Punjab Breaking News Live 28 August 2024 : ਮਾਨ ਸਰਕਾਰ ਦਾ ਇੱਕ ਹੋਰ U Turn, ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਕੱਲ੍ਹ, ਕੰਗਨਾ ਰਣੌਤ ਤੋਂ ਬਾਅਦ ਹੁਣ ਐਮਰਜੈਂਸੀ ਫਿਲਮ ਬਣਾਉਣ ਵਾਲੇ ਕਸੂਤੇ ਫਸੇ
Punjab Breaking News Live 28 August 2024 : ਮਾਨ ਸਰਕਾਰ ਦਾ ਇੱਕ ਹੋਰ U Turn, ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ ਕੱਲ੍ਹ, ਕੰਗਨਾ ਰਣੌਤ ਤੋਂ ਬਾਅਦ ਹੁਣ ਐਮਰਜੈਂਸੀ ਫਿਲਮ ਬਣਾਉਣ ਵਾਲੇ ਕਸੂਤੇ ਫਸੇ
Drone Movement at Amritsar Airport: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੋਮਵਾਰ ਰਾਤ ਸ਼ੱਕੀ ਡ੍ਰੋਨ ਦੀ ਆਵਾਜਾਈ ਕਾਰਨ ਉਡਾਣਾਂ ਨੂੰ 3 ਘੰਟੇ ਲਈ ਰੋਕਣਾ ਪਿਆ। ਡ੍ਰੋਨ ਦੀ ਆਵਾਜਾਈ ਕਾਰਨ ਏਅਰ ਇੰਡੀਆ ਦੀ ਦਿੱਲੀ-ਅੰਮ੍ਰਿਤਸਰ ਫਲਾਈਟ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਲਈ ਰਾਤ ਨੂੰ ਹੀ ਉਸ ਨੂੰ ਦਿੱਲੀ ਵਾਪਸ ਪਰਤਣਾ ਪਿਆ। ਡ੍ਰੋਨ ਕਾਰਨ ਸਵੇਰੇ 10 ਵਜੇ ਤੋਂ 1 ਵਜੇ ਤੱਕ ਉਡਾਣਾਂ ਦੀ ਆਵਾਜਾਈ ਰੋਕ ਦਿੱਤੀ ਗਈ।
ਹਵਾਈ ਅੱਡੇ ਦੇ ਸੂਤਰਾਂ ਅਨੁਸਾਰ 3 ਡ੍ਰੋਨਾਂ ਦੀ ਮੂਵਮੈਂਟ ਦੇਖੀ ਗਈ। ਇਹ ਮੂਵਮੈਂਟ ਰਾਤ 10.15 ਤੋਂ ਰਾਤ 11 ਵਜੇ ਤੱਕ ਹੋਈ। ਇਸ ਦੌਰਾਨ ਡ੍ਰੋਨ ਕਦੇ ਏਅਰਪੋਰਟ ਦੇ ਉੱਪਰ ਆ ਜਾਂਦਾ ਸੀ ਤੇ ਕਦੇ ਸਾਈਡ 'ਤੇ ਚਲਾ ਜਾਂਦਾ ਸੀ। ਇਨ੍ਹਾਂ ਵਿੱਚੋਂ ਦੋ ਡ੍ਰੋਨ ਰਾਜਾਸਾਂਸੀ ਵਾਲੇ ਪਾਸੇ ਹਵਾਈ ਅੱਡੇ ਦੀ ਹੱਦ ਨੇੜੇ ਤੇ ਟਰਮੀਨਲ ਦੇ ਪਿਛਲੇ ਪਾਸੇ ਦੇਖੇ ਗਏ। ਜਦੋਂ ਏਅਰ ਟ੍ਰੈਫਿਕ ਕੰਟਰੋਲ (ਏਟੀਸੀ) ਨੇ ਅੱਗੇ ਜਾਣਕਾਰੀ ਦਿੱਤੀ ਤਾਂ ਸੁਰੱਖਿਆ ਕਾਰਨਾਂ ਕਰਕੇ ਉਡਾਣ ਦੀ ਆਵਾਜਾਈ ਰੋਕ ਦਿੱਤੀ ਗਈ।
Cow Lineage: ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਪੂਨਮਦੀਪ ਕੌਰ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ’ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕੋਲੋਂ ਰਜਿਸਟਰਡ ਕਰਵਾਉਣ ਤਾਂ ਕਿ ਗਊਵੰਸ਼ ਨੂੰ ਲੈ ਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਕ ਹੋਰ ਹੁਕਮ ਤਹਿਤ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਜ਼ਿਲ੍ਹੇ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਵਰਤੀ ਜਾਂਦੀ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ/ ਚਾਇਨਾ ਡੋਰ ਅਤੇ ਮਾਂਜਾ (ਕੱਚ ਦੇ ਪਾਊਡਰ ਲੱਗੇ ਹੋਏ ਧਾਗੇ) ਨੂੰ ਵੇਚਣ/ ਖਰੀਦਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਧਾਗੇ ਵਾਲੀ ਡੋਰ ’ਤੇ ਲਾਗੂ ਨਹੀ ਹੋਵੇਗੀ। ਇਹ ਪਾਬੰਦੀਆਂ ਦੇ ਹੁਕਮ 23 ਅਕਤੂਬਰ, 2024 ਤੱਕ ਲਾਗੂ ਰਹਿਣਗੇ।
Punjab News: ਪੰਜਾਬ ਵਿੱਚ ਸਰਕਾਰੀ ਜਾਂ ਕੱਚੇ ਮੁਲਾਜ਼ਮਾਂ ਦੇ ਨਾਲ ਨਾਲ ਬੇਰੋਜ਼ਗਾਰ ਨੌਜਵਾਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤੀ ਕੋਠੀ ਦੇ ਬਾਹਰ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਹੁਣ ਇਹਨਾਂ ਧਰਨੇ ਦੌਰਾਨ ਸੁਰੱਖਿਆ ਲਈ ਪੁਲਿਸ ਤੋਂ ਇਲਾਵਾ ਸਰਕਾਰੀ ਅਧਿਆਪਕਾਂ ਦੀ ਵੀ ਡਿਊਟੀ ਲਗਾਈ ਜਾਵੇਗੀ। ਇਹਨਾਂ ਸਰਕਾਰੀ ਮਾਸਟਰਾਂ ਨੂੰ ਹੁਣ ਡਿਊਟੀ ਮੈਜਿਸਟ੍ਰੇਟ ਨਿਯੁਕਤ ਕੀਤਾ ਗਿਆ ਹੈ। ਪ੍ਰਸ਼ਾਸਨ ਨੇ ਜ਼ਿਲ੍ਹਾ ਸੰਗਰੂਰ ਵਿੱਚ ਅਜਿਹੇ ਹੁਕਮ ਜਾਰੀ ਕੀਤੇ ਹਨ।
ਸੰਗਰੂਰ ਦੇ ਐਸਡੀਐਮ ਦੇ ਹੁਕਮਾਂ ’ਤੇ 2 ਪ੍ਰਿੰਸੀਪਲਾਂ ਅਤੇ 3 ਅਧਿਆਪਕਾਂ ਸਮੇਤ 7 ਅਧਿਕਾਰੀਆਂ ਨੂੰ ਡਿਊਟੀ ਮੈਜਿਸਟਰੇਟ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਇੱਕ ਜ਼ਿਲ੍ਹਾ ਭਾਸ਼ਾ ਅਫ਼ਸਰ ਅਤੇ ਬਾਗਬਾਨੀ ਦਾ ਇੱਕ ਡਿਪਟੀ ਡਾਇਰੈਕਟਰ ਵੀ ਸ਼ਾਮਲ ਹੈ।
Punjab Weather Update: ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ 24 ਘੰਟਿਆਂ ਵਿੱਚ ਔਸਤਨ 11.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੰਗਲਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ 'ਚ 1.8 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 37.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੂਰੇ ਸੂਬੇ 'ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਸ਼ਾਮ ਤੱਕ ਪੰਜਾਬ ਦੇ ਅੰਮ੍ਰਿਤਸਰ ਵਿੱਚ 3.8, ਬਰਨਾਲਾ ਵਿੱਚ 14.4, ਬਠਿੰਡਾ ਵਿੱਚ 5.7, ਫਤਿਹਗੜ੍ਹ ਸਾਹਿਬ ਵਿੱਚ 27.6, ਗੁਰਦਾਸਪੁਰ ਵਿੱਚ 15.7, ਕਪੂਰਥਲਾ ਵਿੱਚ 22.6, ਲੁਧਿਆਣਾ ਵਿੱਚ 15.1, ਪਠਾਨਕੋਟ ਵਿੱਚ 42.7, ਪਟਿਆਲਾ ਵਿੱਚ 44.5, ਸੰਗਰੂਰ ਵਿੱਚ 19.4 ਮਿ.ਮੀ. ਰਿਕਾਰਡ ਕੀਤਾ ਗਿਆ।
ਪਿਛੋਕੜ
Punjab Breaking News Live 28 August 2024 : ਪੰਜਾਬ ਸਰਕਾਰ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਦੀ ਮਦਦ ਨਾਲ ਪੰਜਾਬ ਦੇ 8 ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰ ਕਾਲਜਾਂ ਵਜੋਂ ਅਪਗ੍ਰੇਡ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਸਰਕਾਰ ਨੇ ਹੁਣ ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰ ਕਾਲਜਾਂ ਵਿੱਚ ਅਪਗ੍ਰੇਡ ਨਾ ਕਰਨ ਦਾ ਫੈਸਲਾ ਕੀਤਾ ਹੈ। ਕਿਉਂਕਿ ਵਿਦਿਆਰਥੀ ਜਥੇਬੰਦੀਆਂ ਦੇ ਨਾਲ-ਨਾਲ ਵਿਰੋਧੀ ਪਾਰਟੀਆਂ ਸਮੇਤ ਪ੍ਰੋਫੈਸਰਾਂ ਨੇ ਸਰਕਾਰ ਦੀ ਸਿੱਖਿਆ ਰਣਨੀਤੀ 'ਤੇ ਸਵਾਲ ਉਠਾਏ ਸਨ।
Punjab News: ਮਾਨ ਸਰਕਾਰ ਦਾ ਇੱਕ ਹੋਰ U Turn, ਭਾਰੀ ਵਿਰੋਧ ਤੋਂ ਬਾਅਦ ਆਖਰ ਫੈਸਲਾ ਵਾਪਸ ਲੈਣਾ ਹੀ ਪਿਆ
Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਪੰਜਾਬ ਕੈਬਨਿਟ ਦੀ ਮੀਟਿੰਗ 29 ਅਗਸਤ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ-1 ਦੀ ਦੂਜੀ ਮੰਜ਼ਿਲ 'ਤੇ ਹੋਵੇਗੀ। ਇਸ ਤੋਂ ਪਹਿਲਾਂ 14 ਅਗਸਤ ਨੂੰ ਸੀਐਮ ਮਾਨ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ ਹੋਈ ਸੀ। 14 ਅਗਸਤ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪੰਜਾਬ ਵਿੱਚ ਗੈਰ-ਕਾਨੂੰਨੀ ਕਲੋਨੀਆਂ 'ਚ ਰਹਿ ਰਹੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ, ਗੈਰ-ਕਾਨੂੰਨੀ ਕਾਲੋਨੀਆਂ ਜਿੱਥੇ 31 ਜੁਲਾਈ, 2024 ਤੋਂ ਪਹਿਲਾਂ ਖਰੀਦ ਸੌਦੇ ਹੋਏ ਹਨ, ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਨੋ ਇਤਰਾਜ਼ ਐਨਓਸੀ ਦੀ ਜ਼ਰੂਰਤ ਨੂੰ ਖਤਮ ਕਰਨ ਦਾ ਫੈਸਲਾ ਮੰਤਰੀ ਮੰਡਲ ਵਿੱਚ ਲਿਆ ਗਿਆ।
Kangana Ranaut Emergency Film: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦੇ ਕਿਰਦਾਰ ਅਤੇ ਇਤਿਹਾਸ ਪੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਵਾਲੀ ਕੰਗਨਾ ਰਣੌਤ ਦੀ ‘ਐਮਰਜੰਸੀ’ (Emergency) ਫ਼ਿਲਮ ਦੇ ਨਿਰਮਾਤਾਵਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਸਿੱਖ-ਵਿਰੋਧੀ ਭਾਵਨਾ ਵਾਲੇ ਇਤਰਾਜ਼ਯੋਗ ਦ੍ਰਿਸ਼ ਕੱਟਣ ਲਈ ਕਿਹਾ ਹੈ।ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਵੱਲੋਂ ਭੇਜੇ ਗਏ ਨੋਟਿਸ ਵਿੱਚ ਕੰਗਨਾ ਰਣੌਤ (Kangana Ranaut) ਸਮੇਤ ਫ਼ਿਲਮ ਦੇ ਨਿਮਰਾਤਾਵਾਂ ਨੂੰ ਜਾਰੀ ਕੀਤਾ ਗਿਆ ਟ੍ਰੇਲਰ ਵੀ ਜਨਤਕ ਅਤੇ ਸੋਸ਼ਲ ਮੀਡੀਆ ਮੰਚਾਂ ਤੋਂ ਹਟਾ ਕੇ ਸਿੱਖ ਕੌਮ ਪਾਸੋਂ ਲਿਖਤੀ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ।
- - - - - - - - - Advertisement - - - - - - - - -