ਪੰਜਾਬ ਸਰਕਾਰ ਵੱਲੋਂ ਪੰਜ ਆਈਏਐਸ ਤੇ ਇੱਕ ਪੀਸੀਐਸ ਅਫਸਰਾਂ ਦੇ ਤਬਾਦਲੇ
ਏਬੀਪੀ ਸਾਂਝਾ | 27 Nov 2020 02:28 PM (IST)
ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪੰਜ ਆਈਏਐਸ ਤੇ ਇੱਕ ਪੀਸੀਐਸ ਅਧਿਕਾਰੀ ਦਾ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।
ਸੰਕੇਤਕ ਤਸਵੀਰ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਪੰਜ ਆਈਏਐਸ ਤੇ ਇੱਕ ਪੀਸੀਐਸ ਅਧਿਕਾਰੀ ਦਾ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਆਈਏਐਸ ਅਧਿਕਾਰੀ ਕ੍ਰਿਪਾ ਸ਼ੰਕਰ ਸਰੋਜ ਨੂੰ ਐਨਆਰਆਈ ਮਾਮਲਿਆਂ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਾਣੋ ਕਿਸ ਨੂੰ ਮਿਲੀਆ ਟ੍ਰਾਂਸਫਰ ਆਰਡਰ: ਵਿਜੇ ਕੁਮਾਰ ਜੰਜੂਆ, ਆਈਏਐਸ, ਵਧੀਕ ਮੁੱਖ ਸਕੱਤਰ ਲੇਬਰ ਤੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ। ਉਨ੍ਹਾਂ ਨੂੰ ਆਈਏਐਸ ਕ੍ਰਿਪਾ ਸ਼ੰਕਰ ਸਰੋਜ ਦੀ ਥਾਂ ਇਹ ਜ਼ਿੰਮੇਦਾਰੀ ਦਿੱਤੀ ਗਈ ਹੈ। ਕ੍ਰਿਪਾ ਸ਼ੰਕਰ ਸਰੋਜ ਆਈਏਐਸ ਦੇ ਵਧੀਕ ਮੁੱਖ ਸਕੱਤਰ ਐਨਆਰਆਈ ਮਾਮਲੇ। ਅਨੁਰਾਗ ਵਰਮਾ, ਆਈਏਐਸ, ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ। ਇਸ ਤੋਂ ਇਲਾਵਾ ਪ੍ਰਮੁੱਖ ਸਕੱਤਰ, ਚੋਣ, ਪ੍ਰਮੁੱਖ ਸਕੱਤਰ, ਖੇਡਾਂ ਤੇ ਯੁਵਕ ਸੇਵਾ। ਕੇ ਸ਼ਿਵ ਪ੍ਰਸਾਦ, ਆਈਏਐਸ, ਪ੍ਰਮੁੱਖ ਸਕੱਤਰ ਟਰਾਂਸਪੋਰਟ, ਵਿੱਤ ਕਮਿਸ਼ਨਰ ਕਾਰਪੋਰੇਸ਼ਨ। ਡੀਕੇ ਤਿਵਾੜੀ ਆਈਏਐਸ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ। ਇਸ ਤੋਂ ਇਲਾਵਾ ਜੇਲ੍ਹ ਦੇ ਪ੍ਰਮੁੱਖ ਸਕੱਤਰ। ਦਲਵਿੰਦਰ ਜੀਤ ਸਿੰਘ ਪੀਸੀਐਸ, ਵਧੀਕ ਡਾਇਰੈਕਟਰ (ਪ੍ਰਸ਼ਾਸਨ), ਦਫਤਰ ਦੇ ਡਾਇਰੈਕਟਰ ਜਨਰਲ ਆਫ ਪੁਲਿਸ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904