ਪੜਚੋਲ ਕਰੋ

ਪੰਜਾਬ ਸਰਕਾਰ ਨੇ 30 ਲੱਖ ਏਕੜ ਰਕਬੇ 'ਚ ਝੋਨੇ ਦੀ ਸਿੱਧੀ ਬਿਜਾਈ ਦਾ ਮਿੱਥਿਆ ਟੀਚਾ, ਕਿਸਾਨਾਂ ਨੂੰ ਮਿਲਣਗੇ 450 ਕਰੋੜ ਰੁਪਏ

ਇਸ ਕਦਮ ਦਾ ਉਦੇਸ਼ ਨਵੀਨਤਮ ਤਕਨੀਕ ਰਾਹੀਂ ਧਰਤੀ ਹੇਠਲੇ ਪਾਣੀ ਤੇ ਵਾਤਾਵਰਨ ਵਰਗੇ ਬਹੁਮੁੱਲੇ ਕੁਦਰਤੀ ਸਰੋਤਾਂ ਨੂੰ ਬਚਾਉਣਾ ਹੈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਸਾਉਣੀ ਦੇ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਹੇਠ ਰਕਬਾ ਪਿਛਲੇ ਸਾਲ ਦੇ ਮੁਕਾਬਲੇ ਦੁੱਗਣਾ ਕਰਦੇ ਹੋਏ 30 ਲੱਖ ਏਕੜ (12 ਲੱਖ ਹੈਕਟੇਅਰ) ਰਕਬਾ ਇਸ ਤਕਨੀਕ ਹੇਠ ਲਿਆਉਣ ਦਾ ਟੀਚਾ ਮਿੱਥਿਆ ਹੈ। ਇਸ ਕਦਮ ਦਾ ਉਦੇਸ਼ ਨਵੀਨਤਮ ਤਕਨੀਕ ਰਾਹੀਂ ਧਰਤੀ ਹੇਠਲੇ ਪਾਣੀ ਤੇ ਵਾਤਾਵਰਨ ਵਰਗੇ ਬਹੁਮੁੱਲੇ ਕੁਦਰਤੀ ਸਰੋਤਾਂ ਨੂੰ ਬਚਾਉਣਾ ਹੈ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਭਗਵੰਤ ਮਾਨ, ਜਿਨ੍ਹਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਸ ਸਾਲ ਝੋਨੇ ਦੀ ਰਵਾਇਤੀ ਲੁਆਈ ਦੀ ਬਜਾਏ ਲਗਪਗ 12 ਲੱਖ ਹੈਕਟੇਅਰ ਰਕਬੇ ਨੂੰ ਇਸ ਤਕਨੀਕ ਅਧੀਨ ਲਿਆਉਣ ਲਈ ਠੋਸ ਉਪਰਾਲੇ ਕੀਤੇ ਜਾਣ ਜੋ ਬਹੁਤ ਘੱਟ ਸਿੰਚਾਈ ਦੀ ਵਰਤੋਂ ਕਰਦੀ ਹੈ। ਇਹ ਵਿਧੀ ਜ਼ਮੀਨ ਵਿੱਚ ਪਾਣੀ ਦੇ ਰਿਸਣ ਵਿਚ ਸੁਧਾਰ ਕਰਨ ਦੇ ਨਾਲ-ਨਾਲ ਖਰਚੇ ਘਟਾਉਂਦੀ ਹੈ ਤੇ ਮਿੱਟੀ ਦੀ ਸਿਹਤ ਵਿਚ ਸੁਧਾਰ ਵੀ ਕਰਦੀ ਹੈ। ਇਸ ਨਾਲ ਝੋਨੇ ਤੇ ਕਣਕ ਦੇ ਝਾੜ ਵਿੱਚ ਵੀ 5-10 ਫੀਸਦੀ ਵਾਧਾ ਹੋਵੇਗਾ।

ਕਿਸਾਨਾਂ ਨੂੰ ਝੋਨਾ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਇਸ ਨਵੀਨਤਮ ਤਕਨੀਕ ਨੂੰ ਅਪਣਾਉਣ ਵਾਲੇ ਕਿਸਾਨਾਂ ਨੂੰ ਉਤਸ਼ਾਹ ਵਜੋਂ 1500 ਪ੍ਰਤੀ ਏਕੜ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਹੈ। ਪਾਣੀ ਦੀ ਘੱਟ ਖਪਤ ਤੇ ਘੱਟ ਖਰਚੇ ਵਾਲੀ ਇਸ ਤਕਨੀਕ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਵਾਸਤੇ 450 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ।
 
ਜ਼ਿਕਰਯੋਗ ਹੈ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬਾ ਭਰ ਦੇ ਕਿਸਾਨ ਬਾਸਮਤੀ ਸਮੇਤ 30 ਲੱਖ ਹੈਕਟੇਅਰ (75 ਲੱਖ ਏਕੜ) ਰਕਬੇ ਵਿੱਚ ਝੋਨਾ ਲਾਉਣਗੇ। ਅੰਕੜਿਆਂ ਅਨੁਸਾਰ ਪਿਛਲੇ ਸਾਲ 15 ਲੱਖ ਏਕੜ (6 ਲੱਖ ਹੈਕਟੇਅਰ) ਰਕਬੇ ਵਿਚ ਡੀ.ਐਸ.ਆਰ. ਰਾਹੀਂ ਝੋਨੇ ਦੀ ਕਾਸ਼ਤ ਕੀਤੀ ਗਈ ਸੀ ਤੇ ਇਸ ਸਾਲ 30 ਲੱਖ ਏਕੜ ਦਾ ਟੀਚਾ ਮਿੱਥਿਆ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget