ਪੰਜਾਬ ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼, ਅਜੇ ਨਹੀਂ ਹਟੇਗਾ ਨਾਈਟ ਕਰਫਿਊ
ਏਬੀਪੀ ਸਾਂਝਾ | 17 Aug 2020 05:09 PM (IST)
ਪੰਜਾਬ ਸਰਕਾਰ ਨੇ ਕੋਰੋਨਾ ਦੇ ਟਾਕਰੇ ਲਈ ਸੂਬੇ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕਰ ਦਿੱਤੀਆਂ ਹਨ।
ਪੁਰਾਣੀ ਤਸਵੀਰ
ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਮਹਾਮਾਰੀ ਦੇ ਵਧਦੇ ਪ੍ਰਸਾਰ ਨੂੰ ਵੇਖਦੇ ਹੋਏ ਪੰਜਾਬ ਦੇ ਸਾਰੇ ਸ਼ਹਿਰਾਂ 'ਚ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਹਫਤਿਆਂ ਵਿੱਚ ਸੂਬੇ 'ਚ ਕੋਰੋਨਾ ਸਿਖਰ 'ਤੇ ਪਹੁੰਚਣ ਦਾ ਡਰ ਹੈ। ਇਸ ਲਈ ਨਾਈਟ ਕਰਫਿਊ ਨੂੰ ਮੁੜ ਰਾਤ 9 ਵਜੇ ਤੋਂ ਸਵੇਰ 5 ਤੱਕ ਲਾਗੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਰੈਸਟੋਰੈਂਟ ਤੇ ਹੋਟਲ ਰਾਤ 8:30 ਵਜੇ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਸ਼ੌਪਿੰਗ ਮਾਲ ਤੇ ਦੁਕਾਨਾਂ ਦਾ ਸਮਾਂ ਰਾਤ 8 ਵਜੇ ਤਕ ਦਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ਰਾਬ ਦੀਆਂ ਦੁਕਾਨਾਂ ਦਾ ਸਮਾਂ ਵੀ 8:30 ਵਜੇ ਤਕ ਤੈਅ ਕੀਤਾ ਗਿਆ ਹੈ। ਇਹੀ ਨਹੀਂ ਸ਼ਨੀਵਾਰ ਤੇ ਐਤਵਾਰ ਲੁਧਿਆਣਾ, ਪਟਿਆਲਾ ਤੇ ਜਲੰਧਰ ਵਿੱਚ ਲਾਜ਼ਮੀ ਗਤੀਵਿਧੀਆਂ ਤੋਂ ਇਲਾਵਾ ਬੇਲੋੜੀ ਆਵਾਜਾਈ ਤੇ ਸਮਾਜਕ ਇਕੱਠ ਬੰਦ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਤਿੰਨੇ ਜ਼ਿਲ੍ਹੇ ਪੂਰੀ ਤਰ੍ਹਾਂ ਬੰਦ ਰਹਿਣਗੇ। ਦੱਸ ਦਈਏ ਕਿ ਨਵੀਂ ਗਾਈਡਲਾਈਨਜ਼ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਸਾਰੇ ਸ਼ੌਪਿੰਗ ਮਾਲ ਬੰਦ ਰਹਿਣਗੇ। ਸਾਬਕਾ ਕਾਂਗਰਸੀ ਵਿਧਾਇਕ ਦੀਆਂ ਧਮਕੀਆਂ ਤੋਂ ਪ੍ਰੇਸ਼ਾਨ ਨੇਪਾਲੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ ਅੰਮ੍ਰਿਤਸਰ 'ਚ ਨੌਜਵਾਨ ਕੁੜੀ ਦੀ ਭੇਦਭਰੇ ਹਾਲਾਤ 'ਚ ਮੌਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904