ਪੜਚੋਲ ਕਰੋ

ਲੋਕ ਸੰਘਰਸ਼ ਰੰਗ ਲਿਆਇਆ, ਮਨਜੀਤ ਧਨੇਰ ਦੀ ਉਮਰ ਕੈਦ ਮਾਫ

ਖੱਬੇ ਪੱਖੀ ਕਿਸਾਨ ਲੀਡਰ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫੀ ਦੀ ਖਬਰ ਮਿਲਦਿਆਂ ਹੀ ਸੰਘਰਸ਼ਕਾਰੀਆਂ ਦੇ ਹੌਸਲੇ ਬੁਲੰਦ ਹੋ ਗਏ ਹਨ। ਅੱਜ ਵੱਡੀ ਗਿਣਤੀ ਲੋਕ ਸੰਘਰਸ਼ ਵਾਲੀ ਥਾਂ ਇਕੱਠੇ ਹੋ ਰਹੇ ਹਨ। ਇਸ ਦੇ ਨਾਲ ਹੀ ਲੰਗਰ ਦੀਆਂ ਤਿਆਰੀਆਂ ਚੱਲ਼ ਰਹੀਆਂ ਹਨ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਸੰਘਰਸ਼ੀਲ ਲੋਕਾਂ ਦੀ ਜਿੱਤ ਹੋਈ ਹੈ ਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਮਨਜੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਮੁਆਫ਼ ਕਰਨ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਚੰਡੀਗੜ੍ਹ: ਖੱਬੇ ਪੱਖੀ ਕਿਸਾਨ ਲੀਡਰ ਮਨਜੀਤ ਸਿੰਘ ਧਨੇਰ ਦੀ ਸਜ਼ਾ ਮੁਆਫੀ ਦੀ ਖਬਰ ਮਿਲਦਿਆਂ ਹੀ ਸੰਘਰਸ਼ਕਾਰੀਆਂ ਦੇ ਹੌਸਲੇ ਬੁਲੰਦ ਹੋ ਗਏ ਹਨ। ਅੱਜ ਵੱਡੀ ਗਿਣਤੀ ਲੋਕ ਸੰਘਰਸ਼ ਵਾਲੀ ਥਾਂ ਇਕੱਠੇ ਹੋ ਰਹੇ ਹਨ। ਇਸ ਦੇ ਨਾਲ ਹੀ ਲੰਗਰ ਦੀਆਂ ਤਿਆਰੀਆਂ ਚੱਲ਼ ਰਹੀਆਂ ਹਨ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਸੰਘਰਸ਼ੀਲ ਲੋਕਾਂ ਦੀ ਜਿੱਤ ਹੋਈ ਹੈ ਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਮਨਜੀਤ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਮੁਆਫ਼ ਕਰਨ ਦੇ ਫੈਸਲੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੰਘਰਸ਼ ਕਮੇਟੀ ਦੇ ਲੀਡਰ ਨਰਾਇਣ ਦੱਤ ਨੇ ਕਿਹਾ ਕਿ ਸਜ਼ਾ ਮੁਆਫੀ ਦੀ ਫਾਈਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫਤਰ ਪਹੁੰਚ ਚੁੱਕੀ ਹੈ। ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਹੀ ਇਸ ਦੀ ਸੂਚਨਾ ਦੇ ਦਿੱਤੀ ਸੀ। ਅੱਜ ਕਿਸੇ ਵੀ ਵੇਲੇ ਨੋਟੀਫਿਕੇਸ਼ਨ ਜਾਰੀ ਹੋ ਸਕਦਾ ਹੈ। ਇਸ ਮਗਰੋਂ ਮਨਜੀਤ ਸਿੰਘ ਦੀ ਰਿਹਾਈ ਸੰਭਵ ਹੋ ਜਾਏਗੀ। ਕਾਬਲੇਗੌਰ ਹੈ ਲਗਾਤਾਰ ਭਖਦੇ ਸੰਘਰਸ਼ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ’ਤੇ ਲਗਾਤਾਰ ਪੈਰਵੀ ਕੀਤੀ ਜਾ ਰਹੀ ਸੀ। ਧਨੇਰ ਪਿਛਲੇ ਤਕਰੀਬਨ ਡੇਢ ਮਹੀਨੇ ਤੋਂ ਬਰਨਾਲਾ ਦੀ ਸਬ ਜੇਲ੍ਹ ਵਿੱਚ ਬੰਦ ਹੈ ਤੇ ਖੱਬੇ ਪੱਖੀ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਬਰਨਾਲਾ ਜੇਲ੍ਹ ਦੇ ਸਾਹਮਣੇ ਪੱਕਾ ਮੋਰਚਾ ਲਾ ਕੇ ਧਨੇਰ ਦੀ ਰਿਹਾਈ ਲਈ ਸੰਘਰਸ਼ ਭਖਾਇਆ ਹੋਇਆ ਹੈ। ਇਸ ਨਾਲ ਸਰਕਾਰ ਦੀ ਹਾਲਤ ਕਸੂਤੀ ਬਣੀ ਹੋਈ ਸੀ। ਰਾਜਪਾਲ ਦੇ ਫੈਸਲੇ ਤੋਂ ਬਾਅਦ ਸਰਕਾਰ ਨੂੰ ਵੀ ਸੁਖ਼ ਦਾ ਸਾਹ ਆਏਗਾ। ਯਾਦ ਰਹੇ ਬਰਨਾਲਾ ਦੀਆਂ ਕਚਹਿਰੀਆਂ ਵਿੱਚ 3 ਮਾਰਚ, 2001 ਨੂੰ ਦਲੀਪ ਸਿੰਘ ਨਾਮੀ ਵਿਅਕਤੀ ਦੇ ਹੋਏ ਕਤਲ ਦੇ ਮਾਮਲੇ ਵਿੱਚ ਮਨਜੀਤ ਸਿੰਘ ਧਨੇਰ, ਨਰਾਇਣ ਦੱਤ ਤੇ ਮਾਸਟਰ ਪ੍ਰੇਮ ਕੁਮਾਰ ਨੂੰ ਪੁਲਿਸ ਵੱਲੋਂ ਨਾਮਜ਼ਦ ਕੀਤਾ ਗਿਆ ਸੀ। ਬਰਨਾਲਾ ਦੀ ਸੈਸ਼ਨ ਕੋਰਟ ਵੱਲੋਂ ਉਕਤ ਤਿੰਨਾਂ ਆਗੂਆਂ ਨੂੰ ਸਜ਼ਾ ਸੁਣਾਈ ਗਈ ਸੀ। ਕਿਰਨਜੀਤ ਕੌਰ ਐਕਸ਼ਨ ਕਮੇਟੀ ਦੇ ਉਕਤ ਤਿੰਨੋਂ ਮੋਹਰੀ ਆਗੂਆਂ ਦੇ ਮਾਮਲੇ ਦਾ ਰੋਚਕ ਪਹਿਲੂ ਇਹ ਵੀ ਹੈ ਕਿ ਪੰਜਾਬ ਸਰਕਾਰ ਦੀ ਸਿਫਾਰਸ਼ ’ਤੇ ਰਾਜਪਾਲ ਵੱਲੋਂ ਸਾਲ 2008 ਵਿੱਚ ਨਰਾਇਣ ਦੱਤ, ਮਨਜੀਤ ਧਨੇਰ ਤੇ ਮਾਸਟਰ ਪ੍ਰੇਮ ਕੁਮਾਰ ਦੀ ਸਜ਼ਾ ਮੁਆਫ਼ ਕਰ ਦਿੱਤੀ ਗਈ ਸੀ ਪਰ ਹਾਈਕੋਰਟ ਨੇ ਰਾਜਪਾਲ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਹਾਈਕੋਰਟ ਦੇ ਫੈਸਲੇ ਕਾਰਨ ਹੀ ਮਨਜੀਤ ਸਿੰਘ ਧਨੇਰ ਦੀਆਂ ਮੁਸ਼ਕਲਾਂ ਵਧ ਗਈਆਂ ਸਨ ਤੇ ਐਕਸ਼ਨ ਕਮੇਟੀ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਸੀ। ਐਕਸ਼ਨ ਕਮੇਟੀ ਨੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਵੀ ਚੁਣੌਤੀ ਦਿੱਤੀ ਪਰ ਉਥੋਂ ਵੀ ਨਿਰਾਸ਼ਾ ਹੀ ਪੱਲੇ ਪਈ ਸੀ। ਸੁਪਰੀਮ ਕੋਰਟ ਨੇ 3 ਸਤੰਬਰ ਨੂੰ ਮਨਜੀਤ ਸਿੰਘ ਧਨੇਰ ਦੀ ਅਪੀਲ ਖਾਰਜ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਬਹਾਲ ਰੱਖੀ ਸੀ। ਆਖਰ ਕੀ ਹੈ ਮਾਮਲਾ? ਬਰਨਾਲਾ ਜ਼ਿਲ੍ਹੇ ਦੇ ਪਿੰਡ ਮਹਿਲ ਕਲਾਂ ਦੇ ਅਧਿਆਪਕ ਦਰਸ਼ਨ ਸਿੰਘ ਦੀ ਧੀ ਕਿਰਨਜੀਤ ਕੌਰ ਨੂੰ 29 ਜੁਲਾਈ, 1997 ਨੂੰ ਕਾਲਜ ਤੋਂ ਵਾਪਸ ਪਰਤਦਿਆਂ ਅਗਵਾ ਕਰ ਕੇ ਸਮੂਹਿਕ ਬਲਾਤਕਾਰ ਕਰਨ ਤੋਂ ਬਾਅਦ ਕਤਲ ਕਰ ਕੇ ਲਾਸ਼ ਨੂੰ ਖੇਤਾਂ ਵਿੱਚ ਦੱਬ ਦਿੱਤਾ ਗਿਆ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮਹਿਲ ਕਲਾਂ ਦੇ ਚਰਚਿਤ ਪਰਿਵਾਰ ਨਾਲ ਸਬੰਧਤ ‘ਕਾਕਿਆਂ’ ਉਪਰ ਅਗਵਾ, ਕਤਲ ਤੇ ਬਲਾਤਕਾਰ ਦੇ ਦੋਸ਼ ਲੱਗੇ। ਐਕਸ਼ਨ ਕਮੇਟੀ ਦੀ ਅਗਵਾਈ ਹੇਠ ਚੱਲੇ ਸੰਘਰਸ਼ ਦੀ ਬਦੌਲਤ ਹੀ ਕਿਰਨਜੀਤ ਦੇ ਅਸਲ ਦੋਸ਼ੀਆਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget