ਪੜਚੋਲ ਕਰੋ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸਰਕਾਰ ਜਲਦ ਪੇਸ਼ ਕਰੇਗੀ ਚਲਾਨ ,ਮੰਤਰੀਆਂ ਤੇ ਕੌਮੀ ਇਨਸਾਫ਼ ਮੋਰਚੇ ਵਿਚਾਲੇ ਹੋਈ ਮੀਟਿੰਗ 'ਚ ਲਿਆ ਫੈਸਲਾ

Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ

Chandigarh News : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਹਿਬਲ ਕਲਾਂ ਗੋਲੀਕਾਂਡ ਦੇ ਕੇਸ ਵਿੱਚ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ। ਇਸ ਸਬੰਧੀ ਫੈਸਲਾ ਸੂਬਾ ਸਰਕਾਰ ਤੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਜਿਨ੍ਹਾਂ ਵਿੱਚ ਐਡਵੋਕੇਟ ਅਮਰ ਸਿੰਘ ਚਾਹਲ, ਪਾਲ ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਸ਼ਾਮਲ ਸਨ, ਨਾਲ ਗੱਲਬਾਤ ਕੀਤੀ। ਮੀਟਿੰਗ ਦੌਰਾਨ ਮੰਤਰੀਆਂ ਨੇ ਵਫ਼ਦ ਨੂੰ ਦੱਸਿਆ ਕਿ ਸੂਬਾ ਸਰਕਾਰ ਬਹਿਬਲ ਕਲਾਂ ਗੋਲੀ ਕਾਂਡ ਸਬੰਧੀ ਜਲਦੀ ਹੀ ਅਦਾਲਤ ਵਿੱਚ ਚਲਾਨ ਪੇਸ਼ ਕਰੇਗੀ।

ਮੰਤਰੀਆਂ ਨੇ ਵਫ਼ਦ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੇਂਦਰੀ ਗ੍ਰਹਿ ਮੰਤਰੀ ਕੋਲ ਬੇਅਦਬੀ ਨਾਲ ਸਬੰਧਤ ਆਈਪੀਸੀ ਦੇ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਉਪਬੰਧ ਕਰਨ ਦੇ ਮੁੱਦੇ ਨੂੰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਹੀ ਸੂਬਾ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਮੁੱਦਾ ਭਾਰਤ ਦੇ ਰਾਸ਼ਟਰਪਤੀ ਦੇ ਸਾਹਮਣੇ ਉਠਾਇਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, ਅੱਜ ਤੋਂ ਸਵੇਰੇ 8.30 ਵਜੇ ਖੁੱਲ੍ਹਣਗੇ ਸਕੂਲ

ਦੇਸ਼ ਭਰ ਦੀਆਂ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਮੁੱਦੇ ’ਤੇ ਮੰਤਰੀਆਂ ਨੇ ਕਿਹਾ ਕਿ ਗੁਰਦੀਪ ਸਿੰਘ ਖਹਿਰਾ ਅਤੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸੂਬਾ ਸਰਕਾਰ ਜਲਦੀ ਹੀ ਦਿੱਲੀ ਅਤੇ ਕਰਨਾਟਕ ਸਰਕਾਰਾਂ ਨਾਲ ਰਾਬਤਾ ਕਾਇਮ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਗੁਰਮੀਤ ਸਿੰਘ, ਲਖਵਿੰਦਰ ਸਿੰਘ ਅਤੇ ਸ਼ਮਸ਼ੇਰ ਦੇ ਪਰਿਵਾਰਾਂ ਦੀਆਂ ਅਪੀਲਾਂ ਨੂੰ ਪ੍ਰਵਾਨ ਕਰਕੇ ਉਨ੍ਹਾਂ ਦੀ ਜਲਦੀ ਰਿਹਾਈ ਲਈ ਕਾਰਵਾਈ ਸ਼ੁਰੂ ਕਰੇਗੀ। ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਬਾਕੀ ਮੰਗਾਂ ਨੂੰ ਦੂਜੇ ਪੜਾਅ ਵਿੱਚ ਵਿਚਾਰਿਆ ਜਾਵੇਗਾ।

ਇਹ ਵੀ ਪੜ੍ਹੋ : LPG Price Hike: ਹੋਲੀ ਤੋਂ ਪਹਿਲਾਂ ਆਮ ਲੋਕਾਂ ਨੂੰ ਝਟਕਾ, ਘਰੇਲੂ ਅਤੇ ਵਪਾਰਕ ਰਸੋਈ ਗੈਸ ਸਿਲੰਡਰ ਹੋਏ ਮਹਿੰਗੇ

ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਜਗਤਾਰ ਸਿੰਘ ਹਵਾਰਾ ਨਾਲ ਸਬੰਧਤ ਸਾਰੇ ਕੇਸਾਂ ਨੂੰ ਮੁਹਾਲੀ ਅਦਾਲਤ ਵਿੱਚ ਤਬਦੀਲ ਕਰਨ ਦੀ ਅਪੀਲ ’ਤੇ ਕਾਨੂੰਨੀ ਸਲਾਹ ਲਵੇਗੀ। ਇਸ ਸਬੰਧੀ ਫੈਸਲਾ 31 ਮਾਰਚ ਤੋਂ ਪਹਿਲਾਂ ਲਿਆ ਜਾਵੇਗਾ। ਲੋਕਾਂ ਨੂੰ ਹੋ ਰਹੀ ਅਸੁਵਿਧਾ ਦੇ ਮੱਦੇਨਜ਼ਰ ਮੋਰਚੇ ਦੇ 31 ਮੈਂਬਰਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣ ਵਾਲੇ ਮਾਰਚ ਨੂੰ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ ਗਈ।

ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਾਖ਼ਲ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਮਸਲੇ ਉਤੇ ਚਰਚਾ ਦੌਰਾਨ ਇਹ ਫੈਸਲਾ ਹੋਇਆ ਕਿ ਉਨ੍ਹਾਂ ਦੀ ਹਸਪਤਾਲ ਤੋਂ ਛੁੱਟੀ ਹੋਣ ਮਗਰੋਂ ਸਰਕਾਰ ਉਨ੍ਹਾਂ ਦੀ ਸਿਹਤ-ਸੰਭਾਲ ਦਾ ਪੂਰਾ ਖ਼ਿਆਲ ਰੱਖੇਗੀ, ਜਦੋਂ ਕਿ ਕੌਮੀ ਇਨਸਾਫ਼ ਮੋਰਚਾ ਇਹ ਗੱਲ ਯਕੀਨੀ ਬਣਾਏਗਾ ਕਿ ਹਸਪਤਾਲ ਤੋਂ ਛੁੱਟੀ ਹੋਣ ਤੋਂ ਘੱਟੋ-ਘੱਟ 15 ਦਿਨਾਂ ਤੱਕ ਉਹ ਮੋਰਚੇ ਦੇ ਧਰਨੇ ਵਿੱਚ ਸ਼ਮੂਲੀਅਤ ਨਹੀਂ ਕਰਨਗੇ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਰਫਤਾਰ ਫੜੇਗਾ ਮਾਨਸੂਨ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਵੱਡੇ 2 ਦਿੱਗਜ ਆਗੂਆਂ ਨੇ ਛੱਡੀ ਪਾਰਟੀ; ਮੱਚੀ ਸਿਆਸੀ ਹਲਚਲ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget