Punjab News: ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ 1 ਤੇ 2 ਫਰਵਰੀ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਸਰਹੱਦੀ ਪਿੰਡਾਂ ਦਾ ਅਰਜ਼ੀ ਦੌਰਾ ਕਰਨਗੇ। ਇਸ ਦੌਰਾਨ ਉਹ ਪਿੰਡਾਂ ਦੇ ਸਰਪੰਚਾਂ ਨਾਲ ਵੀ ਗੱਲਬਾਤ ਕਰਨਗੇ ਤੇ ਮੀਡੀਆ ਨੂੰ ਵੀ ਮੁਖਾਤਬ ਹੋਣਗੇ। ਪੰਜਾਬ ਦੇ ਗਵਰਨਰ ਫਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ ਤੇ ਪਠਾਨਕੋਟ ਜ਼ਿਲ੍ਹਿਆਂ ਦਾ ਦੌਰਾ ਕਰਨਗੇ।
ਹਾਸਲ ਜਾਣਕਾਰੀ ਮੁਤਾਬਕ ਗਵਰਨਰ 1 ਫਰਵਰੀ ਨੂੰ ਤਿੰਨ ਜ਼ਿਲ੍ਹਿਆਂ ਦਾ ਦੌਰਾ ਕਰਨਗੇ, ਉਹ ਸਭ ਤੋਂ ਪਹਿਲਾਂ ਪਠਾਨਕੋਟ ਜ਼ਿਲ੍ਹੇ 'ਚ ਜਾਣਗੇ ਜਿੱਥੇ ਉਹ ਸਵੇਰੇ 10:20 ਵਜੇ ਪੁੱਜਣਗੇ ਤੇ ਜ਼ਿਲ੍ਹੇ ਸਰਪੰਚਾਂ ਤੇ ਮੀਡੀਆ ਨਾਲ ਮੁਖਾਤਬ ਹੋ ਕੇ ਦੁਪਿਹਰ ਵੇਲੇ ਕਰੀਬ 1 ਵਜੇ ਗੁਰਦਾਸਪੁਰ ਜ਼ਿਲ੍ਹੇ 'ਚ ਪੁੱਜਣਗੇ। ਉਸ ਤੋਂ ਬਾਅਦ ਅਖੀਰ ਗਵਰਨਰ ਸ਼ਾਮ ਨੂੰ 4 ਵਜੇ ਦੇ ਕਰੀਬ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ।
ਇਸ ਤੋਂ ਬਾਅਦ ਗਵਰਨਰ 2 ਫਰਵਰੀ ਨੂੰ ਫਿਰੋਜ਼ਪੁਰ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਪਿੰਡਾਂ ਦੇ ਸਰਪੰਚਾਂ ਨਾਲ ਮੁਲਾਕਾਤ ਕਰਨਗੇ। ਉਹ ਇਨ੍ਹਾਂ ਵਿੱਚੋਂ ਹਰੇਕ ਜ਼ਿਲ੍ਹੇ ਵਿੱਚ ਮੀਡੀਆ ਨੂੰ ਵੀ ਸੰਬੋਧਨ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ