ਪੜਚੋਲ ਕਰੋ

Punjab News: ਮਾਵਾਂ ਦੀ ਮੌਤ ਦਰ ਘਟਾਏਗੀ ਪੰਜਾਬ ਸਰਕਾਰ, ਸਰਕਾਰੀ ਹਸਪਤਾਲਾਂ 'ਚ ਭੇਜੀਆ ਜਾਣਗੀਆਂ ਨਵੀਆਂ ਤਕਨੀਕਾਂ

Punjab News: ਸਿਹਤ ਮੰਤਰੀ ਨੇ ਐਮ.ਐਮ.ਆਰ. 70 ਦੇ ਸਥਾਈ ਵਿਕਾਸ ਟੀਚੇ ਦੀ ਪ੍ਰਾਪਤੀ ਲਈ ਸੂਬੇ ਦੀ ਮਦਦ ਕਰਨ ਵਾਸਤੇ ਸਾਰੇ ਮੈਡੀਕਲ ਅਫਸਰਾਂ ਨੂੰ ਅੱਗੇ ਆਉਣ ਅਤੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦੀ ਅਪੀਲ ਕੀਤੀ।

Punjab News:  ਮਹਿਲਾਵਾਂ ਅਤੇ ਬੱਚਿਆਂ ਦੀ ਤੰਦਰੁਸਤ ਸਿਹਤ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਦੱਸਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਹਰ ਤਰ੍ਹਾਂ ਦੀ ਤਕਨੀਕੀ ਸਹੂਲਤ ਪ੍ਰਦਾਨ ਕਰਨ ਦਾ ਐਲਾਨ ਕੀਤਾ। ਮੌਜੂਦਾ ਸਮੇਂ  ਪੰਜਾਬ ਵਿੱਚ ਮਾਵਾਂ ਦੀ ਮੌਤ ਦਰ ਇੱਕ ਲੱਖ ਲਾਈਵ ਬਰਥ ਪਿੱਛੇ ਕੌਮੀ ਔਸਤ (97) ਦੇ ਮੁਕਾਬਲੇ 105 ਰਿਕਾਰਡ ਕੀਤੀ ਗਈ ਹੈ।

ਉਨ੍ਹਾਂ ਨੇ ਐਮ.ਐਮ.ਆਰ. 70 ਦੇ ਸਥਾਈ ਵਿਕਾਸ ਟੀਚੇ ਦੀ ਪ੍ਰਾਪਤੀ ਲਈ ਸੂਬੇ ਦੀ ਮਦਦ ਕਰਨ ਵਾਸਤੇ ਸਾਰੇ ਮੈਡੀਕਲ ਅਫਸਰਾਂ ਨੂੰ ਅੱਗੇ ਆਉਣ ਅਤੇ ਬਿਹਤਰ ਅਭਿਆਸਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਿਹਤਰ ਕਾਰਗੁਜ਼ਾਰੀ ਦਿਖਾਉਣ ਵਾਲੇ ਡਾਕਟਰਾਂ ਦਾ ਸਨਮਾਨ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਪਦਉੱਨਤੀ ਵਿੱਚ ਪਹਿਲ ਵੀ ਦਿੱਤੀ ਜਾਵੇਗੀ।

ਡਾ. ਬਲਬੀਰ ਸਿੰਘ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਏਮਜ਼ ਬਠਿੰਡਾ, ਵਾਤਾਵਰਣ ਅਤੇ ਮੌਸਮੀ ਤਬਦੀਲੀ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ‘ਮਾਵਾਂ ਦੀ ਮੌਤ ਦਰ ਘਟਾਉਣ ਲਈ ਤਕਨੀਕੀ ਦਖਲ’ ਵਿਸ਼ੇ ’ਤੇ ਕਰਵਾਈ ਗਈ ਰਾਜ ਪੱਧਰੀ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਸਨ। ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਖਾਸ ਕਰਕੇ ਮਹਿਲਾਵਾਂ ਅਤੇ ਬੱਚਿਆਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰੇਗੀ।

ਉਨ੍ਹਾਂ ਕਿਹਾ ਕਿ ਅਸੀਂ ਰਾਜ ਵਿੱਚ ਪੋਸਟ-ਪਾਰਟਮ ਹੈਮਰੇਜ (ਪੀਪੀਐਚ) ਨਾਲ ਸਬੰਧਤ ਜਣੇਪਾ ਮੌਤ ਦਰ ਨੂੰ ਘਟਾਉਣ ਲਈ ਸਰਕਾਰੀ ਹਸਪਤਾਲਾਂ ਵਿੱਚ ਹਰ ਤਕਨੀਕੀ ਸਹੂਲਤ, ਭਾਵੇਂ ਇਹ ਗੈਰ-ਨਿਊਮੈਟਿਕ ਐਂਟੀ ਸ਼ੌਕ ਗਾਰਮੈਂਟ (ਐਨਏਐਸਜੀ) ਜਾਂ ਯੂਟਰਾਈਨ ਬੈਲੂਨ ਟੈਂਪੋਨੇਡ (ਯੂਬੀਟੀ) ਹੋਵੇ, ਪ੍ਰਦਾਨ ਕਰਾਂਗੇ। ਇਸ ਤੋਂ ਪਹਿਲਾਂ ਪੀ.ਐਸ.ਸੀ.ਐਸ.ਟੀ. ਦੇ ਕਾਰਜਕਾਰੀ ਡਾਇਰੈਕਟਰ ਡਾ. ਜਤਿੰਦਰ ਕੌਰ ਅਰੋੜਾ ਨੇ ਦੱਸਿਆ ਕਿ ਕਿਵੇਂ ਦੋ ਜ਼ਿਲ੍ਹਿਆਂ- ਬਠਿੰਡਾ ਅਤੇ ਫਰੀਦਕੋਟ ਦੇ ਸਾਰੇ ਡਿਲੀਵਰੀ ਪੁਆਇੰਟਾਂ 'ਤੇ ਦੋ ਘੱਟ ਲਾਗਤ ਵਾਲੀਆਂ ਸਹੂਲਤਾਂ ਐਨ.ਏ.ਐਸ.ਜੀ. ਅਤੇ ਯੂਬੀਟੀ ਦੀ ਸ਼ੁਰੂਆਤ ਨਾਲ ਪੀਪੀਐਚ ਦੀ ਗੰਭੀਰ ਸਥਿਤੀ ਤੋਂ ਪ੍ਰਭਾਵਿਤ 73 ਮਾਵਾਂ ਦੀਆਂ ਜ਼ਿੰਦਗੀਆਂ ਬਚਾਈਆਂ ਗਈਆਂ। ਉਨ੍ਹਾਂ ਨੇ ਸਿਹਤ ਮੰਤਰੀ ਨੂੰ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਇਹ ਸਹੂਲਤਾਂ ਸ਼ੁਰੂ ਕਰਨ ਦੀ ਅਪੀਲ ਕੀਤੀ ਸੀ।

ਡਾਇਰੈਕਟਰ ਸਿਹਤ ਸੇਵਾਵਾਂ ਡਾ. ਆਦਰਸ਼ਪਾਲ ਕੌਰ ਨੇ ਮੈਡੀਕਲ ਪੇਸ਼ੇਵਰਾਂ ਨੂੰ ਪੀਪੀਐਚ ਅਤੇ ਹੋਰ ਖ਼ਤਰੇ ਵਾਲੀਆਂ ਸਥਿਤੀਆਂ ਦੀ ਜਲਦੀ ਪਛਾਣ ਕਰਨ ਅਤੇ ਅਜਿਹੇ ਮਰੀਜ਼ਾਂ ਨੂੰ ਸਮੇਂ ਸਿਰ ਰੈਫਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਾਰੀਆਂ ਸਿਹਤ ਸੰਸਥਾਵਾਂ ਲਈ ਰੈਫਰਲ ਪ੍ਰੋਟੋਕੋਲ ਬਣਾਉਣ 'ਤੇ ਵੀ ਜ਼ੋਰ ਦਿੱਤਾ। ਸਟੇਟ ਪ੍ਰੋਗਰਾਮ ਅਫ਼ਸਰ ਡਾ. ਇੰਦਰਦੀਪ ਕੌਰ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਡਾ. ਵਿਨੀਤ ਨਾਗਪਾਲ ਅਤੇ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਤੋਂ ਗਾਇਨੀਕੋਲੋਜਿਸਟ, ਨਰਸਾਂ ਅਤੇ ਟੈਕਨੀਸ਼ੀਅਨ ਸਮੇਤ ਵੱਖ-ਵੱਖ ਸਿਹਤ ਸੰਭਾਲ ਪੇਸ਼ੇਵਰਾਂ ਨੇ ਸਟੇਟ ਵਰਕਸ਼ਾਪ ਵਿੱਚ ਭਾਗ ਲਿਆ।

ਟਾਪ ਹੈਡਲਾਈਨ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
Embed widget