ਪੜਚੋਲ ਕਰੋ
(Source: ECI/ABP News)
Punjab News: ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਅੱਜ ਮੋਹਾਲੀ 'ਚ ਖੁੱਲ੍ਹੇਗਾ ਰੇਤਾ-ਬੱਜਰੀ ਵਿਕਰੀ ਕੇਂਦਰ, ਵਧਦੀਆਂ ਕੀਮਤਾਂ 'ਤੇ ਲੱਗੇਗੀ ਲਗਾਮ
Punjab News: ਪੰਜਾਬ 'ਚ ਰੇਤਾ ਬੱਜਰੀ ਦੇ ਭਾਅ ਅਸਮਾਨੀ ਚੜ੍ਹਨ ਕਾਰਨ ਵੱਡੀ ਪੱਧਰ 'ਤੇ ਵਿਕਾਸ ਕਾਰਜ ਰੁਕ ਗਏ ਸਨ ਜਿਸ ਕਾਰਨ ਰੇਤੇ ਬੱਜਰੀ ਨਾਲ ਜੁੜਿਆ ਹਰ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਸੀ
![Punjab News: ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਅੱਜ ਮੋਹਾਲੀ 'ਚ ਖੁੱਲ੍ਹੇਗਾ ਰੇਤਾ-ਬੱਜਰੀ ਵਿਕਰੀ ਕੇਂਦਰ, ਵਧਦੀਆਂ ਕੀਮਤਾਂ 'ਤੇ ਲੱਗੇਗੀ ਲਗਾਮ Punjab Government will open first sale center of sand & gravel in Mohali Punjab News: ਪੰਜਾਬ ਦੇ ਲੋਕਾਂ ਲਈ ਵੱਡੀ ਰਾਹਤ, ਅੱਜ ਮੋਹਾਲੀ 'ਚ ਖੁੱਲ੍ਹੇਗਾ ਰੇਤਾ-ਬੱਜਰੀ ਵਿਕਰੀ ਕੇਂਦਰ, ਵਧਦੀਆਂ ਕੀਮਤਾਂ 'ਤੇ ਲੱਗੇਗੀ ਲਗਾਮ](https://feeds.abplive.com/onecms/images/uploaded-images/2022/12/19/e96ed4445e525c55bbc7ad80c6b653211671421067190345_original.jpg?impolicy=abp_cdn&imwidth=1200&height=675)
sand gravel
ਸ਼ੰਕਰ ਦਾਸ ਦੀ ਰਿਪੋਰਟ
Punjab News: ਪੰਜਾਬ 'ਚ ਰੇਤਾ ਬੱਜਰੀ ਦੇ ਭਾਅ ਅਸਮਾਨੀ ਚੜ੍ਹਨ ਕਾਰਨ ਵੱਡੀ ਪੱਧਰ 'ਤੇ ਵਿਕਾਸ ਕਾਰਜ ਰੁਕ ਗਏ ਸਨ ਜਿਸ ਕਾਰਨ ਰੇਤੇ ਬੱਜਰੀ ਨਾਲ ਜੁੜਿਆ ਹਰ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਸੀ ਪਰ ਹੁਣ ਪੰਜਾਬ ਸਰਕਾਰ ਦੇ ਫ਼ੈਸਲੇ ਨਾਲ ਇੱਕ ਉਮੀਦ ਜਾਗੀ ਹੈ। ਹੁਣ ਪੰਜਾਬ ਸਰਕਾਰ ਨੇ ਮਾਈਨਿੰਗ ਮਾਫੀਆ 'ਤੇ ਸ਼ਿਕੰਜਾ ਕੱਸਦਿਆਂ ਰੇਤਾ-ਬੱਜਰੀ ਵਿਕਰੀ ਕੇਂਦਰ ਖੋਲ੍ਹਣ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਅੱਜ ਮੋਹਾਲੀ ਵਿੱਚ ਪਹਿਲਾ ਵਿਕਰੀ ਕੇਂਦਰ ਖੋਲ੍ਹਣ ਜਾ ਰਹੀ ਹੈ, ਜਿਸ ਵਿੱਚ ਰੇਤਾ-ਬੱਜਰੀ ਵੇਚਣ ਦਾ ਕੰਮ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਇੱਕ ਪਾਸੇ ਰੇਤਾ-ਬੱਜਰੀ ਦੀਆਂ ਵਧਦੀਆਂ ਕੀਮਤਾਂ 'ਤੇ ਲਗਾਮ ਲੱਗੇਗੀ, ਉੱਥੇ ਹੀ ਰੇਤ ਮਾਫ਼ੀਆ 'ਤੇ ਵੀ ਕਾਬੂ ਪਾਇਆ ਜਾ ਸਕੇਗਾ ਤੇ ਪੰਜਾਬ ਦੇ ਲੋਕਾਂ ਨੂੰ ਰੇਤ ਆਸਾਨੀ ਨਾਲ ਮਿਲ ਸਕੇਗੀ।
ਇਹ ਜਾਣਕਾਰੀ ਖਣਨ ਮੰਤਰੀ ਹਰਜੋਤ ਬੈਂਸ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ। ਉਹਨਾਂ ਕਿਹਾ ਹੈ ਕਿ "ਪੰਜਾਬ ਵਿੱਚ ਮਾਈਨਿੰਗ ਮਾਫੀਆ ਦਾ ਅੰਤ...ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਰੇਤਾ-ਬੱਜਰੀ ਦੀ ਵਿਕਰੀ ਕੇਂਦਰ ਦਾ ਮੋਹਾਲੀ 'ਚ ਉਦਘਾਟਨ ਕਰਨ ਜਾ ਰਹੇ ਹਨ, , ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਸਰਕਾਰ ਵੱਲੋਂ ਮਾਈਨਿੰਗ ਮਾਫੀਆ ਨੂੰ ਖਤਮ ਕਰਕੇ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਅਜਿਹੇ ਵਿਕਰੀ ਕੇਂਦਰ ਖੋਲ੍ਹੇ ਜਾਣਗੇ।"
ਵਿਕਰੀ ਕੇਂਦਰਾਂ 'ਤੇ ਸਮੱਗਰੀ ਦੀ ਕੀਮਤ ਵੀ ਸੂਬਾ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ। ਇਹ ਵਿਕਰੀ ਕੇਂਦਰ ਈਕੋ ਸਿਟੀ, ਨਿਊ ਚੰਡੀਗੜ੍ਹ ਐਸ.ਏ.ਐਸ. ਨਗਰ (ਮੁਹਾਲੀ) ਵਿਚ ਖੋਲ੍ਹਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਸਾਲ 2018 ਵਿਚ ਬਣਾਈ ਗਈ ਰੇਤ ਅਤੇ ਬੱਜਰੀ ਮਾਈਨਿੰਗ ਨੀਤੀ ਦੇ ਅਨੁਸਾਰ ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਰਾਜ ਨੂੰ ਸਾਲਾਨਾ ਆਧਾਰ 'ਤੇ ਲਗਭਗ 350 ਲੱਖ ਟਨ ਨਿਰਮਾਣ ਸਮੱਗਰੀ ਦੀ ਲੋੜ ਹੈ।
ਦੱਸ ਦੇਈਏ ਕਿ ਪੰਜਾਬ 'ਚ ਮਾਈਨਿੰਗ 'ਤੇ ਪਾਬੰਦੀ ਅਤੇ ਸੂਬੇ ਦੀ ਮਾਈਨਿੰਗ ਨੀਤੀ ਨਾ ਬਣਾਏ ਜਾਣ ਕਾਰਨ ਰੇਤਾ-ਬੱਜਰੀ ਦੀਆਂ ਕੀਮਤਾਂ 'ਚ ਇਕਦਮ ਤੇਜ਼ੀ ਆਈ ਹੈ। ਇਸ ਕਾਰਨ ਜਿੱਥੇ ਆਮ ਆਦਮੀ ਲਈ ਆਪਣਾ ਘਰ ਬਣਾਉਣਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਕਈ ਸਰਕਾਰੀ ਪ੍ਰਾਜੈਕਟਾਂ ਦੇ ਨਿਰਮਾਣ ਕਾਰਜ ਵੀ ਠੱਪ ਹੋ ਗਏ ਹਨ। ਠੇਕੇਦਾਰਾਂ ਨੇ ਉਸਾਰੀ ਦਾ ਕੰਮ ਛੱਡ ਦਿੱਤਾ ਹੈ। ਰੇਤ ਮਾਫੀਆ 'ਤੇ ਨੱਥ ਪਾ ਕੇ ਲੋਕਾਂ ਨੂੰ ਸਸਤੇ ਭਾਅ 'ਤੇ ਰੇਤਾ-ਬੱਜਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਰਕਾਰ ਨੇ ਹੁਣ ਆਪਣੇ ਪੱਧਰ 'ਤੇ ਰੇਤਾ ਬਜਰੀ ਦੇ ਵਿਕਰੀ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪਟਿਆਲਾ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)