Punjab News: ਪੰਜਾਬ ਸਰਕਾਰ ਨੇ ਸੂਬੇ ਦੇ 8 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਦੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ, ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ/ਨਿਯੁਕਤੀਆਂ ਕੀਤੀਆਂ ਗਈਆਂ ਹਨ, ਇੱਥੇ ਵੇਖੋ ਇਨ੍ਹਾਂ ਦੀ ਪੂਰੀ ਲਿਸਟ...
ਦੱਸ ਦੇਈਏ ਕਿ ਪੰਜਾਬ ਵਿੱਚ ਲਗਾਤਾਰ ਬਾਰਿਸ਼ ਤੋਂ ਬਾਅਦ ਹੜ੍ਹਾਂ ਦੀ ਸਥਿਤੀ ਨੇ ਚਿੰਤਾ ਵਧਾਈ ਹੋਈ ਹੈ। ਜਿਸ ਕਾਰਨ ਕਈ ਲੋਕ ਜਿੱਥੇ ਬੇਘਰ ਹੋ ਗਏ ਹਨ, ਉੱਥੇ ਹੀ ਕਈਆਂ ਨੇ ਆਪਣੀਆਂ ਜਾਨਾਂ ਵੀ ਗੁਆ ਦਿੱਤੀਆਂ ਹਨ। ਫਿਲਹਾਲ ਸਥਿਤੀ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਦੇ ਤਬਾਦਲੇ/ਨਿਯੁਕਤੀਆਂ ਸਣੇ ਹੋਰ ਸਕੂਲਾਂ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਵਿੱਚ ਹਦਾਇਤ ਕੀਤੀ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਅਨਾਜ ਖਰਾਬ ਹੋਣ ਦਾ ਖ਼ਤਰਾ ਹੈ, ਉੱਥੇ ਅਨਾਜ ਨੂੰ ਤੁਰੰਤ ਸੁਰੱਖਿਅਤ ਥਾਂ 'ਤੇ ਤਬਦੀਲ ਕੀਤਾ ਜਾਵੇ। ਨਾਲ ਹੀ, ਇਹ ਯਕੀਨੀ ਬਣਾਇਆ ਜਾਵੇ ਕਿ ਸ਼ਿਫਟਿੰਗ ਦੌਰਾਨ ਅਨਾਜ ਦਾ ਪੂਰਾ ਰਿਕਾਰਡ ਮਿਡ-ਡੇਅ ਮੀਲ ਰਜਿਸਟਰ ਵਿੱਚ ਸਹੀ ਢੰਗ ਨਾਲ ਦਰਜ ਹੋਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।