ਪੜਚੋਲ ਕਰੋ

Government Jobs: ਪੰਜਾਬੀਆਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਦੇ ਇਸ ਵਿਭਾਗ 'ਚ ਨਿਕਲਣ ਜਾ ਰਹੀਆਂ ਭਰਤੀਆਂ, ਕਰ ਲਓ ਤਿਆਰੀ 

Government Jobs: ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।

ਸੂਬੇ ਵਿੱਚ ਪਸ਼ੂ ਧਨ ਦੇ ਸਿਹਤ ਸੰਭਾਲ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ  ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।

ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 326 ਵੈਟਰਨਰੀ ਅਫਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ।

ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੂੰਹਖੁਰ ਅਤੇ ਗਲਘੋਟੂ (ਹੈਮੋਰੈਜਿਕ ਸੈਪਟੀਸੀਮੀਆ) ਵਿਰੁੱਧ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ 30 ਜੂਨ, 2024 ਤੱਕ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੂੰ ਇਸ ਮੁਹਿੰਮ ਨੂੰ ਨਿਰਧਾਰਤ ਸਮੇਂ ਅੰਦਰ ਨੇਪਰੇ ਚਾੜ੍ਹਨ ਦਾ ਭਰੋਸਾ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਰੰਜੀਵ ਬਾਲੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 78 ਫੀਸਦ ਅਤੇ 75 ਫੀਸਦ ਪਸ਼ੂਆਂ ਨੂੰ ਕ੍ਰਮਵਾਰ ਮੂੰਹਖੁਰ ਅਤੇ ਗਲਘੋਟੂ ਤੋਂ ਬਚਾਅ ਲਈ ਵੈਕਸੀਨ ਦੀ ਡੋਜ਼ ਲਗਾਈ ਗਈ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਕਿੱਤੇ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਵਿਭਾਗ ਵੱਲੋਂ ਦੁਧਾਰੂ ਪਸ਼ੂਆਂ ਦੀ ਖਰੀਦ ’ਤੇ ਜਨਰਲ ਵਰਗ ਨੂੰ 25 ਫੀਸਦੀ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਯੋਜਨਾ ਤਹਿਤ ਪ੍ਰਤੀ ਪਸ਼ੂ ਨਿਰਧਾਰਤ ਰੇਟ  70,000 ਰੁਪਏ ਹੈ। ਵਿਭਾਗ ਨੇ 2023-24 ਦੌਰਾਨ 1,089 ਦੁਧਾਰੂ ਪਸ਼ੂਆਂ ਲਈ ਲਗਭਗ 2 ਕਰੋੜ ਰੁਪਏ ਵਿੱਤੀ ਸਹਾਇਤਾ ਵਜੋਂ ਦਿੱਤੇ ਹਨ। 

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਰਾਸ਼ਟਰੀ ਪਸ਼ੂਧਨ ਯੋਜਨਾ ਤਹਿਤ ਪਿਛਲੇ ਪੰਜ ਹਫ਼ਤਿਆਂ ਦੌਰਾਨ ਪਸ਼ੂ ਪਾਲਕਾਂ ਨੂੰ 7200 
 ਦੁਧਾਰੂ ਪਸ਼ੂਆਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਯੋਜਨਾ ਤਹਿਤ ਛੋਟੇ/ਦਰਮਿਆਨੇ ਦੁੱਧ ਉਤਪਾਦਕਾਂ ਨੂੰ ਇੱਕ ਤੋਂ ਪੰਜ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget