ਪੜਚੋਲ ਕਰੋ

Land acquire in Punjab: ਪੰਜਾਬ ਸਰਕਾਰ ਕਰੇਗੀ ਹਜ਼ਾਰਾਂ ਏਕੜ ਜ਼ਮੀਨ ਐਕੁਆਇਰ!  

ਪੰਜਾਬ ਸਰਕਾਰ ਨੇ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਮੁਹਾਲੀ ਵਿੱਚ ਨੌਂ ਨਵੇਂ ਸੈਕਟਰ ਤੇ ਨਿਊ ਚੰਡੀਗੜ੍ਹ ਵਿੱਚ ਦੋ ਨਵੀਆਂ ਟਾਊਨਸ਼ਿਪਾਂ ਵਿਕਸਿਤ ਕਰਨ ਦੀ ਤਿਆਰੀ ਕਰ ਲਈ ਹੈ। ਇਸ ਮਕਸਦ ਲਈ ਸਰਕਾਰ 5100 ਏਕੜ ਤੋਂ ਵੱਧ...

Land acquire in Mohali: ਪੰਜਾਬ ਸਰਕਾਰ ਨੇ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਮੁਹਾਲੀ ਵਿੱਚ ਨੌਂ ਨਵੇਂ ਸੈਕਟਰ ਤੇ ਨਿਊ ਚੰਡੀਗੜ੍ਹ ਵਿੱਚ ਦੋ ਨਵੀਆਂ ਟਾਊਨਸ਼ਿਪਾਂ ਵਿਕਸਿਤ ਕਰਨ ਦੀ ਤਿਆਰੀ ਕਰ ਲਈ ਹੈ। ਇਸ ਮਕਸਦ ਲਈ ਸਰਕਾਰ 5100 ਏਕੜ ਤੋਂ ਵੱਧ ਜ਼ਮੀਨ ਐਕੁਆਇਰ ਕਰ ਰਹੀ ਹੈ। ਸੀਨੀਅਰ ਅਧਿਕਾਰੀ ਮੁਤਾਬਕ ਭੌਂ ਪ੍ਰਾਪਤੀ ਕਾਨੂੰਨ 2013 ਦੀ ਧਾਰਾ 11 ਤਹਿਤ ਮੁਹਾਲੀ ਵਿੱਚ 4059 ਏਕੜ ਜ਼ਮੀਨ ਐਕੁਆਇਰ ਕਰਨ ਲਈ ਜਲਦੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ।

ਯੋਜਨਾ ਮੁਤਾਬਕ ਮੁਹਾਲੀ ਵਿੱਚ ਕੌਮਾਂਤਰੀ ਹਵਾਈ ਅੱਡੇ ਨੇੜੇ ਐਰੋਟ੍ਰੋਪੋਲਿਸ ਦੇ ਵਿਸਥਾਰ (ਬਲਾਕ ਈ ਤੋਂ ਜੇ) ਲਈ 3535 ਏਕੜ ਜ਼ਮੀਨ ਐਕੁਆਇਰ ਕੀਤੀ ਜਾਵੇਗੀ। ਇਸ ਤੋਂ ਇਲਾਵਾ 524 ਏਕੜ ਜ਼ਮੀਨ ਨਵੇਂ ਸੈਕਟਰ 87 (ਵਪਾਰਕ), 101 (ਕੁਝ ਹਿੱਸਾ) ਤੇ 103 (ਸਨਅਤੀ) ਲਈ ਰਾਖਵੀਂ ਰੱਖੀ ਗਈ ਹੈ। ਇਸ ਸਬੰਧੀ ਕਾਨੂੰਨ ਮੁਤਾਬਕ ਜ਼ਰੂਰੀ ਸਮਾਜਿਕ ਪ੍ਰਭਾਵ ਮੁਲਾਂਕਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਮਾਹਿਰਾਂ ਦੀ ਕਮੇਟੀ ਨੇ ਇਸ ਨੂੰ ਹਰੀ ਝੰਡੀ ਦੇ ਦਿੱਤੀ ਹੈ।

ਦੂਜੇ ਪਾਸੇ ਨਿਊ ਚੰਡੀਗੜ੍ਹ ਵਿੱਚ ਪਹਿਲਾਂ ਤੋਂ ਹੀ ਐਕੁਆਇਰ ਕੀਤੀ ਜਾ ਰਹੀ 1048 ਏਕੜ ਜ਼ਮੀਨ ਲਈ ਮੁਆਵਜ਼ਾ ਐਵਾਰਡ ਤਿਆਰ ਕਰ ਲਏ ਗਏ ਹਨ। ਇਨ੍ਹਾਂ ਵਿੱਚ ਈਕੋ ਸਿਟੀ-3 ਲਈ 720 ਏਕੜ ਤੇ ਮੈਡੀਸਿਟੀ ਨੇੜੇ ਬਣਨ ਵਾਲੀ ਨਵੀਂ ਟਾਊਨਸ਼ਿਪ ਲਈ 328 ਏਕੜ ਜ਼ਮੀਨ ਸ਼ਾਮਲ ਹੈ। ਇਨ੍ਹਾਂ ਐਵਾਰਡਾਂ ਦਾ ਐਲਾਨ ਜਲਦੀ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜ ਸ਼ੁਰੂ ਹੋ ਸਕਣਗੇ।

ਦੱਸ ਦਈਏ ਕਿ ਸਰਕਾਰ ਨੇ ਇਸ ਸਾਲ ਜੂਨ ਵਿੱਚ ਆਪਣੀ ਪ੍ਰਮੁੱਖ ‘ਲੈਂਡ ਪੂਲਿੰਗ ਪਾਲਿਸੀ’ ਤਹਿਤ 6285 ਏਕੜ ਜ਼ਮੀਨ ਲੈਣ ਦੀ ਮਨਜ਼ੂਰੀ ਦਿੱਤੀ ਸੀ। ਉਸ ਨੀਤੀ ਤਹਿਤ ਕਿਸਾਨਾਂ ਨੂੰ ਨਕਦ ਮੁਆਵਜ਼ੇ ਦੀ ਬਜਾਏ ਵਿਕਸਿਤ ਪਲਾਟ ਮਿਲਣੇ ਸਨ ਪਰ ਕਿਸਾਨਾਂ ਦੇ ਤਿੱਖੇ ਵਿਰੋਧ ਤੇ ਹਾਈ ਕੋਰਟ ਵੱਲੋਂ ਲਾਈ ਅੰਤਰਿਮ ਰੋਕ ਕਾਰਨ ਸਰਕਾਰ ਨੂੰ ਅਗਸਤ ’ਚ ਇਹ ਨੀਤੀ ਵਾਪਸ ਲੈਣੀ ਪਈ ਸੀ। ਕਿਸਾਨਾਂ ਨੂੰ ਡਰ ਸੀ ਕਿ ਪੂਲਿੰਗ ਨੀਤੀ ਨਾਲ ਜ਼ਮੀਨ ’ਤੇ ਕੰਟਰੋਲ ਘਟ ਜਾਵੇਗਾ।

ਪੰਜਾਬ ਸਰਕਾਰ ਮੁਹਾਲੀ ਤੇ ਨਿਊ ਚੰਡੀਗੜ੍ਹ ਦੇ ਵਿਕਾਸ ਲਈ ‘ਲੈਂਡ ਪੂਲਿੰਗ ਨੀਤੀ’ ਰੱਦ ਕਰਕੇ ਪੁਰਾਣੇ ‘ਭੌਂ ਪ੍ਰਾਪਤੀ ਕਾਨੂੰਨ 2013’ ਵੱਲ ਪਰਤ ਆਈ ਹੈ। ਇਨ੍ਹਾਂ ਦੋਵਾਂ ਪ੍ਰਕਿਰਿਆਵਾਂ ਵਿੱਚ ਜ਼ਮੀਨ ਮਾਲਕਾਂ ਦੇ ਹੱਕਾਂ ਤੇ ਮੁਆਵਜ਼ੇ ਸਬੰਧੀ ਕਈ ਫਰਕ ਹਨ। ਰੱਦ ਕੀਤੀ ਗਈ ਲੈਂਡ ਪੂਲਿੰਗ ਨੀਤੀ ਤਹਿਤ ਸਰਕਾਰ ਨੇ ਜ਼ਮੀਨ ਬਦਲੇ ਨਕਦ ਰਾਸ਼ੀ ਦੀ ਬਜਾਏ ਵਿਕਸਿਤ ਰਿਹਾਇਸ਼ੀ, ਵਪਾਰਕ ਜਾਂ ਸਨਅਤੀ ਪਲਾਟ ਦੇਣੇ ਸਨ ਪਰ ਮੌਜੂਦਾ ਭੌਂ ਪ੍ਰਾਪਤੀ ਕਾਨੂੰਨ ਤਹਿਤ ਸਰਕਾਰ ਜ਼ਮੀਨ ਐਕੁਆਇਰ ਕਰ ਕੇ ਬਦਲੇ ਵਿੱਚ ਮਾਰਕੀਟ ਰੇਟ ਅਨੁਸਾਰ ਨਕਦ ਮੁਆਵਜ਼ਾ, ਉਜਾੜਾ ਭੱਤਾ ਅਤੇ ਮੁੜ ਵਸੇਬੇ ਦੇ ਲਾਭ ਦਿੰਦੀ ਹੈ। 

ਇਸੇ ਤਰ੍ਹਾਂ ਪੂਲਿੰਗ ਨੀਤੀ ਵਿੱਚ ਕਿਸਾਨਾਂ ਦੀ ਸਹਿਮਤੀ ਲਾਜ਼ਮੀ ਨਹੀਂ ਸੀ ਤੇ ਇਹ ਨੀਤੀ-ਆਧਾਰਿਤ ਸੀ। ਦੂਜੇ ਪਾਸੇ ਮੌਜੂਦਾ ਕਾਨੂੰਨ ਤਹਿਤ ਸਮਾਜਿਕ ਪ੍ਰਭਾਵ ਮੁਲਾਂਕਣ ਲਾਜ਼ਮੀ ਹੈ। ਇਸ ਵਿੱਚ ਬਾਕਾਇਦਾ ਲੋਕ ਸੁਣਵਾਈ ਹੁੰਦੀ ਹੈ, ਇਤਰਾਜ਼ ਮੰਗੇ ਜਾਂਦੇ ਹਨ ਤੇ ਪੂਰੀ ਪ੍ਰਕਿਰਿਆ ਪਾਰਦਰਸ਼ੀ ਹੁੰਦੀ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
Advertisement

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget