Debt on Punjab: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣ ਜ਼ਾਬਤੇ ਦੌਰਾਨ 2500 ਕਰੋੜ ਰੁਪਏ ਦਾ ਹੋਰ ਕਰਜ਼ਾ ਲੈ ਲਿਆ ਹੈ। ਇਹ ਕਰਜ਼ਾ ਸਰਕਾਰ ਨੇ 2037 ਤੱਕ ਵਾਪਸ ਕਰਨਾ ਹੈ। ਇਸ ਦਾ ਖੁਲਾਸਾ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਕੀਤਾ ਗਿਆ। ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮਾਨ ਸਰਕਾਰ ਨੇ 2500 ਕਰੋੜ ਰੁਪਏ ਦਾ ਹੋਰ ਕਰਜ਼ਾ ਲੈ ਲਿਆ ਹੈ।
ਇਸ ਹਿਸਾਬ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ 2 ਸਾਲਾਂ ਦੇ ਕਾਰਜ਼ਕਾਲ 'ਚ 75,000 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ। ਪਰ ਇਸ ਦਾ ਕੋਈ ਹਿਸਾਬ ਨਹੀਂ ਹੈ। ਮਾਨ ਸਰਕਾਰ ਨੇ ਨਾਂ ਤਾਂ ਕੋਈ ਨਵਾਂ ਹਾਈਵੇ ਤਿਆਰ ਕੀਤਾ ਹੈ ਅਤੇ ਨਾ ਹੀ ਪੰਜਾਬ ਦੇ ਵਿਕਾਸ 'ਤੇ ਪੈਸਾ ਖਰਚ ਕੀਤਾ ਹੈ। ਇਸ ਦਾ ਹਿਸਾਬ ਪੰਜਾਬੀ ਚੋਣਾਂ 'ਚ ਜ਼ਰੂਰ ਲੈਣਗੇ।
ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਮਾਨ ਸਰਕਾਰ ਨੂੰ ਘੇਰਿਆ ਹੈ। ਉਹਨਾਂ ਨੇ ਵੀ 2500 ਕਰੋੜ ਰੁਪਏ ਦੇ ਕਰਜ਼ੇ 'ਤੇ ਸਵਾਲ ਖੜ੍ਹੇ ਕੀਤੇ ਹਨ। ਚਰਨਜੀਤ ਸਿੰਘ ਚੰਨੀ ਨੇ ਸਵਾਲਾਂ 'ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਵਾਬ ਦਿੱਤਾ ਹੈ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਚੋਣ ਜ਼ਾਬਤੇ ਵਿੱਚ ਅਸੀਂ ਜੇਕਰ ਕਰਜ਼ਾ ਲਿਆ ਹੈ ਤਾਂ ਉਹ ਕੰਮ ਕਰਨ ਲਈ ਹੀ ਲਿਆ ਹੈ। ਚਰਨਜੀਤ ਸਿੰਘ ਚੰਨੀ ਵਾਂਗ ਨਹੀਂ ਕਿ 2022 ਦੇ ਚੋਣ ਜ਼ਾਬਤੇ ਵਿੱਚ ਜਿਵੇਂ ਉਹਨਾਂ ਨੇ ਘਪਲਾ ਕੀਤਾ ਸੀ। ਉਹਨਾਂ ਦੇ ਰਿਸ਼ਤੇਦਾਰਾਂ ਦੇ ਘਰ 'ਚੋਂ 10 ਕਰੋੜ ਰੁਪਏ ਮਿਲ ਰਹੇ ਸਨ।
ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਹਨਾਂ ਦੀ ਭਾਜਪਾ ਨਾਲ ਪਤਾ ਨਹੀਂ ਕੀ ਸੈਟਿੰਗ ਹੈ ਜੋ ਇਹਨਾਂ ਖਿਲਾਫ਼ ਕਾਰਵਾਈ ਹੀ ਨਹੀਂ ਕਰ ਰਹੇ। ਮੀਤ ਹੇਅਰ ਨੇ ਕਿਹਾ ਕਿ ਜੇਕਰ ਚੰਨੀ ਇੰਨਾ ਹੀ ਇਮਾਨਦਾਰ ਹੈ ਤਾਂ ਫਿਰ 2022 ਦੀਆਂ ਚੋਣਾਂ ਦੋ ਥਾਵਾਂ ਤੋਂ ਕਿਉਂ ਹਾਰ ਗਏ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial