ਪੜਚੋਲ ਕਰੋ

ਪੰਜਾਬ 'ਚ ਸਸਤੇ ਇਲਾਜ ਲਈ 'ਆਪ' ਸਰਕਾਰ ਚੁੱਕੇਗੀ ਵੱਡਾ ਕਦਮ, ਸਿਹਤ ਮੰਤਰੀ ਨੇ ਕੀਤਾ ਖੁਲਾਸਾ

ਪੰਜਾਬ ਸਰਕਾਰ ਸਸਤੇ ਇਲਾਜ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਨੂੰ ਸਿਹਤ ਦੇ ਖੇਤਰ ਵਿੱਚ ਦੇਸ਼ ਦਾ ਸਰਵੋਤਮ ਸੂਬਾ ਬਣਾਉਣ ਲਈ ਮੁਹੱਲਾ ਤੇ ਪਿੰਡ ਕਲੀਨਕ ਖੋਲ੍ਹੇ ਜਾਣਗੇ।

ਚੰਡੀਗੜ੍ਹ: ਪੰਜਾਬ ਸਰਕਾਰ ਸਸਤੇ ਇਲਾਜ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਨੂੰ ਸਿਹਤ ਦੇ ਖੇਤਰ ਵਿੱਚ ਦੇਸ਼ ਦਾ ਸਰਵੋਤਮ ਸੂਬਾ ਬਣਾਉਣ ਲਈ ਮੁਹੱਲਾ ਤੇ ਪਿੰਡ ਕਲੀਨਕ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁਹੱਲਾ ਕਲੀਨਕ ਸ਼ੁਰੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੈਲਥ ਵੈਲਨੈੱਸ ਸੈਂਟਰ ਰਾਹੀਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਵੀਰਵਾਰ ਨੂੰ ਪ੍ਰੈੱਸ ਕਲੱਬ ਵਿਖੇ ਪੀਜੀਆਈ ਦੇ ਕਮਿਊਨਿਟੀ ਹੈਲਥ ਸੈਂਟਰ, ਆਈਐਮਏ ਤੇ ਸਟ੍ਰੈਟਜਿਕ ਇੰਸਟੀਚਿਊਟ ਫ਼ਾਰ ਪਬਲਿਕ ਹੈਲਥ ਐਜੂਕੇਸ਼ਨ ਐਂਡ ਰਿਸਰਚ (ਸਾਈਫਰ) ਵੱਲੋਂ ਸਾਂਝੇ ਤੌਰ 'ਤੇ ਕਰਵਾਈ ਗਈ ਗੱਲਬਾਤ ਦੌਰਾਨ ਕਿਹਾ ਕਿ ਸਿਹਤ ਸੁਧਾਰ ਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ ਹੈ, ਇਸ ਲਈ ਸੂਬੇ ਦੀਆਂ ਸਮੂਹ ਐਨਜੀਓਜ਼ ਸਾਂਝੇ ਤੌਰ ’ਤੇ ਉਨ੍ਹਾਂ ਨਾਲ ਮਿਲ ਕੇ ਜਾਗਰੂਕਤਾ ਪ੍ਰੋਗਰਾਮ ਚਲਾਉਣਗੀਆਂ।

ਪੀਜੀਆਈ ਦੇ ਮਾਹਿਰ ਵੀ ਇਸ ਵਿੱਚ ਸ਼ਾਮਲ ਹੋਣਗੇ ਤੇ ਉਨ੍ਹਾਂ ਦੀ ਰਾਏ ਲਈ ਜਾਵੇਗੀ। ਇਸ ਦੌਰਾਨ ਚਮਕੌਰ ਸਾਹਿਬ ਦੇ ਵਿਧਾਇਕ ਡਾ: ਚਰਨਜੀਤ ਸਿੰਘ ਨੇ ਵੀ ਪੰਜਾਬ ਸਬੰਧੀ ਸੁਝਾਅ ਰੱਖੇ ਹਨ। ਪ੍ਰੋਗਰਾਮ ਦੌਰਾਨ ਮਾਹਿਰਾਂ ਨੇ ਟਰਾਂਸ ਫੈਟ ਨੂੰ ਘਟਾਉਣ ਲਈ ਨੀਤੀ ਬਣਾਉਣ ਦਾ ਪ੍ਰਸਤਾਵ ਦਿੱਤਾ ਤਾਂ ਜੋ ਗੰਭੀਰ ਬਿਮਾਰੀਆਂ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਰਾਜਸਥਾਨ ਦੇ ਦੌਸਾ 'ਚ ਵੀ ਮਹਿਲਾ ਡਾਕਟਰ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਾਰੇ ਡਾਕਟਰਾਂ ਨੇ ਕਿਹਾ ਕਿ ਸਾਨੂੰ ਮਰੀਜਾਂ ਨਾਲ ਮੁੜ ਵਿਸ਼ਵਾਸ਼ ਕਾਇਮ ਕਰਨ ਦੀ ਲੋੜ ਹੈ ਨਹੀਂ ਤਾਂ ਡਾਕਟਰ ਅਜਿਹੇ ਡਰ ਵਿੱਚ ਆਪਣੀਆਂ ਸੇਵਾਵਾਂ ਚੰਗੀ ਤਰ੍ਹਾਂ ਨਹੀਂ ਦੇ ਸਕਣਗੇ।

ਪੰਜਾਬ ਵਿੱਚ ਕੈਂਸਰ ਦੇ ਵੱਧ ਰਹੇ ਕੇਸਾਂ ਬਾਰੇ ਡਾ: ਵਿਜੇ ਸਿੰਗਲਾ ਨੇ ਕਿਹਾ ਕਿ ਅਸੀਂ ਜ਼ਿਲ੍ਹਾ ਹਸਪਤਾਲਾਂ ਵਿੱਚ ਇਲਾਜ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸ਼ੁਰੂਆਤੀ ਪੜਾਅ 'ਤੇ ਇਲਾਜ ਲਈ ਲੋਕਾਂ ਨੂੰ ਜਾਗਰੂਕ ਕਰਾਂਗੇ। ਇਸ ਦੌਰਾਨ ਪੀਜੀਆਈ ਦੇ ਮਾਹਿਰਾਂ ਨੇ ਪੰਜਾਬ ਵਿੱਚ ਤੰਬਾਕੂ ਦੀ ਪ੍ਰਥਾ ਬਾਰੇ ਆਪਣੀ ਰਿਪੋਰਟ ਪੇਸ਼ ਕੀਤੀ ਅਤੇ ਤੰਬਾਕੂ ਨਾਲ ਹੋਣ ਵਾਲੀਆਂ ਤਣਾਅ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਆਪਣੇ ਸੁਝਾਅ ਪੇਸ਼ ਕੀਤੇ। ਸਮਾਗਮ ਵਿੱਚ ਆਈਐਮਏ ਤੇ ਪੀਜੀਆਈ ਦੇ ਮੈਂਬਰਾਂ ਦੁਆਰਾ ਕੋਵਿਡ ਰਿਪੋਰਟ ਦੌਰਾਨ ਡਿਜੀਟਲ ਹੈਲਥਕੇਅਰ ਸੇਵਾਵਾਂ ਦਾ ਮੁਲਾਂਕਣ ਵੀ ਜਾਰੀ ਕੀਤਾ ਗਿਆ।

ਇਹ ਵੀ ਪੜ੍ਹੋ :ਪਠਾਨਕੋਟ 'ਚ ਟਰੈਕਟਰ -ਟਰਾਲੀ ਨਾਲ ਮੋਟਰ ਸਾਈਕਲ ਦੀ ਟੱਕਰ , 3 ਲੋਕਾਂ ਦੀ ਮੌਤ, 1 ਜ਼ਖਮੀ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
Punjab Holiday : ਪੰਜਾਬ ਦੀਆਂ ਇਨ੍ਹਾਂ 3 ਥਾਵਾਂ 'ਤੇ 28 ਨਵੰਬਰ ਨੂੰ ਰਹੇਗੀ ਜਨਤਕ ਛੁੱਟੀ, ਸਰਕਾਰ ਨੇ ਜਾਰੀ ਕੀਤੇ ਹੁਕਮ
Punjab Holiday : ਪੰਜਾਬ ਦੀਆਂ ਇਨ੍ਹਾਂ 3 ਥਾਵਾਂ 'ਤੇ 28 ਨਵੰਬਰ ਨੂੰ ਰਹੇਗੀ ਜਨਤਕ ਛੁੱਟੀ, ਸਰਕਾਰ ਨੇ ਜਾਰੀ ਕੀਤੇ ਹੁਕਮ
Punjab Lottery : ਧੀ ਦੇ ਨਾਂ 'ਤੇ ਖਰੀਦੀ 20 ਰੁਪਏ ਦੀ ਲਾਟਰੀ ਟਿਕਟ, ਨਿਕਲਿਆ 11 ਲੱਖ ਦਾ ਇਨਾਮ, ਪਰਿਵਾਰ ਦੀ ਬਦਲੀ ਕਿਸਮਤ
Punjab Lottery : ਧੀ ਦੇ ਨਾਂ 'ਤੇ ਖਰੀਦੀ 20 ਰੁਪਏ ਦੀ ਲਾਟਰੀ ਟਿਕਟ, ਨਿਕਲਿਆ 11 ਲੱਖ ਦਾ ਇਨਾਮ, ਪਰਿਵਾਰ ਦੀ ਬਦਲੀ ਕਿਸਮਤ
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!

Embed widget