Punjab News: ਅਧਿਆਪਕਾਂ ਦੇ ਮਸਲੇ ਹੱਲ ਕਰੇਗੀ ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੰਨੀਆਂ ਇਹ ਮੰਗਾਂ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਤੇ ਕੋ-ਕਨਵੀਨਰਾਂ ਦੀ ਅਗਵਾਈ ਹੇਠ ਅਧਿਆਪਕ ਮਸਲਿਆਂ ਬਾਰੇ ਵਫ਼ਦ ਦੀ ਪੈਨਲ ਮੀਟਿੰਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਹੋਈ।
Punjab News: ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਤੇ ਕੋ-ਕਨਵੀਨਰਾਂ ਦੀ ਅਗਵਾਈ ਹੇਠ ਅਧਿਆਪਕ ਮਸਲਿਆਂ ਬਾਰੇ ਵਫ਼ਦ ਦੀ ਪੈਨਲ ਮੀਟਿੰਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਹੋਈ। ਮੀਟਿੰਗ ਵਿੱਚ ਵਫ਼ਦ ਨੇ ਸਿੱਖਿਆ ਵਿਭਾਗ ਵੱਲੋਂ ਲਗਾਤਾਰ ਲਈਆਂ ਜਾ ਰਹੀਆਂ ਪ੍ਰੀਖਿਆਵਾਂ, ਸੈਮੀਨਾਰ, ਬਾਲ ਦਿਵਸ ਮਨਾਉਣ ਲਈ ਮੌਕੇ ’ਤੇ ਪੱਤਰ ਜਾਰੀ ਕਰਨ ਜਿਹੇ ਕਾਰਜਾਂ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਘਨ ਪਾਉਣ ਦਾ ਜ਼ੋਰਦਾਰ ਵਿਰੋਧ ਕੀਤਾ।
ਅਧਿਆਪਕ ਦਲ ਪੰਜਾਬ ਦੇ ਪ੍ਰਧਾਨ ਤੇ ਸਾਂਝਾ ਅਧਿਆਪਕ ਮੋਰਚਾ ਦੇ ਕਨਵੀਨਰ ਗੁਰਜੰਟ ਸਿੰਘ ਵਾਲੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਮਸਲੇ ਹੱਲ ਨਾ ਕਰਨ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ 13 ਨਵੰਬਰ ਨੂੰ ਆਨੰਦਪੁਰ ਸਾਹਿਬ ਤੋਂ ਸਿੱਖਿਆ ਮੰਤਰੀ ਦੇ ਘਰ ਤੱਕ ਚਿਤਾਵਨੀ ਮਾਰਚ ਦਾ ਐਲਾਨ ਕੀਤਾ ਸੀ ਪਰ ਉਸ ਤੋਂ ਪਹਿਲਾਂ ਹੀ ਪੈਨਲ ਮੀਟਿੰਗ ਦਾ ਸਮਾਂ ਮਿਲ ਗਿਆ।
ਉਨ੍ਹਾਂ ਦੱਸਿਆ ਕਿ ਮਿਲੇ ਸਮੇਂ ਤਹਿਤ ਮੀਟਿੰਗ ਵਿੱਚ ਮੰਗ ਪੱਤਰ ਸਮੇਤ ਪੁਰਾਣੀ ਪੈਨਸ਼ਨ ਦੀ ਬਹਾਲੀ, ਸਾਰੇ ਵਰਗਾਂ ਦੇ ਕੱਚੇ ਅਧਿਆਪਕ ਪੱਕੇ ਕਰਨ, ਕੰਪਿਊਟਰ ਅਧਿਆਪਕਾਂ ਦਾ ਸਿੱਖਿਆ ਵਿਭਾਗ ਵਿੱਚ ਰਲੇਵਾਂ ਕਰਨ, ਮੈਰੀਟੋਰੀਅਸ ਤੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਪੱਕੇ ਕਰਨ, ਲੈਕਚਰਾਰਾਂ ਦੀ ਪਦਉੱਨਤੀ ’ਤੇ ਸਟੇਅ ਦੀ ਸ਼ਰਤ ਖਤਮ, ਅਧਿਆਪਕ ਤਬਾਦਲਾ ਨੀਤੀ ਵਿੱਚ ਕਰੋਨਿਕ ਬਿਮਾਰੀਆਂ ਨਾਲ ਪੀੜਤ ਅਧਿਆਪਕਾਂ ਲਈ ਹਰ ਮਹੀਨੇ ਦੇ ਆਖਰੀ ਹਫ਼ਤੇ ਪੋਰਟਲ ਖੋਲ੍ਹਣ ਦਾ ਭਰੋਸਾ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਨੇ ਵਿਕਟੇਮਾਈਜ਼ੇਸ਼ਨਾਂ ਦਾ ਹਫ਼ਤੇ ਵਿੱਚ ਹੱਲ ਤੇ ਵਿਭਾਗੀ ਪ੍ਰੀਖਿਆ ਲੈਣ ਵਾਲੇ ਨਿਯਮ ਰੱਦ ਕਰਨ ਤੱਕ ਕਿਸੇ ਵੀ ਅਧਿਆਪਕ ਦੀ ਸਾਲਾਨਾ ਤਰੱਕੀ ਨਾ ਰੋਕਣ, ਡੀਈਓ ਤੇ ਡਿਪਟੀ ਡੀਈਓ ਕੁਝ ਦਿਨਾਂ ਵਿੱਚ ਨਿਯੁਕਤ ਕਰਨ, ਵਿਦੇਸ਼ ਛੁੱਟੀ ਬਾਰੇ ਫ਼ੈਸਲਾ ਲੈਣ ਦਾ ਅਧਿਕਾਰ ਡੀਡੀਓ ਪੱਧਰ ’ਤੇ ਦੇਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਇਲਾਵਾ ਪ੍ਰਿੰਸੀਪਲਾਂ ਦੀਆਂ ਬਦਲੀਆਂ ਦੀ ਪ੍ਰਵਾਨਗੀ ਮੁੱਖ ਮੰਤਰੀ ਤੋਂ 30 ਨਵੰਬਰ ਤੱਕ ਲੈਣ ਦਾ ਭਰੋਸਾ ਮਿਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।