ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਛੇਤੀ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।


ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗਾਂ ਲਈ ਬੈਂਕ ਲੋਨ ਸਬੰਧੀ, ਦਿਵਿਆਗਾਂ ਨੂੰ ਮੁਫ਼ਤ ਕਣਕ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ।


ਦਿਵਿਆਂਗਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਮੰਤਰੀ ਵੱਲੋਂ ਦਿਵਿਆਂਗ ਐਸੋਸ਼ੀਏਸ਼ਨ ਨਾਲ ਅਗਲੀ ਮੀਟਿੰਗ 9 ਨਵੰਬਰ ਨੂੰ ਰੱਖੀ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਅਤੇ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨਾਂ ਨੇ ਜੋ ਵੀ ਜਾਇਜ਼ ਮੰਗਾਂ ਸੂਬਾ ਸਰਕਾਰ ਤੋਂ ਕੀਤੀਆਂ ਹਨ, ਨੂੰ ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਇਨ੍ਹਾਂ ਦਾ ਜਲਦ ਹੱਲ ਕੀਤਾ ਜਾਵੇਗਾ।


ਇਸ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਲਿੱਲੀ ਚੌਧਰੀ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ ਵੀ ਸ਼ਾਮਲ ਸਨ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: