ਪੜਚੋਲ ਕਰੋ

Punjab Governor: ਪੰਜਾਬ ਦੇ ਰਾਜਪਾਲ ਕਟਾਰੀਆ ਦੀ ਵਿਗੜੀ ਹਾਲਤ, ਰਾਤ ਨੂੰ ਕਰਾਇਆ ਹਸਪਤਾਲ ਦਾਖਲ

Punjab Governor Gulab Chand Kataria: ਰਾਜਸਥਾਨ ਦੇ ਉਦੈਪੁਰ 'ਚ ਵੀਰਵਾਰ ਦੇਰ ਰਾਤ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ।

Punjab Governor Gulab Chand Kataria: ਰਾਜਸਥਾਨ ਦੇ ਉਦੈਪੁਰ 'ਚ ਵੀਰਵਾਰ ਦੇਰ ਰਾਤ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਦੀ ਛਾਤੀ ਵਿੱਚ ਦਰਦ ਮਹਿਸੂਸ ਹੋਇਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। 

ਉਨ੍ਹਾਂ ਨੂੰ ਤੁਰੰਤ ਉਦੈਪੁਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਨੇ ਰਾਤ ਭਰ ਉਨ੍ਹਾਂ ਦਾ ਇਲਾਜ ਕੀਤਾ ਤੇ ਟੈਸਟ ਕਰਵਾਏ ਗਏ। ਹਾਲਾਂਕਿ, ਸਭ ਕੁਝ ਆਮ ਵਾਂਗ ਹੋਣ ਤੋਂ ਬਾਅਦ, ਉਨ੍ਹਾਂ ਨੂੰ ਸ਼ੁੱਕਰਵਾਰ ਸਵੇਰੇ ਛੁੱਟੀ ਦੇ ਦਿੱਤੀ ਗਈ। ਇਸ ਤੋਂ ਬਾਅਦ ਉਹ ਉਦੈਪੁਰ ਸਥਿਤ ਆਪਣੇ ਘਰ ਪਰਤ ਗਏ।

ਹਾਸਲ ਜਾਣਕਾਰੀ ਮੁਤਾਬਕ ਰਾਜਪਾਲ ਕਟਾਰੀਆ ਆਪਮੀ ਰਿਹਾਇਸ਼ 'ਤੇ ਹੀ ਸਨ ਤੇ ਇਸ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ। ਮੁੱਢਲੀ ਜਾਂਚ ਵਿੱਚ ਉਨ੍ਹਾਂ ਦਾ ਬਲੱਡ ਪ੍ਰੈਸ਼ਰ (ਬੀਪੀ) ਉੱਚ ਪਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਉਦੈਪੁਰ ਦੇ ਐਮਬੀ ਹਸਪਤਾਲ ਲਿਜਾਇਆ ਗਿਆ। ਰਾਜਪਾਲ ਦੀ ਸਿਹਤ ਵਿਗੜਨ ਤੋਂ ਬਾਅਦ ਉਦੈਪੁਰ ਵਿੱਚ ਉਨ੍ਹਾਂ ਦੇ ਜਨਤਕ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦਿੱਤਾ ਗਿਆ। ਉਨ੍ਹਾਂ ਨੇ ਪਾਰਕ ਤੇ ਸ਼ੇਰ ਸਫਾਰੀ ਦੇ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਸੀ।

ਕਰੀਬੀ ਰਿਸ਼ਤੇਦਾਰਾਂ ਮੁਤਾਬਕ ਰਾਜਪਾਲ ਨੂੰ ਵੀਰਵਾਰ ਰਾਤ ਕਰੀਬ 11 ਵਜੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਕਾਰਡੀਓਲਾਜੀ ਵਿਭਾਗ ਵਿੱਚ ਸਾਰੀ ਰਾਤ ਉਨ੍ਹਾਂ ਦਾ ਇਲਾਜ ਕੀਤਾ ਗਿਆ। ਉਨ੍ਹਾਂ ਦੇ ਟੈਸਟ ਕਰਵਾਏ ਗਏ। ਸਾਰੇ ਟੈਸਟ ਨਾਰਮਲ ਆਉਣ ਤੇ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਸਵੇਰੇ ਕਰੀਬ 8 ਵਜੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। 

ਇਸ ਸਬੰਧੀ ਹਸਪਤਾਲ ਨੇ ਮੀਡੀਆ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਜਦੋਂ ਰਾਜਪਾਲ ਨੂੰ ਲਿਆਂਦਾ ਗਿਆ ਤਾਂ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਹਾਈ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਤੁਰੰਤ ਇਲਾਜ ਕੀਤਾ ਗਿਆ। ਉਨ੍ਹਾਂ ਦੀਆਂ ਸਾਰੀਆਂ ਰਿਪੋਰਟਾਂ ਵੀ ਨਾਰਮਲ ਆਈਆਂ ਹਨ। ਹੁਣ ਉਨ੍ਹਾਂ ਦੀ ਸਿਹਤ ਠੀਕ ਹੈ।

ਰਾਜਪਾਲ ਕਟਾਰੀਆ 16 ਅਗਸਤ ਤੋਂ ਉਦੈਪੁਰ ਗਏ ਹੋਏ ਹਨ ਜਿੱਥੇ ਉਹ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਰਹੇ ਸਨ। ਸ਼ੁੱਕਰਵਾਰ ਸਵੇਰੇ ਵੀ ਉਨ੍ਹਾਂ ਨੇ ਪਾਰਕ ਦੇ ਉਦਘਾਟਨ ਤੇ ਲਾਇਨ ਸਫਾਰੀ ਦੇ ਮੇਨ ਗੇਟ ਦਾ ਨੀਂਹ ਪੱਥਰ ਰੱਖਣ ਦੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨੀ ਸੀ। ਹਾਲਾਂਕਿ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਦੁਪਹਿਰ ਤੱਕ ਉਨ੍ਹਾਂ ਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਗਏ ਹਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget