ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ ਭਲਕੇ ਮਨਾਇਆ ਜਾਵੇਗਾ ਈ.ਸੀ.ਸੀ.ਈ. ਦਿਨ
Punjab News : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 21 ਜੁਲਾਈ 2023 ਨੂੰ ਅਰਲੀ ਚਾਈਲਡਹੁੱਡ ਕੇਅਰ ਐਡ ਐਜੂਕੇਸ਼ਨ (ਈ. ਸੀ. ਸੀ. ਈ.) ਦਿਨ ਮਨਾਇਆ ਜਾਵੇਗਾ।
Punjab News : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 21 ਜੁਲਾਈ 2023 ਨੂੰ ਅਰਲੀ ਚਾਈਲਡਹੁੱਡ ਕੇਅਰ ਐਡ ਐਜੂਕੇਸ਼ਨ (ਈ. ਸੀ. ਸੀ. ਈ.) ਦਿਨ ਮਨਾਇਆ ਜਾਵੇਗਾ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ 'ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ। ਅਰਲੀ ਚਾਈਲਡਹੁੱਡ ਕੇਅਰ ਐਡ ਐਜੂਕੇਸ਼ਨ ਲਈ ਇਹ ਸਲੋਗਨਾ “ਬੱਚੇ ਦੇ ਸਕੂਲ ਦੀ ਤਿਆਰੀ ਹੈ, ਘਰ-ਘਰ ਦੀ ਜਿੰਮੇਵਾਰੀ ਹੈ" ਜਾਰੀ ਕੀਤਾ ਹੈ।
ਕੈਬਨਿਟ ਮੰਤਰੀ ਨੇ ਈ.ਸੀ.ਸੀ.ਈ ਦਿਨ ਮਨਾਉਣ ਲਈ ਸਮੂਹ ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਆਂਗਣਵਾੜੀ ਸੈਟਰਾਂ ਵਿਚ (ਸਿਵਾਏ ਹੜ੍ਹ ਪ੍ਰਭਾਵਿਤ ਇਲਾਕੇ) ਈ.ਸੀ.ਸੀ.ਈ. ਦਿਨ ਮਨਾਉਣ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਆਮ ਨਾਗਰਿਕਾਂ, ਲੋਕ ਭਲਾਈ ਜਥੇਬੰਦੀਆਂ, ਪੰਚਾਇਤਾਂ ਅਤੇ ਐਨ.ਆਰ.ਆਈ. ਪੰਜਾਬੀਆਂ ਨੂੰ ਅਪੀਲ ਕੀਤੀ ਸੀ ਕਿ ਸੂਬੇ ਵਿੱਚ ਚੱਲ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਲੋੜੀਂਦੀਆਂ ਵਸਤੂਆਂ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣਾ ਯੋਗਦਾਨ ਪਾਉਣ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ।
ਮੰਤਰੀ ਨੇ ਦੱਸਿਆ ਸੀ ਕਿ ਵਿਭਾਗ ਵੱਲੋਂ ਆਂਗਣਵਾੜੀ ਸੈਂਟਰਾਂ ਦੀਆਂ ਇੱਕ ਹਜ਼ਾਰ ਬਿਲਡਿੰਗਾਂ ਦੀ ਨੁਹਾਰ ਬਦਲਣ ਲਈ ਰੂਰਲ ਡਿਵੈਲਪਮੈਂਟ ਵਿਭਾਗ ਨਾਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਪਖਾਨਿਆਂ ਦੀ ਉਸਾਰੀ ਲਈ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ