23 ਦਸੰਬਰ ਨੂੰ ਕੋਈ ਛੁੱਟੀ ਨਹੀਂ, ਪੰਜਾਬ ਸਰਕਾਰ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਵਸ ਮੌਕੇ ਇਸ ਦਿਨ ਗਜ਼ਟਿਡ ਛੁੱਟੀ ਦਾ ਐਲਾਨ
ਸ਼ੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ 'ਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰ ਦਿੱਤਾ ਹੈ।
ਚੰਡੀਗੜ੍ਹ: ਸ਼ੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਜਨਮ ਦਿਹਾੜੇ 'ਤੇ ਗਜ਼ਟਿਡ ਛੁੱਟੀ ਸਬੰਧੀ ਪੈਦਾ ਹੋਈ ਉਲਝਣ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਲ ਹੀ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਭਾਈ ਜੈਤਾ ਜੀ ਦੇ ਜਨਮ ਦਿਹਾੜੇ 'ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਸੀ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਗੇ ਇਹ ਵੀ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਨੇ ਭਾਈ ਜੈਤਾ ਜੀ ਦੇ ਸ਼ਹੀਦੀ ਦਿਹਾੜੇ ਜੋ ਕਿ ਇਸ ਸਾਲ 23 ਦਸੰਬਰ ਨੂੰ ਮਨਾਇਆ ਜਾ ਰਿਹਾ ਹੈ, 'ਤੇ ਨਾ ਤਾਂ ਕੋਈ ਗਜ਼ਟਿਡ ਅਤੇ ਨਾ ਹੀ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।
Punjab Government to declare gazetted holiday on Janam Divas of Legendary Sikh Martyr Baba Jeevan Singh Ji on Sept 5, 2022. It is to clarify that Punjab government has neither declared any gazetted nor restricted holiday on Bhai Jaita’s Ji Martyrdom Day during past.
— CMO Punjab (@CMOPb) December 12, 2021
ਇਸ ਦੇ ਨਾਲ ਹੀ ਬੁਲਾਰੇ ਨੇ ਅੱਗੇ ਦੱਸਿਆ ਕਿ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਵਸ ਇਸ ਸਾਲ 5 ਸਤੰਬਰ ਨੂੰ ਸੀ ਅਤੇ ਹੁਣ ਮੁੱਖ ਮੰਤਰੀ ਚੰਨੀ ਦੇ ਐਲਾਨ ਅਨੁਸਾਰ ਇਹ ਛੁੱਟੀ ਅਗਲੇ ਸਾਲ ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ (Gazetted Holiday List) ਵਿੱਚ 5 ਸਤੰਬਰ, 2022 ਵਜੋਂ ਸ਼ਾਮਲ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਨੇ ਬਾਬਾ ਜੈਤਾ ਜੀ ਦੇ ਸ਼ਹੀਦੀ ਦਿਹਾੜੇ 'ਤੇ ਛੁੱਟੀ ਦਾ ਐਲਾਨ ਨਹੀਂ ਕੀਤਾ ਸੀ। ਇਸ ਕਰਕੇ ਇਸ ਸਾਲ ਦੀ 23 ਦਸੰਬਰ ਨੂੰ ਵੀ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੋਂ ਇਲਾਵਾ ਵਿਦਿਅਕ ਅਦਾਰੇ ਪਹਿਲਾਂ ਵਾਂਗ ਖੁੱਲ੍ਹੇ ਰਹਿਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :