Punjab News: ਵਾਢੀ ਮੌਕੇ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਦਾ ਐਕਸ਼ਨ, ਜਾਰੀ ਕੀਤਾ ਹੈਲਪਲਾਇਨ ਨੰਬਰ
ਉਹ ਬਿਜਲੀ ਸਬੰਧੀ ਆਪਣੀਆਂ ਸ਼ਿਕਾਇਤਾਂ 96461-06835 ਅਤੇ 96461-06836 ‘ਤੇ 24 ਘੰਟੇ ਕਾਰਜਸੀਲ ਹੈਲਪਲਾਈਨ ਨੰਬਰਾਂ ‘ਤੇ ਦਰਜ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਖਪਤਕਾਰ ਵਟਸਐਪ ਨੰਬਰ 96461-06835 ‘ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
Punjab News: ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦਫਤਰ ਨੂੰ ਸੂਚਿਤ ਕਰਨ।
Power Minister Harbhajan Singh ETO
— Government of Punjab (@PunjabGovtIndia) April 6, 2023
said that PSPCL will take every possible step to avert fire incidents in fields and the consumers can register their complaints regarding electricity on round the clock functional helpline numbers 96461-06835 and 96461-06836. pic.twitter.com/uvGMAzk1f0
ਇਸ ਦੌਰਾਨ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨਾਂ ਖਪਤਕਾਰਾਂ ਨੂੰ ਇਹ ਵੀ ਦੱਸਿਆ ਕਿ ਉਹ ਬਿਜਲੀ ਸਬੰਧੀ ਆਪਣੀਆਂ ਸ਼ਿਕਾਇਤਾਂ 96461-06835 ਅਤੇ 96461-06836 ‘ਤੇ 24 ਘੰਟੇ ਕਾਰਜਸੀਲ ਹੈਲਪਲਾਈਨ ਨੰਬਰਾਂ ‘ਤੇ ਦਰਜ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਖਪਤਕਾਰ ਵਟਸਐਪ ਨੰਬਰ 96461-06835 ‘ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।
ਦੱਸ ਦਈਏ ਕਿ ਇਸ ਦੌਰਾਨ ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇਕ ਮਰਲੇ ਰਕਬੇ ਦੀ ਕਣਕ ਦੀ ਕਟਾਈ ਪਹਿਲਾਂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਦਸ ਮੀਟਰ ਦਾ ਘੇਰਾ ਗਿੱਲਾ ਰੱਖਿਆ ਜਾਵੇ ਤਾਂ ਜੋ ਜੇਕਰ ਕੋਈ ਸਪਾਰਕਿੰਗ ਵਰਗੀ ਘਟਨਾ ਵਾਪਰਦੀ ਹੈ ਤਾਂ ਇਸ ਘਟਨਾ ਨੂੰ ਆਸਾਨੀ ਨਾਲ ਅਤੇ ਖ਼ੁਦ-ਬ-ਖੁਦ ਰੋਕਿਆ ਜਾ ਸਕੇ।
Punjab News: ਬਠਿੰਡਾ ਏਮਜ਼ 'ਚ ਡਾਕਟਰ ਤੇ ਪੁਲਿਸ ਵਿਚਾਲੇ ਝੜਪ, OPD ਪ੍ਰਭਾਵਿਤ, ਮਰੀਜ਼ਾਂ ਨੇ ਕੀਤਾ ਰੋਡ ਜਾਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।