ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ : ਗੁਰਮੀਤ ਸਿੰਘ ਖੁੱਡੀਆਂ

Punjab News : ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਕਿਸਾਨਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ

Punjab News : ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਕਿਸਾਨਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਡੇਅਰੀ (Dairy) ਫਾਰਮਿੰਗ ਬਾਰੇ ਮੁਫ਼ਤ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਕਿਸਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਤੋਂ ਇਲਾਵਾ ਸਿਖਲਾਈ ਦੌਰਾਨ 350 ਰੁਪਏ ਪ੍ਰਤੀ ਦਿਨ ਵਜ਼ੀਫ਼ਾ ਵੀ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਉਮੀਦਵਾਰਾਂ ਨੂੰ ਦੁਧਾਰੂ ਪਸ਼ੂਆਂ ਦੀ ਖਰੀਦ ਅਤੇ ਸਾਂਭ-ਸੰਭਾਲ, ਨਸਲ ਸੁਧਾਰ, ਦੁੱਧ ਤੋਂ ਉਤਪਾਦ ਬਣਾਉਣ, ਪਸ਼ੂਆਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਣ, ਪਸ਼ੂਆਂ ਲਈ ਖੁਰਾਕ ਘਰ ਵਿੱਚ ਤਿਆਰ ਕਰਨ ਅਤੇ ਸਾਲ ਭਰ ਹਰਾ ਚਾਰਾ ਉਗਾਉਣ ਆਦਿ ਬਾਰੇ ਸਿਖਲਾਈ ਦਿੱਤੀ ਜਾਵੇਗੀ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਿਖਲਾਈ ਚਤਾਮਲੀ (ਰੂਪਨਗਰ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਤਰਨ ਤਾਰਨ ਅਤੇ ਸੰਗਰੂਰ ਵਿਖੇ ਸਥਿਤ 9 ਸਿਖਲਾਈ ਕੇਂਦਰਾਂ ਵਿੱਚ ਦਿੱਤੀ ਜਾਵੇਗੀ।

ਇਸ ਸਕੀਮ ਤਹਿਤ ਤਿੰਨ ਬੈਚਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਪਹਿਲੇ ਬੈਚ ਤਹਿਤ ਸਿਖਲਾਈ 24 ਜੁਲਾਈ ਤੋਂ 4 ਅਗਸਤ, 2023 ਤੱਕ ਹੋਵੇਗੀ ਅਤੇ ਇਸ ਸਬੰਧੀ ਕਾਊਂਸਲਿੰਗ 17 ਜੁਲਾਈ ਨੂੰ ਹੋਵੇਗੀ। ਦੂਜਾ ਬੈਚ 25 ਸਤੰਬਰ ਤੋਂ 6 ਅਕਤੂਬਰ, 2023 ਤੱਕ ਹੋਵੇਗਾ ਅਤੇ ਕਾਊਂਸਲਿੰਗ 18 ਸਤੰਬਰ ਨੂੰ ਹੋਵੇਗੀ। ਤੀਜਾ ਬੈਚ 28 ਨਵੰਬਰ ਤੋਂ 8 ਦਸੰਬਰ, 2023 ਤੱਕ ਹੋਵੇਗਾ ਅਤੇ ਇਸ ਲਈ ਕਾਊਂਸਲਿੰਗ 20 ਨਵੰਬਰ ਨੂੰ ਹੋਵੇਗੀ।

ਇਸ ਸਿਖਲਾਈ ਪ੍ਰੋਗਰਾਮ ਦੀ ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 18 ਤੋਂ 50 ਸਾਲ ਤੱਕ ਉਮਰ ਦੇ ਉਮੀਦਵਾਰ (ਪੁਰਸ਼ ਅਤੇ ਵਿਆਹੁਤਾ ਮਹਿਲਾ) ਸਿਖਲਾਈ ਲਈ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਦਾ ਦਿਹਾਤੀ ਖੇਤਰਾਂ ਨਾਲ ਸਬੰਧਤ ਹੋਣ ਤੋਂ ਇਲਾਵਾ 5ਵੀਂ ਪਾਸ ਹੋਣਾ ਲਾਜ਼ਮੀ ਹੈ। ਉਨ੍ਹਾਂ ਨੂੰ ਇੱਕ ਰੋਜ਼ਾ ਐਕਸਪੋਜ਼ਰ ਵਿਜ਼ਿਟ ਅਤੇ ਸਿਖਲਾਈ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਨੇ ਯੋਗ ਲਾਭਪਾਤਰੀਆਂ ਨੂੰ ਆਪਣੇ ਨਜ਼ਦੀਕੀ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦਫ਼ਤਰ ਨਾਲ ਸੰਪਰਕ ਕਰਨ ਲਈ ਕਿਹਾ। ਵਧੇਰੇ ਜਾਣਕਾਰੀ ਲਈ, ਇਛੁੱਕ ਉਮੀਦਵਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਫ਼ੋਨ ਨੰਬਰ 0172-5027285 ਉਤੇ ਵੀ ਸੰਪਰਕ ਕਰ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List

IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!

ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ

ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

ABP Premium

ਵੀਡੀਓਜ਼

100 ਰੁਪਏ ਦੇ ਸ਼ਗਨ ਪਿੱਛੇ ਵੋਟਾਂ ਨਾ ਪਾ ਦਿਓ-ਭਗਵੰਤ ਮਾਨਸੀਐਮ ਮਾਨ ਨੇ ਸੁਣਾਇਆ ਰਜਿੰਦਰ ਕੌਰ ਭੱਠਲ ਵਾਲਾ ਕਿੱਸਾRaja Warring ਲੁਧਿਆਣੇ ਭੱਜ ਗਿਆ-CM Bhagwant Mannਕੇਂਦਰ ਸਰਕਾਰ ਨੇ ਰੱਦ ਕੀਤੀ ਪੰਜਾਬ ਦੀ ਸਪੈਸ਼ਲ ਗਰਾਂਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
Bank Holiday: 4 ਦਿਨ ਬੰਦ ਰਹਿਣਗੇ ਬੈਂਕ, ਬਸ ਕੱਲ੍ਹ ਦਾ ਹੀ ਦਿਨ ਰਹੇਗਾ ਵਰਕਿੰਗ, ਜਾਣੋ ਆਪਣੇ ਸ਼ਹਿਰ ਦੀ ਬੈਂਕ Holiday List
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
IPL 2025: ਅਰਸ਼ਦੀਪ ਸਿੰਘ ਆ ਕੀ ਕਰ ਬੈਠੇ, ਮੈਗਾ ਨਿਲਾਮੀ ਤੋਂ ਪਹਿਲਾਂ ਖੜ੍ਹਾ ਹੋਇਆ ਵਿਵਾਦ, ਪ੍ਰੀਤੀ ਜ਼ਿੰਟਾ ਲਏਗੀ ਐਕਸ਼ਨ!
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਕੇਂਦਰ ਤੋਂ ਮੰਗਿਆ 1200 ਕਰੋੜ ਨਹੀਂ ਮਿਲਿਆ ਤਾਂ ਭੜਕੀ ਆਪ,ਕਿਹਾ- ਪੱਖਪਾਤੀ ਤੇ ਬਦਲਾਖੋਰੀ ਰਵੱਈਆ, ਜ਼ਿੰਮੇਵਾਰੀ ਤੋਂ ਭੱਜੀ ਭਾਜਪਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਮਹਿਲਾ ਬਣ ਕੇ ਉਲੰਪਿਕ ਮੈਡਲ ਜਿੱਤਣ ਵਾਲੀ ਮੁੱਕੇਬਾਜ਼ ਇਮਾਨ ਖਲੀਫ਼ ਨਿਕਲੀ ਮਰਦ! ਮੈਡੀਕਲ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
ਰਾਤ ਦੇ ਖਾਣੇ ਦਾ ਸਹੀ ਸਮੇਂ ਕੀ?ਜਾਣੋ ਲੇਟ ਨਾਈਟ ਖਾਣ ਦੇ ਨੁਕਸਾਨ, ਹੋ ਸਕਦੀ ਇਹ ਗੰਭੀਰ ਬਿਮਾਰੀ

HC ‘ਚ ਅੰਮ੍ਰਿਤਪਾਲ ਤੇ ਸਾਥੀਆਂ ‘ਤੇ NSA ਵਧਾਉਣ ਦੇ ਮਾਮਲੇ ਦੀ ਹੋਈ ਸੁਣਵਾਈ, ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ, 4 ਦਸੰਬਰ ਨੂੰ ਹੋਵੇਗੀ ਸੁਣਵਾਈ

ਲਾਰੈਂਸ ਬਿਸ਼ਨੋਈ ਦੇ ਪਰਿਵਾਰ ‘ਚ ਕੌਣ-ਕੌਣ ਤੇ ਕਿੰਨੇ ਲੋਕ ਅਪਰਾਧ ਦੀ ਦੁਨੀਆ ‘ਚ ਹੋਏ ਦਾਖਲ, ਪੜ੍ਹੋ ਪੂਰੀ ਕੁੰਡਲੀ

ਕੇਂਦਰ ਨੇ ਠੁਕਰਾਈ ਪੰਜਾਬ ਦੀ ਪਰਾਲੀ ਸਾਂਭਣ ਲਈ ਮੰਗੇ ਪੈਸਿਆਂ ਦੀ ਮੰਗ, ਕਿਹਾ-ਹਰਿਆਣਾ ਵਾਂਗ ਆਪਣੇ ਬਜਟ 'ਚੋਂ ਦਿਓ ਕਿਸਾਨਾਂ ਨੂੰ ਰਿਆਇਤਾਂ, ਜਵਾਬ ਸੁਣ ਔਖੀ-ਭਾਰੀ ਹੋਈ ਆਪ

Embed widget