੇ ਮੰਤਰੀਆਂ ਨੂੰ ਫੋਨ ਕਰਨ ਵਾਲਾ ਗ੍ਰਿਫਤਾਰ
ਪੰਜਾਬ 'ਚ ਦਰਜ ਕੀਤੇ ਜਾਣ ਵਾਲੇ ਨਵੇਂ ਕੇਸਾਂ 'ਚ ਰੋਜ਼ਾਨਾ ਇਜ਼ਾਫਾ ਦਰਜ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਹਾਲਾਤ ਗੰਭੀਰ ਹੋ ਰਹੇ ਹਨ। ਇਸੇ ਕਾਰਨ ਹੁਣ ਸੂਬਾ ਸਰਕਾਰ ਹਰ ਤਰ੍ਹਾਂ ਦੀ ਸਖਤੀ ਵਰਤ ਕੇ ਇਸ ਮਹਾਮਾਰੀ ਖਿਲਾਫ ਮਿਸ਼ਨ ਫਤਹਿ ਕਰਨਾ ਚਾਹੁੰਦੀ ਹੈ।
ਅਮਰੀਕੀ ਲੀਡਰ ਨੇ ਟਰੰਪ ਨੂੰ ਦੱਸਿਆ ਦੇਸ਼ ਦਾ ਪਹਿਲਾ 'ਨਸਲਵਾਦੀ ਰਾਸ਼ਟਰਪਤੀ'
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ






















