Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਪ੍ਰਦਾਨ ਕਰਨ ਲਈ ਸੰਕਲਪਬੱਧ ਹੈ। ਮਾਨ ਸਰਕਾਰ ਵੱਲੋਂ ਕੂੜੇ ਦੇ ਨਿਪਟਾਰਾ, ਸੀਵਰੇਜ ਸਿਸਟਮ ਦੀ ਸਫਾਈ, ਅਤੇ ਸਟਰੀਟ ਲਾਈਟਾਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ 'ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸਦੇ ਨਾਲ ਹੀ, ਸਰਕਾਰ ਸਾਫ਼ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਮਿਹਨਤ ਕਰ ਰਹੀ ਹੈ। ਇਹ ਪਹਿਲ ਸਥਾਨਕ ਲੋਕਾਂ ਦੀ ਜ਼ਿੰਦਗੀ ਦੀ ਗੁਣਵੱਤਾ ਅਤੇ ਸ਼ਹਿਰਾਂ ਦੇ ਵਿਕਾਸ ਨੂੰ ਪ੍ਰਭਾਵਿਤ ਕਰਨਗੀਆਂ, ਜਿਸ ਨਾਲ ਪੰਜਾਬ ਨੂੰ ਹੋਰ ਸਿਹਤਮੰਦ ਅਤੇ ਹਰਿਆ ਭਰਿਆ ਬਣਾਉਣ ਦੀ ਕੋਸ਼ਿਸ਼ ਕੀਤੀ ਜਾਏਗੀ।


ਹੋਰ ਪੜ੍ਹੋ : ਭਾਰਤੀਆਂ ਲਈ ਖੁਸ਼ਖਬਰੀ! ਇਸ ਖੂਬਸੂਰਤ ਦੇਸ਼ 'ਚ ਪੜ੍ਹਨ ਲਈ ਹਰ ਸਾਲ ਮਿਲਦੇ ਲੱਖਾਂ ਰੁਪਏ



ਗਾਰਬੇਜ ਫਰੀ ਪ੍ਰਾਜੈਕਟ ਸ਼ੁਰੂ ਕੀਤਾ ਗਿਆ


ਇਕ ਦਸੰਬਰ 2024 ਨੂੰ ਖੰਨਾ ਸ਼ਹਿਰ ਵਿਚ ਗਾਰਬੇਜ ਫਰੀ ਪ੍ਰਾਜੈਕਟ ਸ਼ੁਰੂ ਕੀਤਾ ਗਿਆ। ਪ੍ਰਾਜੈਕਟ ਦਾ ਉਦੇਸ਼ ਹਰ ਇਕ ਵਾਰਡ ਵਿਚ ਘਰ ਤੋਂ ਗਿੱਲੇ ਅਤੇ ਸੁੱਕੇ ਕੂੜੇ ਦੇ ਵੱਖਰੇ ਭੰਡਾਰ ਨਾਲ ਪੰਜਾਬ ਨੂੰ ਕੂੜਾ ਮੁਕਤ ਬਣਾਉਣਾ ਹੈ। ਇਹ ਪ੍ਰਾਜੈਕਟ ਨਾ ਸਿਰਫ਼ ਕੂੜਾ ਪ੍ਰਬੰਧਨ ਵਿਚ ਸੁਧਾਰ ਕਰੇਗਾ ਸਗੋਂ ਇਕ ਸਿਹਤਮੰਦ ਵਾਤਾਵਰਣ ਨੂੰ ਉਤਸ਼ਾਹਤ ਵੀ ਕਰੇਗਾ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 8 ਲੱਖ 12 ਹਜ਼ਾਰ 850 ਰੁਪਏ ਦਾ ਬਜਟ ਰੱਖਿਆ ਗਿਆ ਹੈ। 


ਸ਼ਹਿਰਾਂ ਵਿੱਚ ਸੀਵਰੇਜ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ


ਜਿੱਥੇ ਕਿਤੇ ਵੀ ਕੂੜੇ ਦੇ ਢੇਰ ਲੱਗੇ ਹੁੰਦੇ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਾਫ਼ ਕਰਕੇ ਪ੍ਰੋਸੈਸਿੰਗ ਪਲਾਂਟ ਵਿੱਚ ਨਿਪਟਾਰੇ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਇਆ ਜਾ ਸਕੇ।  ਸ਼ਹਿਰਾਂ ਵਿੱਚ ਸੀਵਰੇਜ ਦੀ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਸੀਵਰੇਜ ਜਾਮ ਹੋਣ ਕਾਰਨ ਗੰਦਾ ਪਾਣੀ ਗਲੀਆਂ ਅਤੇ ਸੜਕਾਂ ਵਿੱਚ ਇਕੱਠਾ ਨਾ ਹੋਵੇ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।