Punjab News: ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸਖਤੀ ਦੇ ਰੌਂਅ ਵਿੱਛ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਹੈ। ਉਨ੍ਹਾਂ ਨੇ ਅਫਸਰਾਂ ਨਾਲ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਵਿਚਾਰ-ਚਰਚਾ ਕੀਤੀ ਹੈ। ਮੀਟਿੰਗ ਵਿੱਚ ਫਰੌਤੀ ਮੰਗਣ ਵਾਲੀਆਂ ਫੋਨ ਕਾਲਾਂ ਬਾਰੇ ਵੀ ਚਰਚਾ ਕੀਤੀ ਗਈ। ਪੁਲਿਸ ਨੂੰ ਫਿਰੌਤੀ ਸਬੰਧੀ ਕਾਲਾਂ 'ਤੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ।


ਇਸ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਦੀ ਤਿਆਰੀ 'ਚ ਹੈ। ਇਹ ਵੀ ਪਤਾ ਲੱਗਾ ਹੈ ਕਿ ਸਰਕਾਰ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਅਟੈਚ ਕਰੇਗੀ। ਨਸ਼ਾ ਤਸਕਰੀ ਦੇ ਗੰਭੀਰ ਮਾਮਲਿਆਂ ਵਿੱਚ ਜਾਇਦਾਦ ਕੁਰਕੀ 'ਤੇ ਵੀ ਵਿਚਾਰ ਕੀਤਾ ਗਿਆ ਹੈ।


ਇਸ ਦੇ ਨਾਲ ਹੀ ਨਸ਼ਿਆਂ ਨਾਲ ਸਬੰਧਤ ਕਾਨੂੰਨਾਂ ਵਿੱਚ ਸੋਧ ਕਰਨ ’ਤੇ ਵੀ ਵਿਚਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਿੰਡਾਂ ਦੀਆਂ ਪੰਚਾਇਤਾਂ ਨਸ਼ਾ ਮੁਕਤੀ ਲਈ ਮਤੇ ਪਾਸ ਕਰਨਗੀਆਂ। ਨਸ਼ਾ ਮੁਕਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਰਕਾਰ ਗ੍ਰਾਂਟ ਦੇਵੇਗੀ। ਇਸੇ ਤਰ੍ਹਾਂ ਇਲਾਕੇ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸਥਾਨਕ ਐਸਐਚਓ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:


Bank Privatisation: ਵੱਡੀ ਖਬਰ! SBI-PNB ਤੇ BoB ਸਣੇ ਕਿਹੜੇ ਬੈਂਕ ਹੋਣਗੇ ਪ੍ਰਾਈਵੇਟ? ਨੀਤੀ ਆਯੋਗ ਨੇ ਜਾਰੀ ਕੀਤੀ ਇਹ ਸੂਚੀ


Haryana News: ਮਹਿਲਾ ਕੋਚ ਵੱਲੋਂ ਹਰਿਆਣਾ ਦਾ ਸੀਐਮ 'ਤੇ ਗੰਭੀਰ ਇਲਜ਼ਾਮ, ਬੋਲੀ ਸੰਦੀਪ ਸਿੰਘ ਨੂੰ ਬਚਾ ਰਹੇ ਖੱਟਰ


 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ