ਪੜਚੋਲ ਕਰੋ

ਪ੍ਰਾਈਵੇਟ ਸਕੂਲਾਂ ਨੂੰ ਦਾਖਲਾ ਫੀਸਾਂ ਵਸੂਲਣ ਦੀ ਇਜਾਜ਼ਤ, ਹੁਣ ਪੰਜਾਬ ਸਰਕਾਰ ਦਵੇਗੀ ਫੈਸਲੇ ਨੂੰ ਚੁਣੌਤੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਿੰਗਲ ਬੈਂਚ ਨੇ ਮੰਗਲਵਾਰ ਨੂੰ ਪ੍ਰਾਈਵੇਟ ਸਕੂਲਾਂ ਨੂੰ ਟਿਊਸ਼ਨ ਫੀਸ ਦੇ ਨਾਲ-ਨਾਲ ਦਾਖਲਾ ਫੀਸਾਂ ਇਕੱਠਾ ਕਰਨ ਦੀ ਇਜਾਜ਼ਤ ਦਿੱਤੀ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਹਾਈਕੋਰਟ ਦੇ ਡਬਲ ਬੈਂਚ ਸਾਹਮਣੇ ਟਿਊਸ਼ਨ ਫੀਸ ਦੇ ਨਾਲ ਦਾਖਲਾ ਫੀਸਾਂ ਵਸੂਲਣ ਦੇ ਫੈਸਲੇ ਵਿਰੁੱਧ ਅਪੀਲ ਕਰੇਗੀ। ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਘ (Education Minister Vijay Inder Singh) ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਟਿਊਸ਼ਨ ਫੀਸ ਦੇ ਨਾਲ ਦਾਖਲਾ ਫੀਸਾਂ ਵਸੂਲਣ ਦੀ ਆਗਿਆ ਦੇਣ ਕਰਕੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਇਨਸਾਫ ਨਹੀਂ ਮਿਲਿਆ। ਇਸ ਨਾਲ ਪ੍ਰਾਈਵੇਟ ਸਕੂਲਾਂ (Private Schools) ਦੀ ਮਨਮਾਨੀ ਬਰਕਰਾਰ ਰਹੇਗੀ। ਇਸੇ ਕਾਰਨ, ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਚੁਣੌਤੀ ਦੇਣ ਦਾ ਫੈਸਲਾ ਕੀਤਾ ਹੈ। ਸੂਬਾ ਸਰਕਾਰ ਹੁਣ ਹਾਈਕੋਰਟ ਦੇ ਡਬਲ ਬੈਂਚ ਵੱਲੋਂ ਦਿੱਤੇ ਫੈਸਲੇ ਵਿਰੁੱਧ ਨਜ਼ਰਸਾਨੀ ਪਟੀਸ਼ਨ ਦਾਇਰ ਕਰੇਗੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab-Haryana High Court) ਨੇ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਰਾਹਤ ਦਿੱਤੀ ਸੀ ਤੇ ਟਿਊਸ਼ਨ ਫੀਸ ਦੇ ਨਾਲ ਦਾਖਲਾ ਫੀਸ ਲੈਣ ਦੀ ਪ੍ਰਵਾਨਗੀ ਦੇ ਦਿੱਤੀ ਸੀ। ਅਦਾਲਤ ਨੇ ਕਿਹਾ ਕਿ ਸਕੂਲ ਤਾਲਾਬੰਦੀ ਦੀ ਮਿਆਦ ਲਈ ਆਪਣੇ ਖੁਦ ਦੇ ਸਾਲਾਨਾ ਖਰਚੇ ਵੀ ਲੈ ਸਕਦੇ ਹਨ, ਪਰ ਇਸ ਸਾਲ ਫੀਸਾਂ ਨਹੀਂ ਵਧਾ ਸਕਦੇ। ਹਾਈ ਕੋਰਟ ‘ਚ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਦੇ ਨਿਯੰਤਰਣ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ। ਪ੍ਰਾਈਵੇਟ ਸਕੂਲਾਂ ਨੇ ਵੀ ਇਸ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ। ਸਾਰੀਆਂ ਪਟੀਸ਼ਨਾਂ ਦਾ ਨਿਬੇੜਾ ਕਰਦਿਆਂ, ਜਸਟਿਸ ਨਿਰਮਲਜੀਤ ਕੌਰ ਨੇ ਸਾਫ ਕੀਤਾ ਹੈ ਕਿ ਸਕੂਲ ਸਿਰਫ ਸਾਲਾਨਾ ਚਾਰਜ ਵਜੋਂ ਅਸਲ ਖਰਚੇ ਵਸੂਲਣ। ਲੌਕਡਾਊਨ ਦੀ ਮਿਆਦ ਲਈ ਸਕੂਲ ਟਰਾਂਸਪੋਰਟ ਫੀਸ ਜਾਂ ਬਿਲਡਿੰਗ ਚਾਰਜ ਦੇ ਰੂਪ ਸਿਰਫ ਉਹੀ ਫੀਸਾਂ ਵਸੂਲਣ ਜਿੰਨੇ ਖ਼ਰਚ ਅਸਲ ਵਿੱਚ ਕਰਨੇ ਪੈਂਦੇ ਹਨ। ਹਾਈਕੋਰਟ ਨੇ ਇਹ ਵੀ ਕਿਹਾ ਕਿ ਕੋਵਿਡ-19 ਦੇ ਕਾਰਨ ਉਨ੍ਹਾਂ ਨੇ ਨਿਸ਼ਚਤ ਤੌਰ 'ਤੇ ਉਨ੍ਹਾਂ ਮਾਪਿਆਂ ਨੂੰ ਰਾਹਤ ਦਿੱਤੀ ਹੈ ਜੋ ਫੀਸਾਂ ਦਾ ਭੁਗਤਾਨ ਨਹੀਂ ਕਰ ਪਾਉਂਦੇ। ਅਜਿਹੇ ਮਾਪੇ ਸਕੂਲਾਂ ਨੂੰ ਉਨ੍ਹਾਂ ਦੀ ਵਿੱਤੀ ਸਥਿਤੀ ਬਾਰੇ ਜਾਣਕਾਰੀ ਦੇ ਸਕਦੇ ਹਨ ਤੇ ਫੀਸਾਂ ਵਿੱਚ ਕਟੌਤੀ ਜਾਂ ਫੀਸ ਮੁਆਫੀ ਲਈ ਅਰਜ਼ੀ ਦੇ ਸਕਦੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget