ਪੜਚੋਲ ਕਰੋ

ਪੰਜਾਬ 'ਚ ਕੇਂਦਰ ਸਰਕਾਰ ਦਾ ਨਵਾਂ ਪੈਂਤੜਾ, 'ਆਪ' ਦੀ ਸਰਕਾਰ ਬਣਨ ਮਗਰੋਂ ਰਾਜਪਾਲ ਦਾ ਐਕਸ਼ਨ ਮੋਡ, 6 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਬੀਜੇਪੀ ਹੁਣ ਗਵਰਨਰ ਬਨਵਾਰੀ ਲਾਲ ਪੁਰੋਹਿਤ ਰਾਹੀਂ ਸਿਆਸੀ ਐਂਟਰੀ ਮਾਰਨ ਜਾ ਰਹੀ ਹੈ। ਇਸ ਨਾਲ ਪੰਜਾਬ ਤੇ ਕੇਂਦਰ ਸਰਕਾਰ ਵਿਚਾਲੇ ਤਣਾਅ ਹੋਰ ਵਧ ਸਕਦਾ ਹੈ।

Punjab News: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਬੀਜੇਪੀ ਹੁਣ ਗਵਰਨਰ ਬਨਵਾਰੀ ਲਾਲ ਪੁਰੋਹਿਤ ਰਾਹੀਂ ਸਿਆਸੀ ਐਂਟਰੀ ਮਾਰਨ ਜਾ ਰਹੀ ਹੈ। ਇਸ ਨਾਲ ਪੰਜਾਬ ਤੇ ਕੇਂਦਰ ਸਰਕਾਰ ਵਿਚਾਲੇ ਤਣਾਅ ਹੋਰ ਵਧ ਸਕਦਾ ਹੈ। ਸੂਤਰਾਂ ਮੁਤਾਬਕ ਪੰਜਾਬ ਦੇ ਰਾਜਪਾਲ ਅਪ੍ਰੈਲ ਮਹੀਨੇ ਵਿੱਚ 6 ਜ਼ਿਲ੍ਹਿਆਂ ਵਿੱਚ ਜਨ ਸੰਪਰਕ ਕਰਨਗੇ। ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨੂੰ ਰਾਜਪਾਲ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਦਰਅਸਲ ਪੰਜਾਬ ਦੀ ਨਵੀਂ 'ਆਪ' ਸਰਕਾਰ ਐਕਸ਼ਨ 'ਚ ਹੈ। ਨਿੱਤ ਨਵੇਂ ਫੈਸਲੇ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਮੀਡੀਆ ਦਾ ਧਿਆਨ ਆਪਣੇ ਵੱਲ ਖਿੱਚ ਰਹੇ ਹਨ। ਉੱਥੇ ਹੀ ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਐਕਸ਼ਨ ਮੋਡ 'ਚ ਨਜ਼ਰ ਆ ਰਹੇ ਹਨ। ਉਹ ਅਪ੍ਰੈਲ ਵਿੱਚ 6 ਜ਼ਿਲ੍ਹਿਆਂ ਵਿੱਚ ਜਨ ਸੰਪਰਕ ਕਰਨਗੇ। ਰਾਜਪਾਲ ਬਨਵਾਰੀ ਲਾਲ ਪੁਰੋਹਿਤ 6 ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਫਿਰੋਜ਼ਪੁਰ ਤੇ ਫਾਜ਼ਿਲਕਾ ਵਿੱਚ ਜਨ ਸੰਪਰਕ ਕਰਕੇ ਲੋਕਾਂ ਤੇ ਬੀਐਸਐਫ ਅਧਿਕਾਰੀਆਂ ਨਾਲ ਸਿੱਧੀ ਗੱਲਬਾਤ ਕਰਨਗੇ।

ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਰਾਜਪਾਲ ਦੀ ਇਸ ਫੇਰੀ ਕਾਰਨ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਇਲਜ਼ਾਮ ਲਾ ਰਹੀਆਂ ਹਨ ਕਿ ਕੇਂਦਰ ਸਰਕਾਰ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਹੀ ਹੈ। ਪਹਿਲਾਂ ਪੰਜਾਬ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੇ ਇੰਜਨੀਅਰਾਂ ਦੀ ਨੁਮਾਇੰਦਗੀ ਖੋਹੀ ਗਈ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਯੂਟੀ ਕੇਡਰ ਦੇ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਮੁਲਾਜ਼ਮਾਂ ਉੱਪਰ ਕੇਂਦਰੀ ਸੇਵਾ ਦੇ ਨਿਯਮ ਲਾਗੂ ਕਰ ਦਿੱਤੇ ਗਏ।

ਸਿਆਸੀ ਪਾਰਟੀਆਂ ਦੇ ਕਹਿਣਾ ਹੈ ਕਿ ਹੁਣ ਰਾਜਪਾਲ ਵੱਲੋਂ ਜ਼ਿਲ੍ਹਿਆਂ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿਸ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਸੰਵਿਧਾਨਕ ਹੱਕਾਂ ’ਤੇ ਕੈਂਚੀ ਚਲਾ ਰਹੀ ਹੈ। ਇਸ ਦੌਰੇ ਦਾ ਫੈਸਲਾ ਰਾਜਪਾਲ ਨੇ 26 ਮਾਰਚ ਨੂੰ ਹੀ ਲਿਆ ਸੀ ਤੇ ਦੌਰੇ ਦੀ ਤਰੀਕ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਰਾਜਪਾਲ ਨੇ ਡੀਜੀਪੀ ਵੀਕੇ ਭਾਵਰਾ ਤੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨਾਲ ਸਾਂਝੀ ਮੀਟਿੰਗ ਕੀਤੀ ਸੀ।

ਖਬਰਾਂ ਦੀ ਮੰਨੀਏ ਤਾਂ ਰਾਜਪਾਲ ਜ਼ਮੀਨੀ ਹਕੀਕਤ ਜਾਣਨ ਲਈ 6 ਜ਼ਿਲ੍ਹਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਆਮ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣਨਗੇ ਤੇ ਉਹ ਪੰਜਾਬ ਦੇ ਇਨ੍ਹਾਂ 6 ਜ਼ਿਲ੍ਹਿਆਂ ਦੇ ਲੋਕਾਂ ਤੋਂ ਜਾਣਗੇ ਕਿ ਗ੍ਰਹਿ ਮੰਤਰਾਲੇ ਵੱਲੋਂ ਬੀਐਸਐਫ ਦਾ ਘੇਰਾ ਵਧਾ ਕੇ 50 ਕਿਲੋਮੀਟਰ ਕਰਨ ਤੋਂ ਬਾਅਦ ਇਨ੍ਹਾਂ ਪਿੰਡਾਂ ਨੂੰ ਕੀ ਫਾਇਦਾ ਹੋਇਆ ਹੈ ਤੇ ਕਿਹੜੀਆਂ ਸਮੱਸਿਆਵਾਂ ਵਧੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?

ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ

Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ

5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Advertisement
ABP Premium

ਵੀਡੀਓਜ਼

Khalistan| Gurpatwant Singh Pannu ਨੂੰ DGP Gorav Yadav ਦਾ ਕਰਾਰਾ ਜਵਾਬ | abp sanjhaਕੀ ਅੰਮ੍ਰਿਤਪਾਲ ਸਿੰਘ ਜਾ ਸਕੇਗਾ ਲੋਕ ਸਭਾ?Breaking News: America ਤੋਂ ਡਿਪੋਰਟ ਹੋਣਗੇ 18 ਹਜ਼ਾਰ ਭਾਰਤੀ, ਮੋਦੀ ਸਰਕਾਰ ਨੇ ਵੀ ਦੇ ਦਿੱਤੀ ਸਹਿਮਤੀ|abp sanjhaਦਿੱਲੀ ਚੋਣਾਂ 'ਚ CM Bhagwant Mann ਦੀ ਪਤਨੀ Dr Gurpreet Kaur Mann ਸਟਾਰ ਪ੍ਰਚਾਰਕਾਂ ਤੋਂ ਵੀ ਅੱਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holidays February:  ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
Bank Holidays February: ਫਰਵਰੀ ਵਿੱਚ ਅੱਧਾ ਮਹੀਨਾ ਬੰਦ ਰਹਿਣਗੇ ਬੈਂਕ, ਛੇਤੀ ਹੀ ਨਿਬੇੜ ਲਓ ਸਾਰੇ ਕੰਮ, ਪੜ੍ਹੋ ਕਦੋਂ-ਕਦੋਂ ਰਹਿਣਗੇ ਬੰਦ ?
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
ਤੇਜ਼ੀ ਦੇ ਨਾਲ ਮੌਤ ਦੇ ਖੂਹ ਵਿੱਚ ਧੱਕ ਦਿੰਦੀਆਂ ਇਹ ਬਿਮਾਰੀਆਂ, ਇਲਾਜ ਲਈ ਵੀ ਨਹੀਂ ਮਿਲਦਾ ਸਮਾਂ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
Health Tips: ਹੱਦੋਂ ਜ਼ਿਆਦਾ ਜੰਕ ਫੂਡ ਤੁਹਾਡੇ ਬੱਚੇ ਨੂੰ ਹਮੇਸ਼ਾ ਲਈ ਬਣਾ ਸਕਦਾ ਅੰਨ੍ਹਾ ? ਸਾਹਮਣੇ ਆਇਆ ਇੱਕ ਮਾਮਲਾ, ਹੈਰਾਨ ਕਰ ਦੇਵੇਗੀ ਰਿਪੋਰਟ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
5-ਸਟਾਰ ਸੁਰੱਖਿਆ ਰੇਟਿੰਗ ਵਾਲੀ ਇਸ ਕਾਰ ਨੇ ਬਣਾਇਆ ਵੱਡਾ ਰਿਕਾਰਡ, ਪੰਜ ਲੱਖ ਤੋਂ ਵੱਧ ਯੂਨਿਟ ਵਿਕੀਆਂ
Bird Flu ਦਾ ਖੌਫ! ਬਰਡ ਫਲੂ ਕਾਰਨ ਕਾਂਵਾਂ ਦੀ ਮੌਤ ਤੋਂ ਬਾਅਦ ਹੁਣ ਪੋਲਟਰੀ ਫਾਰਮ ਵੀ ਹੋਏ ਪ੍ਰਭਾਵਿਤ! 4200 ਚੂਚਿਆਂ ਦੀ ਮੌਤ ਨਾਲ ਹੜਕੰਪ

Crime News: ਚੰਡੀਗੜ੍ਹ 'ਚ ਟ੍ਰੇਨਿੰਗ ਲੈ ਰਹੀ ਹਿਮਾਚਲ ਦੀ ਕੁੜੀ ਦਾ ਪੁਲਿਸ ਮੁਲਾਜ਼ਮ ਨੇ ਕਤਲ ਕਰ ਲਾਸ਼ ਭਾਖੜਾ 'ਚ ਸੁੱਟੀ, ਹੈਰਾਨ ਕਰ ਦੇਵੇਗੀ ਵਜ੍ਹਾ

Ola-Uber ਨੂੰ ਕੇਂਦਰ ਵੱਲੋਂ ਨੋਟਿਸ, ਪੁੱਛਿਆ- 'iPhone ਅਤੇ Android 'ਤੇ ਵੱਖਰੇ-ਵੱਖਰੇ ਕਿਰਾਏ ਕਿਉਂ ?'

ਐਵਰੈਸਟ 'ਤੇ ਚੜ੍ਹਨ ਵਾਲਿਆਂ ਲਈ ਅਹਿਮ ਖਬਰ! ਬੋਰੀਆਂ ਭਰ ਕੇ ਦੇਣੇ ਪੈਣੇ ਪੈਸੇ, ਨੇਪਾਲ ਸਰਕਾਰ ਨੇ ਵਧਾ ਕੇ ਲੱਖਾਂ 'ਚ ਕਰ ਦਿੱਤੀ ਫੀਸ

Embed widget